ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ 'ਚ ਲਗਾਈ

ਅੰਮਿ੍ਤਸਰ, ਮਾਰਚ 2020-( ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )-

-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਸਵਰਗਵਾਸੀ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਤਸਵੀਰ ਉਨ੍ਹਾਂ ਦੇ ਜਨਮ ਦਿਨ ਮੌਕੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ 'ਚ ਲਗਾਈ ਗਈ | ਇਸ ਸਬੰਧੀ ਅਜਾਇਬ ਘਰ ਵਿਖੇ ਕਰਵਾਏ ਧਾਰਮਿਕ ਸਮਾਗਮ ਉਪਰੰਤ ਜਥੇ: ਤਲਵੰਡੀ ਦੀ ਤਸਵੀਰ ਤੋਂ ਪਰਦਾ ਹਟਾਉਣ ਦੀ ਰਸਮ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਵਲੋਂ ਹੋਰਨਾ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਦੀ ਮੌਜੂਦਗੀ 'ਚ ਅਦਾ ਕੀਤੀ ਗਈ | ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਤੇ ਜਥੇਦਾਰ ਤਲਵੰਡੀ ਨੂੰ ਸਿੱਖ ਕੌਮ ਦੇ ਮਹਾਨ ਜਰਨੈਲ, ਲੋਹ ਪੁਰਸ਼ ਕਰਾਰ ਦਿੰਦਿਆਂ ਭਾਈ ਲੌਾਗੋਵਾਲ ਨੇ ਕਿਹਾ ਕਿ ਉਹ ਕਹਿਣੀ ਤੇ ਕਰਨੀ ਦੇ ਧਾਰਨੀ ਤੇ ਹਮੇਸ਼ਾ ਹੀ ਨਿਡਰਤਾ ਨਾਲ ਸੱਚ 'ਤੇ ਪਹਿਰਾ ਦੇਣ ਵਾਲੀ ਸ਼ਖ਼ਸੀਅਤ ਸਨ | ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੰ੍ਰਥੀ ਗਿਆਨੀ ਜਗਤਾਰ ਸਿੰਘ ਵਲੋਂ ਗੰ੍ਰਥੀ ਗਿਆਨੀ ਗੁਰਮਿੰਦਰ ਸਿੰਘ ਤੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਵੀ ਜਥੇਦਾਰ ਤਲਵੰਡੀ ਦੀਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਥ ਦੀ ਸੇਵਾ ਉਨ੍ਹਾਂ ਨੂੰ ਵਿਰਾਸਤ 'ਚੋਂ ਹੀ ਪ੍ਰਾਪਤ ਹੋਈ ਸੀ |
ਜਥੇ: ਰਣਜੀਤ ਸਿੰਘ ਤਲਵੰਡੀ ਨੇ ਆਪਣੇ ਪਿਤਾ ਜਥੇਦਾਰ ਤਲਵੰਡੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ 'ਚ ਲਗਾਉਣ ਲਈ ਪਰਿਵਾਰ ਵਲੋਂ ਪ੍ਰਧਾਨ ਭਾਈ ਲੌਗੋਵਾਲ ਤੇ ਸਮੁੱਚੇ ਪੰਥ ਦਾ ਧੰਨਵਾਦ ਕਰਦਿਆਂ ਅਤੇ ਜਥੇਦਾਰ ਤਲਵੰਡੀ ਦੀਆਂ ਯਾਦਾਂ ਨੂੰ ਸਾਂਝਿਆਂ ਕਰਦਿਆਂ ਕਿਹਾ ਕਿ ਤਲਵੰਡੀ ਪਰਿਵਾਰ ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਦੇ ਪਰਿਵਾਰ ਦੀਆਂ ਦੋ ਪੀੜ੍ਹੀਆਂ, ਦਾਦਾ ਜਥੇ: ਸ਼ਾਂਗਾ ਸਿੰਘ ਤੇ ਪਿਤਾ ਜਥੇ: ਜਗਦੇਵ ਸਿੰਘ ਤਲਵੰਡੀ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ 'ਚ ਲਗਾਈਆਂ ਗਈਆਂ ਹਨ | ਇਸ ਮੌਕੇ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਸਰਵਨ ਕਰਾਇਆ ਗਿਆ ਤੇ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਨਿਭਾਈ | ਭਾਈ ਲੌਗੋਵਾਲ ਵਲੋਂ ਜਥੇਦਾਰ ਤਲਵੰਡੀ ਦੇ ਬੇਟਿਆਂ ਜਥੇ: ਰਣਜੀਤ ਸਿੰਘ ਤਲਵੰਡੀ, ਜਗਜੀਤ ਸਿੰਘ ਤਲਵੰਡੀ, ਬੇਟੀਆਂ ਬੀਬੀ ਹਰਜੀਤ ਕੌਰ ਤੇ ਬੀਬੀ ਮਨਜੀਤ ਕੌਰ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਮਹਿੰਦਰ ਸਿੰਘ ਆਹਲੀ, ਪ੍ਰਤਾਪ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਸੁਲੱਖਣ ਸਿੰਘ ਭੰਗਾਲੀ, ਬਲਬੀਰ ਸਿੰਘ ਬਾਠ, ਮੁਖਤਾਰ ਸਿੰਘ, ਰਜਿੰਦਰ ਸਿੰਘ ਰੂਬੀ, ਜਸਪਾਲ ਸਿੰਘ ਢੱਡੇ, ਇਕਬਾਲ ਸਿੰਘ ਮੁਖੀ, ਨਰਿੰਦਰ ਸਿੰਘ, ਹਰਭਜਨ ਸਿੰਘ ਵਕਤਾ ਸਮੇਤ ਹੋਰ ਸ਼ਖ਼ਸੀਅਤਾਂ ਤੇ ਹਲਕਾ ਰਾਏਕੋਟ ਤੇ ਖੰਨਾ ਆਦਿ ਦੀਆਂ ਸੰਗਤਾਂ ਵੱਡੀ ਗਿਣਤੀ 'ਚ ਹਾਜ਼ਰ ਸਨ |