ਨੰਨੇ ਮੁੰਨੇ ਬੱਚਿਆਂ ਨੇ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਸੰਤ ਪੰਚਮੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਅਤੇ ਧੂਮ – ਧਾਮ ਨਾਲ ਮਨਾਇਆ ਗਿਆ। ਇਸ ਸਾਲ ਇਸ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸਕੂਲ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਪੀਲੇ ਪਤੰਗਾਂ ਅਤੇ ਗੁਬਾਰੇ ਨਾਲ ਸਜਾਇਆ ਗਿਆ। ਇਸ ਮੌਕੇ ਸਕੂਲ ਦੇ ਨੰਨੇ੍ਹ ਮੁੰਨ੍ਹੇ ਬੱਚੇ ਪੀਲੀਆਂ ਡਰੈੱਸਾਂ ਵਿੱਚ ਨਜਰ ਆਏ। ਸਕੂਲ ਦੀ ਗਰਾਉਂਡ ਵਿੱਚ ਉਨ੍ਹਾਂ ਨੇ ਅਧਿਆਪਕਾਂ ਦੀ ਸਹਾਇਤਾ ਨਾਲ ਪਤੰਗਾਂ ਵੀ ਉਡਾਈਆਂ ਅਤੇ ਪੰਜਾਬੀ ਧੁਨਾਂ ਤੇ ਡਾਂਸ ਵੀ ਕੀਤਾ ਸਕੂਲ ਦਾ ਗਰਾਉਂਡ ਇੱਕ ਮੇਕੇ ਦੀ ਤਰ੍ਹਾਂ ਪ੍ਰਤੀਤ ਹੋ ਰਿਹਾ ਸੀ। ਇਸ ਮੌਕੇ ਸਕੂਲ ਪਿੰ੍ਰਸੀਪਲ ਮੈਡਮ ਮਿਿਸਜ ਅਨੀਤਾ ਕੁਮਾਰੀ ਜੀ ਨੇ ਬੱਚਿਆਂ ਨੂੰ ਤਿਉਹਾਰ ਦੀ ਵਧਾਈਆਂ ਦਿੱਤੀਆਂ ਅਤੇ ਇਸ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ ਕਿ ਇਹ ਇੱਕ ਰੁੱਤ ਬਦਲਾਵ ਦਾ ਤਿੳੇੁਹਾਰ ਹੈ ਇਸ ਲਈ ਕਿਹਾ ਜਾਂਦਾ ਹੈ ਕਿ ਆਈ ਬਸੰਤ ਪਾਲਾ ੳਡੰਤ। ਇਸ ਮੌਕੇ ਸਕੂਲ ਦੀ ਸਮੂਹ ਮੈਨੇਜਮੈਂਟ ਮੈਬਰ ਨੇ ਬੱਚਿਆਂ ਨੂੰ ਬਸੰਤ ਪੰਚਮੀ ਦੇ ਤਿਉੇਹਾਰ ਦੀਆਂ ਵਧਾਈਆਂ ਦਿੱਤੀਆਂ ਅਤੇ ਅੰਤ ਵਿੱਚ ਮਾਤਾ ਸਰਸਵਤੀ ਦੀ ਪੀਲੇ ਫੂਲਾਂ ਅਤੇ ਪੀਲੇ ਚਾਵਲਾਂ ਦੇ ਪ੍ਰਸ਼ਾਦ ਨਾਲ ਪੂਜਾ ਕੀਤੀ। ਅੰਤ ਵਿੱਚ ਸਾਰੇ ਬੱਚਿਆਂ ਨੇ ਸਰਸਵਤੀ ਮਾਤਾ ਦੀ ਪੂਜਾ ਕੀਤੀ ਅਤੇ ਚਾਵਲਾਂ ਦਾ ਪ੍ਰਸ਼ਾਦ ਬੱਚਿਆਂ ਵਿੱਚ ਤਕਸੀਮ ਕੀਤਾ ਗਿਆ।