ਅੱਜ ਦੇ ਜਨਤਾ ਕਰਫਿਊ ਦਾ ਲੋਕ ਮਹੱਤਵਪੂਰਨ ਸੰਦੇਸ ਸਮਝ ਕੇ ਆਪਣਾ ਬਣਦਾ ਸਮਰਥਨ ਤੇ ਸਹਿਯੋਗ ਦੇਣ –ਆਗੂ

ਕਾਉਂਕੇ ਕਲਾਂ, 21 ਮਾਰਚ ( ਜਸਵੰਤ ਸਿੰਘ ਸਹੋਤਾ)-ਵਿਸਵ ਭਰ ਵਿੱਚ ਫੈਲੀ ਮਹਾਮਾਰੀ ਕੋਰੋਨਾ ਵਾਇਰਸ ਨੇ ਪੂਰੀ ਦੁਨੀਆਂ ਨੂੰ ਝੰਜੋੜ ਕੇ ਰੱਖ ਦਿਤਾ ਹੈ ਜਿਸ ਦਾ ਅਸਰ ਸਮੁੱਚੇ ਦੇਸਾਂ ਵਿੱਚ ਵੇਖਣ ਨੂੰ ਮਿਲ ਰਿਹਾ ਹੈ।ਭਾਰਤ ਸਰਕਾਰ ਤੇ ਰਾਜ ਸਰਕਾਰ ਵੱਲੋ ਵੀ ਸਾਂਝੇ ਤੌਰ ਤੇ ਇਸ ਵਾਇਰਸ ਤੋ ਬਚਣ ਲਈ ਅਭਿਆਨ ਚਲਾਏ ਗਏ ਹਨ ਜਿਸ ਤਾਹਿਤ ਸਿਨੇਮਾ ਹਾਲ,ਮਾਲ,ਜਿੰਮ,ਸਾਪਿੰਗ ਹਾਲ,ਬੱਸਾਂ ਰੇਲ ਗੱਡੀਆਂ,ਬੈਂਕਟ ਹਾਲ ਬੰਦ ਕਰਨ ਸਮੇਤ 20 ਵਿਅਕਤੀਆ ਦੇ ਇਕੱਠ ਤੇ ਰੋਕ ਤੋ ਇਲਾਵਾ ਅੱਜ 22 ਮਾਰਚ ਤੋ ਸਵੇਰੇ 7 ਵਜੇ ਤੋ ਲੈ ਕੇ ਰਾਤ 9 ਵਜੇ ਤੱਕ ਜਨਤਾ ਕਰਫਿਊ ਲਾਇਆ ਜਾ ਰਿਹਾ ਹੈ ਜਿਸ ਨੂੰ ਸਰਕਾਰ ਦਾ ਮਹੱਤਵਪੂਰਨ ਸੰਦੇਸ ਸਮਝਦਿਆਂ ਲੋਕਾ ਨੂੰ ਸਮਰਥਨ ਤੇ ਸਹਿਯੋਗ ਦੇਣਾ ਚਾਹੀਦਾ ਹੈ।ਸਰਪੰਚ ਜਗਜੀਤ ਸਿੰਘ ਕਾਉਂਕੇ,ਸਰਪੰਚ ਦਰਸਨ ਸਿੰਘ ਬਿੱਲੂ ਡਾਗੀਆਂ, ਸਮਾਜ ਸੇਵੀ ਆਗੂ ਗੁਰਮੇਲ ਸਿੰਘ ਦੋਹਾ ਕਤਰ ਵਾਲੇ,ਕਾਗਰਸ ਦੇ ਜਿਲਾ ਜਨਰਲ ਸੈਕਟਰੀ ਜਸਦੇਵ ਸਿੰਘ ਕਾਉਂਕੇ,ਰਛਪਾਲ ਸਿੰਘ ਬੱਲ ਡਾਗੀਆਂ, ਅਕਾਲੀ ਦਲ (ਅ) ਦੇ ਜੱਥੇਦਾਰ ਤ੍ਰਲੋਕ ਸਿੰਘ ਡੱਲਾ, ਭਾਜਪਾ ਪਾਰਟੀ ਦੀ ਜਿਲਾ ਵਾਈਸ ਪ੍ਰਧਾਨ ਬੀਬੀ ਸਵਰਨ ਕੌਰ,ਅਕਾਲੀ ਦਲ ਬਾਦਲ ਦੇ ਯੂਥ ਵਰਕਰ ਗੁਰਪ੍ਰੀਤ ਸਿੰਘ ਗੋਪੀ,ਯੂਥ ਅਕਾਲੀ ਆਗੂ ਜੱਗਾ ਸਿੰਘ ਸੇਖੋ ਨੇ ਕਿਹਾ ਕਿ ਕੋਰੋਨਾ ਵਾਇਰਾਸ ਦੇ ਮੱਦੇਨਜਰ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋ ਅੱਜ ਜਨਤਾ ਕਰਫਿਊ ਲਾਉਣ ਦਾ ਜੋ ਕਦਮ ਚੱੁਕਿਆਂ ਗਿਆਂ ਹੈ ਉਸ ਦਾ ਇੱਕ ਜਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਸਾਨੂੰ ਆਪਣੇ ਸਾਰੇ ਦੇਸ ਵਾਸੀਆਂ ਦੀ ਸੁਰੱਖਿਆਂ ਲਈ ਨਿਰਧਾਰਤ ਨਿਯਮਾ ਦੀ ਪਾਲਣਾ ਕਰਨ ਦੀ ਲੋੜ ਹੈ।ਉਨਾ ਕਿਹਾ ਕਿ ਇਸ ਸੰਕਟ ਦੇ ਸਮੇ ਪਾਰਟੀਬਾਜੀ ਤੋ ੳੱੁਠ ਕੇ ਸਰਕਾਰੀ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਕਿਉਕਿ ਕੋਰੋਨਾ ਵਾਇਰਾਸ ਨਾਲ ਦੁਨੀਆਂ ਭਰ ਵਿੱਚ 10 ਹਜਾਰ ਤੋ ਵੀ ਵੱਧ ਮੌਤਾਂ ਹੋ ਚੱੁਕੀਆਂ ਹਨ ਤੇ ਪੰਜਾਬ ਵਿੱਚ ਵੀ ਬੀਤੇ ਕੱਲ ਇਸ ਕੋਰੋਨਾ ਵਾਇਰਾਸ ਕਾਰਨ ਇੱਕ ਮੌਤ ਦੀ ਪੁਸਟੀ ਹੋ ਚੱੁਕੀ ਹੈ।ਉਨਾ ਕਿਹਾ ਕਿ ਇਸ ਮਹਾਮਾਰੀ ਤੋ ਘਬਰਾਉਣ ਦੀ ਥਾਂ ਸੁਚੇਤ ਹੋਣ ਦੀ ਲੋੜ ਹੈ ਜਿਸ ਤਾਹਿਤ ਸਾਨੂੰ ਵੱਧ ਤੋ ਵੱਧ ਘਰ ਰਹਿਣ ਚਾਹੀਦਾ ਹੈ,ਘੱਟ ਬਾਹਰ ਨਿਕਲਣਾ ਚਾਹੀਦਾ ,ਭੀੜ ਭੜੱਕੇ ਵੱਲੀ ਥਾਂ ਤੇ ਜਾਣ ਤੋ ਗੁਰੇਜ ਕਰਨ,ਮੂੰਹ ਉਪਰ ਮਾਸਕ ਲਾ ਕੇ ਰੱਖਣ,ਵਾਰ ਵਾਰ ਸਾਬਣ ਨਾਲ ਹੱਥ ਧੋਣ,ਹੱਥਾਂ ਉਪਰ ਸੈਨੇਟਾਈਜਰ ਲਾਉਣ ਤੇ ਵਾਇਰਸਗ੍ਰਸਤ ਵਿਅਕਤੀ ਤੋ ਦੂਰ ਰਹਿਣ ਦੇ ਨਿਰਦੇਸਾ ਦਾ ਸਹੀ ਪਾਲਣ ਕਰਕੇ ਇਸ ਮਹਾਮਾਰੀ ਦਾ ਡਟ ਕੇ ਮੁਕਾਬਲਾ ਕੀਤਾ ਜਾ ਸਕਦਾ ਹੈ।