You are here

ਸੁਲਤਾਨਪੁਰ ਲੋਧੀ ਸ਼ਹਿਰ ’ਚ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ’ਤੇ ਰੋਕ

ਸੁਲਤਾਨਪੁਰ ਲੋਧੀ/ਕਪੂਰਥਲਾ,ਫਰਵਰੀ 2020-(ਹਰਜੀਤ ਸਿੰਘ ਵਿਰਕ)-
ਸੁਲਤਾਨਪੁਰ ਲੋਧੀ ਸ਼ਹਿਰ ਦੀ ਧਾਰਮਿਕ ਮਹੱਤਤਾ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਦੇ ਹੋਏ ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੁਲਤਾਨਪੁਰ ਲੋਧੀ ਦੀ ਮਿੳੂਂਸਪਲ ਕੌਂਸਲ ਦੇ ਆਧਾਰ ਖੇਤਰ ਦੇ ਦਾਇਰੇ ਵਿਚ ਹਰ ਪ੍ਰਕਾਰ ਦੇ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 25 ਅਪ੍ਰੈਲ 2020 ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵੱਲੋਂ ਆਪਣੇ ਹੁਕਮ ਰਾਹੀਂ ਸੁਲਤਾਨਪੁਰ ਲੋਧੀ ਨੂੰ ਪਵਿੱਤਰ ਸ਼ਹਿਰ ਘੋਸ਼ਿਤ ਕੀਤਾ ਜਾ ਚੁੱਕਾ ਹੈ। ਇਸ ਲਈ ਸੁਲਤਾਨਪੁਰ ਲੋਧੀ ਵਿਚ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ’ਤੇ ਪੂਰਨ ਤੌਰ ’ਤੇ ਰੋਕ ਲਗਾਉਣੀ ਜ਼ਰੂਰੀ ਹੈ। 

ਫੋਟੋ : -ਸ੍ਰੀਮਤੀ ਦੀਪਤੀ ਉੱਪਲ, ਜ਼ਿਲਾ ਮੈਜਿਸਟ੍ਰੇਟ ਕਪੂਰਥਲਾ।