ਯੂ ਕੇ 'ਚ ਐਮਰਜੈਂਸੀ ਲਾਗੂ

ਯੂ ਕੇ 'ਚ ਐਮਰਜੈਂਸੀ ਲਾਗੂ, ਸਭ ਕੁਝ ਬੰਦ

ਲੰਡਨ,ਮਾਰਚ 2020-(ਗਿਆਨੀ ਅਮਰੀਕ ਸਿੰਘ ਰਾਠੌਰ/ਗਿਆਨੀ ਰਵਿਦਾਰਪਾਲ ਸਿੰਘ)-

ਯੂ.ਕੇ ਵਿਚ ਕੋਰੋਨਾਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਵੇਖਦਿਆਂ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਦੇਸ਼ ਵਿਚ ਐਮਰਜੈਂਸੀ ਲਾਗੂ ਕਰਦਿਆਂ, ਖਾਣ ਪੀਣ ਅਤੇ ਮੈਡੀਕਲ ਦੀਆਂ ਦੁਕਾਨਾਂ ਤੋਂ ਬਿਨਾ ਸਭ ਕੁੱਝ ਬੰਦ ਕਰਨ ਦੇ ਹੁਕਮ ਦੇ ਦਿੱਤੇ ਹਨ। ਸੋਮਵਾਰ ਦੇਰ ਸ਼ਾਮੀਂ ਉਨ੍ਹਾਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਲਈ ਕਿਹਾ, ਉਨ੍ਹਾਂ ਲਾਇਬ੍ਰੇਰੀਆਂ, ਸਮਾਜਿਕ, ਧਾਰਮਿਕ ਥਾਂਵਾਂ ਬੰਦ ਕਰਨ ਅਤੇ ਦੋ ਤੋਂ ਵੱਧ ਲੋਕਾਂ ਦੇ ਇਕੱਤਰ ਹੋਣ ਤੇ ਪਾਬੰਧੀ ਲਗਾਉਂਦਿਆਂ ਕਿਹਾ ਕਿ ਹੁਕਮਾਂ ਦੀ ਪਾਲਣਾ ਨਾ ਕਰਨ ਵਾਲ਼ਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।