ਸ਼ੇਰ ਸਿੰਘ ਘੁਬਾਇਆ ਕਾਂਗਰਸ 'ਚ ਸ਼ਾਮਲ ਹੋਏ

ਚੰਡੀਗੜ੍ਹ, ਮਾਰਚ 2019 - ਬੀਤੇ ਦਿਨ ਅਕਾਲੀ ਦਲ 'ਚੋਂ ਅਸਤੀਫਾ ਦੇ ਚੁੱਕੇ ਫ਼ਿਰੋਜ਼ਪੁਰ ਤੋਂ ਐਮ.ਪੀ ਸ਼ੇਰ ਸਿੰਘ ਘੁਬਾਇਆ ਅੱਜ ਕਾਂਗਰਸ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦੀ ਮੌਜੂਦਗੀ 'ਚ ਕਾਂਗਰਸ ਪਾਰਟੀ ਜੁਆਇਨ ਕਰ ਲਈ।ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਸਨ।