47ਵਾਂ ਦੋ ਰੋਜ਼ਾ ਕਬੱਡੀ ਕੱਪ 9 ਅਤੇ 10 ਫਰਵਰੀ ਨੂੰ ਦਿੜ੍ਹਬਾ ਮੰਡੀ ਖੇਡ ਸਟੈਡੀਅਮ ਵਿਖੇ
ਦਿੜ੍ਹਬਾ ਮੰਡੀ/ਸੰਗਰੂਰ, ਫ਼ਰਵਰੀ 2020- (ਹਰਜਿੰਦਰ ਸਿੰਘ ਜਵੰਦਾ/ਮਨਜਿੰਦਰ ਗਿੱਲ )-
ਸੰਗਰੂਰ ਜ਼ਿਲ੍ਹੇ ਦੇ ਸ਼ਹਿਰ ਦਿੜ੍ਹਬਾ ਮੰਡੀ ਵਿਖੇ ਸੋਸ਼ਲ ਯੂਥ ਸਪੋਰਟਸ ਕਲੱਬ ਅਤੇ ਨਗਰ ਪੰਚਾਇਤ ਵੱਲੋਂ ਐਨ.ਆਰ.ਆਈ ਕਰਨ ਘੁਮਾਣ ਕਨੈਡਾ ਅਤੇ ਪ੍ਰਧਾਨ ਗੁਰਮੇਲ ਸਿੰਘ ਹੁਰਾਂ ਦੀ ਦੇਖ-ਰੇਖ ਹੇਠ ਕਰਵਾਇਆ ਜਾਂਦਾ ਸ਼ਹੀਦ ਬਚਨ ਸਿੰਘ ਯਾਦਗਾਰੀ ਅੰਤਰਰਾਸ਼ਟਰੀ ਕਬੱਡੀ ਕੱਪ ਅੱਜ ਕਬੱਡੀ ਖੇਡ ਜਗਤਚ ਇਕ ਵੱਡਾ ਨਾਂਅ ਵਜੋਂ ਜਾਣੀਆਂ ਜਾਂਦਾ ਹੈ। ਇਹ ਕਬੱਡੀ ਕੱਪ ਕਰਨ ਘੁਮਾਣ ਕਨੈਡਾ ਅਤੇ ਉਨਾਂ ਦੀ ਟੀਮ ਦੀ ਮਿਹਨਤ ਸਦਕਾ ਕਈ ਪੱਖੋਂ ਜਿਵੇਂ ਕਿ ਦਰਸ਼ਕਾਂ ਦੇ ਵੱਡੇ ਇਕੱਠ ਤੇ ਅੰਤਰਰਾਸ਼ਟਰੀ ਟੀਮਾਂ ਅਤੇ ਉੱਚ ਕੋਟੀ ਦੇ ਗਾਇਕਾਂ ਦੀ ਸ਼ਮੂਲੀਅਤ ਪੱਖੋਂ ਕਬੱਡੀ ਜਗਤ ਚ ਪਹਿਲੇ ਸਥਾਨ ਤੇ ਹੈ। ਇਸ ਸਾਲਦਾ ਇਹ 47ਵਾਂ ਦੋ ਰੋਜ਼ਾ ਕਬੱਡੀ ਕੱਪ 9 ਅਤੇ 10 ਫਰਵਰੀ ਨੂੰ ਦਿੜ੍ਹਬਾ ਮੰਡੀ ਖੇਡ ਸਟੈਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ ਜਿਥੇ ਨਾਰਥ ਇੰਡੀਆ ਕਬੱਡੀ ਫੈਡਰੇਸ਼ਨ ਦੀਆਂ ਟੀਮਾਂ ਦੇ ਫਸਵੇਂ ਮੁਕਾਬਲੇ ਹੋਣਗੇ।ਇਸ ਦੌਰਾਨ ਕੱਪ ਜਿੱਤਣ ਵਾਲੀ ਟੀਮ ਨੂੰ ਨਗਦ ਰਾਸ਼ੀ ਦੇ ਵੱਡੇ ਇਨਾਮ ਅਤੇ ਸਰਵੋਤਮ ਜਾਫੀਅਤੇ ਧਾਵੀ ਖਾਡਾਰੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ।ਇਸ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮਜੀਤ ਸਿੰਘ ਮਜੀਠੀਆ ਸ਼ਮੂਲੀਅਤ ਕਰਨਗੇ। ਇਸ ਮੌਕੇ ਦਰਸ਼ਕਾਂ ਦੇ ਮੰਨੋਰੰਜਨ ਲਈ ਪੰਜਾਬੀ ਸੰਗੀਤ ਪ੍ਰੇਮੀਆਂ ਦੇ ਦਿਲਾਂ ਦੀ ਧੜਕਣ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ 9 ਫਰਵਰੀ ਨੂੰ ਅਤੇ ਗਾਇਕ ਬੱਬੂ ਮਾਨ 10 ਫਰਵਰੀ ਸ਼ਾਮ ਨੂੰ ਆਪਣੀ ਗਾਇਕੀ ਦੇ ਜੌਹਰ ਦਿਖਾਉਣਗੇ।ਇਸ ਸਾਲ ਕਰਵਾਏ ਜਾ ਰਹੇ ਕਬੱਡੀ ਕੱਪ ਦੀ ਵੱਡੀ ਸਫਲਤਾ ਲਈ ਐਨ.ਆਰ.ਆਈ ਧੁੱਗਾਬਰਦਰਜ਼, ਸੁੱਖਾ ਵਾਸੀ, ਹਲਕਾ ਦਿੜਬਾ ਇੰਚਾਰਜ ਗੁਲਜ਼ਾਰੀ ਮੂਨਕ, ਸਰਪੰਚ ਤਾਰੀ ਮਾਨ ਬਘਰੋਲ, ਸਤਿਗੁਰ ਘੁਮਾਣ, ਗੁਰਦੇਵ ਮੌੜ, ਨਵਦੀਪ ਨੋਨੀ, ਸੁਖਵਿੰਦਰ ਭਿੰਦਾ, ਚਮਕੌਰ ਯੂ.ਕੇ, ਹਰਜਿੰਦਰ ਬਲੌਂਗੀ, ਕਸ਼ਮੀਰ ਸਿੰਘ ਰੋੜੇਵਾਲ, ਹਰਦੀਪ ਸ਼ਰਮਾ, ਜਸਪਾਲ ਪਾਲਾ, ਰਾਮ ਜਨਾਲ, ਗੁਰਬਚਨ ਲਾਲ, ਹਰਦੀਪ ਸ਼ਰਮਾ, ਪੰਕਜ ਬਾਂਸਲ, ਬਿੱਟੂ ਮੂਣਕ, ਸੰਜੇ ਬਾਂਸਲ, ਭੀਮ ਠੇਕੇਦਾਰ, ਨਿੱਕਾ ਘੁਮਾਣ,ਬਲਕਾਰ ਸਿੰਘ ਘੁਮਾਣ, ਗੁਰਦੇਵ ਸਿੰਘ ਮੌੜ, ਰਾਜ ਕੁਮਾਰ ਗਰਗ, ਬਲਜੀਤ ਗੋਰਾ, ਅੰਮ੍ਰਿਤ ਸਿੱਧੂ, ਹਰਦੇਵ ਸਿੰਘ ਗੁਜਰਾਂ, ਰਿੰਕਾ ਢੰਡੋਲੀ, ਸਤਨਾਮ ਸਿੰਘ ਮਾਨ, ਰਾਮਾ ਐਮ ਸੀ, ਭਿੰਦਾ ਘੁਮਾਣ, ਲਾਡੀ ਮੂਣਕ ਅਤੇ ਰਾਮ ਮਾਨ ਆਦਿ ਆਪਣੀਆਂ ਵੱਡੀਆਂ ਸੇਵਾਵਾਂ ਦੇ ਰਹੇ ਹਨ।