ਅਤਿ ਵੱਡਾ ਘੱਲੂਘਾਰਾ ਦੇ ਸ਼ਹੀਦਾਂ ਨੂੰ ਅਖੀਰਲੇ ਦਿਨ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ 

ਸੁਖਦੇਵ ਸਿੰਘ ਢੀਂਡਸਾ ਵੱਲੋਂ ਪੰਜ ਲੱਖ ਦਾ ਐਲਾਨ, ਬੀਬੀ ਘਨੌਰੀ ਨੇ ਵਿਕਾਸ ਕਾਰਜਾਂ ਲਈ ਪੰਚਾਇਤ ਨੂੰ ਚਾਰ ਲੱਖ ਦਾ ਚੈੱਕ ਕੀਤਾ ਭੇਟ।

ਮਹਿਲ ਕਲਾਂ / ਬਰਨਾਲਾ, ਫ਼ਰਵਰੀ 2020-(ਗੁਰਸੇਵਕ ਸੋਹੀ)- 

ਪਿੰਡ ਕੁਤਬਾ ਵਿਖੇ ਅਤਿ ਵੱਡਾ ਘੱਲੂਘਾਰਾ ਦੇ ਪੈਂਤੀ ਹਜ਼ਾਰ ਸਿੰਘ ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਚ ਮਨਾਏ ਜਾਂਦੇ ਸਾਲਾਨਾ ਸ਼ਹੀਦੀ ਜੋੜ ਮੇਲੇ ਦੇ ਅਖੀਰਲੇ ਦਿਨ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ । ਇਸ ਮੌਕੇ ਰਾਜ ਸਭਾ ਮੈਂਬਰ ਸੁਖਦੇਵ  ਸਿੰਘ ਢੀਂਡਸਾ, ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਬੀਬੀ ਹਰਚੰਦ ਕੌਰ ਘਨੌਰੀ, ਆਮ ਆਦਮੀ ਪਾਰਟੀ ਦੇ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ,ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਆਦਿ ਸ਼ਾਮਲ ਹੋਏ । ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ  ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪਿੰਡ ਕੁਤਬਾ-  ਬਾਹਮਣੀਆਂ ਦੀ ਉਹ ਇਤਿਹਾਸਕ ਧਰਤੀ ਹੈ, ਜਿਸ ਤੇ ਹਜ਼ਾਰਾਂ ਸਿੰਘ ਸਿੰਘਣੀਆਂ ਨੇ ਆਪਣਾ ਖ਼ੂਨ ਡੋਲ ਕੇ ਅਹਿਮਦ ਸਾਹ ਅਬਦਾਲੀ ਦੀਆਂ ਫ਼ੌਜਾਂ ਨੂੰ ਭੱਜਣ ਲਈ ਮਜਬੂਰ ਕਰ ਦਿੱਤਾ ਸੀ ।ਇਸ ਲਈ ਅਜਿਹੇ ਮਹਾਨ  ਸ਼ਹੀਦਾਂ ਦੀਆਂ ਯਾਦਾਂ ਮਨਾਉਣਾ ਅੱਜ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਅੱਜ ਪੰਜਾਬ ਦੇ ਨੌਜਵਾਨ ਆਪਣੀਆਂ ਇਨ੍ਹਾਂ ਕੁਰਬਾਨੀਆਂ ਨੂੰ ਨਾ ਜਾਨਣ ਕਰਕੇ ਹੀ ਵਿਦੇਸ਼ਾਂ ਵਿੱਚ ਵੱਡੀ ਗਿਣਤੀ ਵਿੱਚ ਜਾ ਰਹੇ ਹਨ । ਉਨ੍ਹਾਂ ਸਮੁੱਚੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹੋ  ਜਿਹੇ ਜੋੜ ਮੇਲੇ ਮਨਾਉਣ ਨਾਲ ਸਾਡੀ ਨੌਜਵਾਨ ਪੀੜ੍ਹੀ ਨੂੰ ਪ੍ਰੇਰਨਾ ਮਿਲਦੀ ਹੈ । ਢੀਂਡਸਾ ਨੇ ਕਿਹਾ ਕਿ ਸਾਡਾ ਮੁੱਖ ਮਕਸਦ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਨਹੀਂ ਸਗੋਂ ਮਜ਼ਬੂਤ ਕਰਨਾ ਹੈ ,ਕਿਉਂਕਿ ਪਿਛਲੇ ਕੁਝ ਸਮੇਂ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੁੱਝ ਅਜਿਹੇ ਫੈਸਲੇ ਹੋਏ ਹਨ।   ਜਿਸ ਕਾਰਨ ਪਾਰਟੀ ਦਾ ਪੰਜਾਬ ਅੰਦਰ ਗਰਾਫ ਬਹੁਤ ਥੱਲੇ ਡਿੱਗਿਆ ਹੈ।  ਇਸ ਲਈ ਸਾਨੂੰ ਮਜਬੂਰੀ ਵੱਸ ਇਹ ਰੁੱਖ ਤਿਆਰ ਕਰਨਾ ਪਿਆ ਹੈ । ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਵਿੱਚ ਜਲਦ ਹੀ ਸ਼੍ਰੋਮਣੀ ਕਮੇਟੀ ਚੋਣਾਂ ਹੋਣ ਜਾ ਰਹੀਆਂ ਹਨ, ਇਸ ਲਈ ਪੰਜਾਬ ਦੇ ਲੋਕਾਂ ਨੂੰ ਤਿਆਰ ਰਹਿਣਾ ਚਾਹੀਦਾ ਹੈ । ਅਸੀਂ ਉਨ੍ਹਾਂ ਉਮੀਦਵਾਰਾਂ ਨੂੰ ਹੀ ਮੈਦਾਨ ਚ ਉਤਰਾਗੇ , ਜੋ ਸਿਰਫ ਧਾਰਮਿਕ ਰਾਜਨੀਤੀ ਹੀ ਕਰਨਗੇ ,ਇੱਥੋਂ ਤੱਕ ਕਿ ਚੋਣ ਲੜਨ ਤੋਂ ਪਹਿਲਾਂ ਉਨ੍ਹਾਂ ਤੋਂ ਇੱਕ ਐਫੀਡੈਵਟ ਲਿਆ ਜਾਵੇਗਾ ਕਿ ਉਹ ਕਿਸੇ ਹੋਰ ਸਿਆਸੀ ਚੋਣ ਵਿੱਚ ਹਿੱਸਾ ਨਹੀਂ ਲਵੇਗਾ । ਇਸ ਮੌਕੇ ਸੁਖਦੇਵ ਸਿੰਘ  ਢੀਂਡਸਾ ਨੇ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਸ਼ਹੀਦਾਂ ਦੀ ਯਾਦਗਾਰ ਬਣਾਉਣ ਦੇ ਲਈ ਕਮੇਟੀ ਨੂੰ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ । ਇਸ ਮੌਕੇ ਸੀਨੀਅਰ ਅਕਾਲੀ ਆਗੂ ਰਾਜਿੰਦਰ ਸਿੰਘ ਕਾਂਝਲਾ ਨੇ ਕਿਹਾ ਕਿ ਬਾਦਲ  ਸਰਕਾਰ ਦੇ ਪਿਛਲੇ ਦਸ ਸਾਲਾਂ ਰਾਜ ਦੌਰਾਨ ਬਾਦਲ ਪਰਿਵਾਰ ਨੇ ਰੇਤ, ਮਾਫ਼ੀਆ, ਕੇਵਲ ਮਾਫ਼ੀਆ ਨੂੰ ਬਢਾਵਾ ਦਿੱਤਾ ਹੈ ਜਦ ਕਿ ਕੁਰਬਾਨੀਆਂ ਤੇ ਜੇਲ੍ਹਾਂ ਕੱਟਣ ਵਾਲੇ ਲੋਕਾਂ ਨੂੰ ਪਿੱਛੇ ਕਰ ਮਾੜੇ ਕਿਰਦਾਰ ਵਾਲੇ ਆਗੂਆਂ ਨੂੰ ਅੱਗੇ ਲਿਆਂਦਾ ਹੈ ।ਇਸ ਲਈ  ਅਕਾਲੀ ਦਲ ਨੂੰ ਇਨ੍ਹਾਂ ਲੋਕਾਂ ਤੋਂ ਆਜ਼ਾਦ ਕਰਵਾਉਣਾ ਸਾਡਾ ਮੁੱਖ ਮਕਸਦ ਹੈ । ਸਮਾਗਮ ਚ  ਕਾਂਗਰਸ ਦੀ ਹਲਕਾ ਇੰਚਾਰਜ ਬੀਬੀ ਹਰਚੰਦ ਕੌਰ ਘਨੌਰੀ ਨੇ ਕਿਹਾ ਕਿ ਸ਼ਹੀਦ ਸਾਡੇ ਕੌਮ  ਸਰਮਾਇਆ ਹੁੰਦੇ ਹਨ ।ਇਸ ਲਈ ਇਨ੍ਹਾਂ ਨੂੰ ਯਾਦ ਰੱਖਣਾ ਸਾਡਾ ਮੁੱਢਲਾ ਫ਼ਰਜ਼ ਹੈ ,ਕਿਉਂਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਇਨ੍ਹਾਂ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ ।ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇਸ ਇਤਿਹਾਸਕ ਨਗਰ ਕੁਤਬਾ ਦੇ ਸਰਬਪੱਖੀ ਵਿਕਾਸ ਲਈ ਕਾਂਗਰਸ ਪਾਰਟੀ ਹਮੇਸ਼ਾ ਪਿੰਡ ਵਾਸੀਆਂ ਦੇ ਨਾਲ ਹੈ । ਇਸ ਮੌਕੇ ਬੀਬੀ ਘਨੌਰੀ ਵੱਲੋਂ ਗ੍ਰਾਮ ਪੰਚਾਇਤ ਨੂੰ ਪਿੰਡ ਦੇ ਵਿਕਾਸ ਲਈ ਚਾਰ ਲੱਖ ਦਾ ਚੈੱਕ ਵੀ ਭੇਂਟ ਕੀਤਾ ਗਿਆ । ਇਸ ਮੌਕੇ ਬੋਲਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਤੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਹ ਉਹ ਕੁਤਬਾ-  ਬਾਹਮਣੀਆਂ ਦੀ ਇਤਿਹਾਸਕ ਧਰਤੀ ਹੈ ਜਿੱਥੇ ਹਜ਼ਾਰਾਂ ਸਿੰਘ - ਸਿੰਘਣੀਆਂ ਅਤੇ ਭੁਚੰਗੀਆਂ ਨੇ ਸ਼ਹੀਦੀ ਦਾ ਜਾਮ ਪੀਤਾ ਹੈ । ਜਿਨ੍ਹਾਂ ਦੀਆਂ ਕੁਰਬਾਨੀਆਂ ਤੋਂ ਸਾਨੂੰ ਪ੍ਰੇਰਨਾ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ  ਨੌਜਵਾਨਾਂ ਨੂੰ ਇਨ੍ਹਾਂ ਲੋਟੂ ਪਾਰਟੀਆਂ ਕੋਲੋਂ ਖਹਿੜਾ ਛੁੜਾ ਕੇ ਇੱਕ ਨਵੀਂ ਆਸ ਦੀ ਕਿਰਨ ਵਜੋਂ ਉੱਭਰੀ ਆਮ ਆਦਮੀ ਪਾਰਟੀ ਨਾਲ ਜੁੜਨਾ ਚਾਹੀਦਾ ਹੈ ਤਾਂ ਜੋ ਦਿੱਲੀ ਵਾਂਗ ਪੰਜਾਬ ਦੀ ਗੰਦੀ ਰਾਜਨੀਤੀ ਨੂੰ ਸਾਫ ਕੀਤਾ ਜਾ ਸਕੇ ਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾ ਸਕੇ । ਇਸ ਮੌਕੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਆਏ ਹੋਏ ਵੱਖ-  ਵੱਖ ਆਗੂਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ।ਇਸ ਸਮੇਂ ਅਕਾਲੀ ਆਗੂ ਸਾਬਕਾ ਚੇਅਰਮੈਨ ਅਜੀਤ ਸਿੰਘ ਕੁਤਬਾ, ਜ਼ਿਲ੍ਹਾ ਪ੍ਰਧਾਨ ਰੂਬਲ ਗਿੱਲ ਕੈਨੇਡਾ , ਹਰਦੇਵ ਸਿੰਘ ਜਵੰਧਾ ਕੁਰੜ , ਗੁਰਪ੍ਰੀਤ ਸਿੰਘ ਚੀਨਾ ਮਹਿਲ ਕਲਾਂ , ਹਰੀ ਸਿੰਘ ਕਟਾਰੀਆ ,ਪੀਏ ਜਸਵਿੰਦਰ ਸਿੰਘ ,ਸਰਪੰਚ ਬਲਦੀਪ ਸਿੰਘ ਮਹਿਲ ਖ਼ੁਰਦ ,ਕੁਲਵਿੰਦਰ ਸਿੰਘ ਕੈਨੇਡਾ ,ਹਰੀ ਸਿੰਘ ਠੁੱਲੀਵਾਲ ਕਰਨੈਲ ਸਿੰਘ ਠੁੱਲੀਵਾਲ, ਜਗਸੀਰ ਸਿੰਘ ਭੋਲਾ ਛੀਨੀਵਾਲ, ਅਮਰ ਸਿੰਘ ਬੀ ਏ, ਸਾਬਕਾ ਸਰਪੰਚ ਸੁਰਜੀਤ ਸਿੰਘ ਕੁਰੜ,ਕਾਂਗਰਸੀ ਆਗੂ ਚੇਅਰਪਰਸਨ ਹਰਜਿੰਦਰ ਕੌਰ ਹਰੀ, ਸਰਬਜੀਤ ਕੌਰ ਕਲਾਲ ਮਾਜਰਾ, ਸਾਬਕਾ ਸਰਪੰਚ ਮਨਜੀਤ ਸਿੰਘ ਮਹਿਲ ਖ਼ੁਰਦ, ਸਰਪੰਚ ਪਲਵਿੰਦਰ ਸਿੰਘ ਕਲਾਲ ਮਾਜਰਾ ,ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਕਲਾਲਮਾਜਰਾ ਤੇ ਬੱਗਾ ਸਿੰਘ ਮਹਿਲ ਕਲਾਂ ,ਉਜਾਗਰ ਸਿੰਘ ਮੁਖਤਿਆਰ ਸਿੰਘ ਕੁਤਬਾ, ਕਰਮ ਸਿੰਘ ,ਗੁਰਜੰਟ ਸਿੰਘ ,ਆਪ ਆਗੂ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਭੰਗੂ , ਗੁਲਬੰਤ ਸਿੰਘ ਔਲਖ ,ਗੁਰਜੀਤ ਸਿੰਘ ਧਾਲੀਵਾਲ, ਪੀ ਏ ਬਿੰਦਰ ਸਿੰਘ ਖ਼ਾਲਸਾ, ਪੈਰੀ ਸਿੱਧੂ ,ਦਵਿੰਦਰ ਸਿੰਘ ਧਨੋਆ ,ਪ੍ਰਦੀਪ ਲੋਹਗੜ ,ਦਰਸ਼ਨ ਸਿੰਘ ਪੰਡੋਰੀ,ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ,ਮੀਤ ਪ੍ਰਧਾਨ ਮੁਕੰਦ ਸਿੰਘ ਕੁਤਬਾ ,ਸੈਕਟਰੀ ਜਗਜੀਤ ਸਿੰਘ, ਖਜ਼ਾਨਚੀ ਭੁਪਿੰਦਰ 

ਸਿੰਘ ,ਬਲਵਿੰਦਰ ਸਿੰਘ ਰੰਧਾਵਾ, ਅਜੀਤ ਸਿੰਘ ਰਾਏ ,ਵਿਸਾਖਾ ਸਿੰਘ, ਸੁਖਦੇਵ ਸਿੰਘ ਬਾਠ, ਗੁਰਚਰਨ ਸਿੰਘ, ਸੁਖਦੇਵ ਸਿੰਘ ਬਾਠ ਤੇ ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ ।