ਹਰ ਕੋਈ ਮਨੁੱਖਤਾ ਦੀ ਭਲਾਈ ਲਈ ਸਾਨੂੰ ਸਾਰਿਆਂ ਨੂੰ ਬਿਪਤਾ ਦੀ ਘੜੀ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ:ਸਰਤਾਜ ਗਾਲਿਬ

ਸਿੱਧਵਾਂ ਬੇਟ(ਜਸਮੇਲ ਗਾਲਿਬ)ਪੰਜਾਬ ਸਰਕਾਰ ਵੱਲੋ ਕੀਤੇ ਲਾਕਡਾਊਨ ਪੰਜਾਬ ਤਹਿਤ ਹਰ ਕੋਈ ਮਨੱੁਖਤਾ ਦੀ ਭਲਾਈ ਲਈ ਆਪਣੇ ਘਰਾਂ ਵਿੱਚ ਹੀ ਰਹੇ ਤਾ ਜੋ ਬੀਮਾਰੀ ਦਾ ਵਾਇਰਸ ਅੱਗੇ ਨਾਂ ਵੱਧੇ ਅਤੇ ਜਲਦੀ ਹੀ ਸੁਮੱਚੇ ਵਿਸ਼ਵ ਦੇ ਲੋਕ ਸਿਹਤਮੰਦ ਹੋ ਸਕਣ।ਇੰਨਾਂ ਸਬਦਾਂ ਦਾ ਪ੍ਰਗਟਾਵਾ ਪਿੰਡ ਗਾਲਿਬ ਰਣ ਸਿੰਘ ਦੇ ਗੁਰਦੁਆਰਾ ਸਾਹਿਬ ਦੇ ਪ੍ਰਦਾਨ ਸਰਤਾਜ ਸਿੰਘ ਨੇ ਪੱਤਰਕਾਰਾਂ ਨਾਲ ਕੀਤੇ।ਉਨਾਂ ਕਿਹਾ ਕਿ ਸਰਕਾਰ ਨੇ 31 ਮਾਰਚ ਤੱਕ ਬੰਦ ਕਰ ਦਿੱਤਾ ਗਿਆ ਸਾਨੂੰ ਸਾਰੇ ਨੂੰ ਪੁਲਿਸ,ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ।ਤਾਂ ਕਿ ਬਿਪਤਾ ਦੀ ਘੜੀ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦੇ ਫੈਸਲਿਆਂ ਨਾਲ ਪੂਰੀ ਤਰ੍ਹਾਂ ਸਹਿਮਤ ਹੋਣਾ ਚਾਹੀਦਾ ਹੈ।ਭਾਈ ਸਰਤਾਜ ਸਿੰਘ ਨੇ ਸੂਬਾ ਵਾਸੀ ਅਤੇ ਪਿੰਡ ਵਾਸੀਆਂ ਨੂੰ ਸੱਦਾ ਦਿੱਤਾ ਕਿ ਕੋਰੋਨਾ ਵਾਇਰਸ ਭਜਾਉਣ ਲਈ ਆਪਣੀ ਜਿੰਮੇਵਾਰੀ ਨੂੰ ਨਿਭਾਉਣ।