ਕਪੂਰਥਲਾ, ਫਰਵਰੀ 2020- (ਹਰਜੀਤ ਸਿੰਘ ਵਿਰਕ)-
ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕਪੂਰਥਲਾ ਜ਼ਿਲੇ ਦੀ ਹਦੂਦ ਅੰਦਰ ਕੋਈ ਵੀ ਵਾਹਨ ਚਾਲਕ ਮੂੰਹ ਢੱਕ ਕੇ ਜਾਂ ਮੂੰਹ ’ਤੇ ਕੱਪੜਾ ਬੰਨ ਕੇ ਡਰਾਈਵਿੰਗ ਨਹੀਂ ਕਰੇਗਾ। ਇਹ ਹੁਕਮ 22 ਅਪ੍ਰੈਲ 2020 ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਦੋਪਹੀਆ ਵਾਹਨ ਚਾਲਕਾਂ ਵੱਲੋਂ ਅਕਸਰ ਮੂੰਹ ਢੱਕ ਕੇ ਜਾਂ ਮੂੰਹ ’ਤੇ ਕੱਪੜਾ ਬੰਨ ਕੇ ਡਰਾਈਵਿੰਗ ਕੀਤੀ ਜਾਂਦੀ ਹੈ। ਇਸ ਤਰਾਂ ਦੇ ਕਈ ਚਾਲਕ ਜ਼ੁਰਮ/ਨਾਜਾਇਜ਼ ਹਰਕਤਾਂ ਕਰਦੇ ਹਨ ਅਤੇ ਕਿਸੇ ਸਮੇਂ ਵੀ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਹੋ ਸਕਦੀ ਹੈ, ਜਿਸ ’ਤੇ ਫੌਰੀ ਕਾਰਵਾਈ ਕਰਨ ਦੀ ਲੋੜ ਹੈ।
ਫੋਟੋ :-ਸ੍ਰੀਮਤੀ ਦੀਪਤੀ ਉੱਪਲ, ਜ਼ਿਲਾ ਮੈਜਿਸਟ੍ਰੇਟ ਕਪੂਰਥਲਾ।