ਨਕੋਦਰ ਸਾਕੇ ਦੇ ਸ਼ਹੀਦਾਂ ਦੀ ਯਾਦ 'ਚ ਸ਼ਹੀਦੀ ਕਾਨਫਰੰਸ

 

ਫੈੱਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਵਲੋਂ ਨਕੋਦਰ ਸਾਕੇ ਦੇ ਸ਼ਹੀਦਾਂ ਦੀ ਯਾਦ 'ਚ ਸ਼ਹੀਦੀ ਕਾਨਫਰੰਸ

ਸਮੈਦਿਕ/ਬਰਮਿੰਘਮ,ਮਾਰਚ 2020-(ਗਿਆਨੀ ਰਵਿਦਾਰਪਾਲ ਸਿੰਘ)- ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਵਲੋਂ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਸ਼ਹੀਦ ਭਾਈ ਹਰਮੀਤ ਸਿੰਘ ਪੀ.ਐੱਚ.ਡੀ., ਸ਼ਹੀਦ ਬਾਬਾ ਗੁਰਬਚਨ ਸਿੰਘ ਮਾਨੋਚਾਹਲ, ਨਕੋਦਰ ਸਾਕੇ ਦੇ ਸ਼ਹੀਦਾਂ ਅਤੇ ਭਾਈ ਪਰਮਜੀਤ ਸਿੰਘ ਭਿਉਰਾ ਦੇ ਮਾਤਾ ਬੀਬੀ ਪ੍ਰੀਤਮ ਕੌਰ ਦੀ ਯਾਦ ਨੂੰ ਸਮਰਪਤਿ ਵਿਸ਼ਾਲ ਸ਼ਹੀਦੀ ਸਮਾਗਮ ਬੀਤੇ ਐਤਵਾਰ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਕਰਵਾਇਆ ਗਿਆ | ਫੈਡਰੇਸ਼ਨ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਵਿਚ ਸਿੱਖ ਜਥੇਬੰਦੀਆਂ ਅਤੇ ਸਿੱਖ ਸੰਗਤਾਂ ਨੇ ਸ਼ਰਧਾ ਭਾਵਨਾ ਸਹਿਤ ਸ਼ਮੂਲੀਅਤ ਕਰਕੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਤਿ ਕੀਤੇ | ਸ਼ਹੀਦਾਂ ਨਮਿਤ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਕੀਰਤਨ ਕੀਤਾ ਅਤੇ ਭਾਈ ਚਰਨਜੀਤ ਸਿੰਘ ਕੇਸਗੜ੍ਹ• ਸਾਹਿਬ ਅਤੇ ਭਾਈ ਬਲਵੀਰ ਸਿੰਘ ਦਮਦਮੀ ਟਕਸਾਲ ਵਾਲਿਆਂ ਵਲੋਂ ਕਥਾ ਕੀਤੀ ਗਈ | ਫੈਡਰੇਸ਼ਨ ਦੇ ਕੁਆਰਡੀਨੇਟਰਜ਼ ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸ਼ਿੰਦਰ ਸਿੰਘ ਡੱਲਵੇਾਲ, ਇੰਟਰਨੈਸ਼ਨਲ ਪੰਥਕ ਦਲ ਦੇ ਆਗੂ ਭਾਈ ਪਰਮਜੀਤ ਸਿੰਘ ਢਾਡੀ, ਧਰਮਯੁੱਧ ਜਥਾ ਦਮਦਮੀ ਟਕਸਾਲ ਯੂ.ਕੇ. ਦੇ ਆਗੂ ਭਾਈ ਬਲਵਿੰਦਰ ਸਿੰਘ ਵੁਲਵਰਹੈਂਪਟਨ, ਭਾਈ ਜਸਪਾਲ ਸਿੰਘ ਬੈਂਸ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਯੂ.ਕੇ., ਭਾਈ ਕੈਮ ਸਿੰਘ, ਭਾਈ ਬਲਵਿੰਦਰ ਸਿੰਘ ਚਹੇੜੂ ਅਤੇ ਬਾਬਾ ਬਲਦੇਵ ਸਿੰਘ ਨੇ ਸ਼ਹੀਦਾਂ ਨੂੰ ਜਿਥੇ ਸ਼ਰਧਾ ਦੇ ਫੁੱਲ ਅਰਪਤਿ ਕੀਤੇ, ਉਥੇ ਸਿੱਖ ਕੌਮ ਨੂੰ ਦਰਪੇਸ਼ ਮਸਲਿਆਂ ਬਾਰੇ ਸਿੱਖ ਸੰਗਤਾਂ ਨੂੰ ਜਾਣੂ ਕਰਵਾਇਆ | ਬੁਲਾਰਿਆਂ ਨੇ ਸਿੱਖ ਕੌਮ ਵਿਚ ਦੁਬਿਧਾ ਪਾਉਣ ਵਾਲੇ ਅਤੇ ਕੌਮ ਵਿਚ ਖਾਨਾਜੰਗੀ ਦੇ ਹਾਲਾਤ ਪੈਦਾ ਕਰਨ ਲਈ ਯਤਨਸ਼ੀਲ ਵਿਵਾਦਗ੍ਰਸਤ ਪ੍ਰਚਾਰਕਾਂ, ਆਗੂਆਂ ਨੂੰ ਆੜੇ ਹੱਥੀਂ ਲਿਆ |