ਭੁਲੱਥ, ਬੇਗੋਵਾਲ ਅਤੇ ਨਡਾਲਾ ਵਿਖੇ ਲੋੜਵੰਦਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਦੀ ਕੀਤੀ ਵੰਡ 

ਲੋੜਵੰਦਾਂ ਦੀ ਹਰ ਸੰਭਵ ਸਹਾਇਤਾ ਲਈ ਪ੍ਰਸ਼ਾਸਨ ਵਚਨਬੱਧ-ਐਸ. ਡੀ. ਐਮ
ਭੁਲੱਥ/ਬੇਗੋਵਾਲ/ਨਡਾਲਾ, ਮਾਰਚ 2020 - (ਹਰਜੀਤ ਸਿੰਘ ਵਿਰਕ)-

ਨੋਵਲ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਗਾਏ ਗਏ ਕਰਫਿੳੂ ਦੌਰਾਨ ਲੋਕਾਂ ਦੀ ਸਹੂਲਤ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵੱਲੋਂ ਹਰੇਕ ਸੰਭਵ ਕਦਮ ਉਠਾਇਆ ਜਾ ਰਿਹਾ ਹੈ। ਇਸ ਕੰਮ ਵਿਚ ਜ਼ਿਲੇ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਅਦਾਰਿਆਂ ਵੱਲੋਂ ਜ਼ਿਲਾ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਸਬ-ਡਵੀਜ਼ਨ ਭੁਲੱਥ ਵਿਖੇ ਐਸ. ਡੀ. ਐਮ ਸ. ਰਣਦੀਪ ਸਿੰਘ ਹੀਰ ਵੱਲੋਂ ਰਾਇਲ ਪੈਲੇਸ  ਭੁਲੱਥ ਅਤੇ ਜੇ. ਐਮ. ਡੀ ਗਰੁੱਪ ਭੁਲੱਥ ਦੇ ਸਹਿਯੋਗ ਨਾਲ ਸਲੱਮ ਏਰੀਏ ਵਿਚ ਲੋੜਵੰਦਾਂ ਨੂੰ ਮੁਫ਼ਤ ਰਾਸ਼ਨ ਦੀਆਂ ਕਿੱਟਾਂ ਦੀ ਵੰਡ ਕੀਤੀ ਗਈ।
ਇਸੇ ਤਰਾਂ ਉਨਾਂ ਨਡਾਲਾ ਵਿਖੇ ਵੀ ਜ਼ਿਲਾ ਪ੍ਰੀਸ਼ਦ ਮੈਂਬਰ ਮਣੀ ਔਜਲਾ ਨਾਲ ਲੋੜਵੰਦਾਂ ਨੂੰ ਰਾਸ਼ਨ ਤਕਸੀਮ ਕੀਤਾ। ਇਸ ਤੋਂ ਇਲਾਵਾ ਬੇਗੋਵਾਲ ਵਿਖੇ ਵੀ ਜ਼ਿਲਾ ਪ੍ਰਸ਼ਾਸਨ ਦੇ ਆਦੇਸ਼ਾਂ ’ਤੇ ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਲੋੜਵੰਦਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ।
  ਐਸ. ਡੀ. ਐਮ ਸ. ਰਣਦੀਪ ਸਿੰਘ ਹੀਰ ਨੇ ਇਸ ਮੌਕੇ ਦੱਸਿਆ ਕਿ ਇਸ ਔਖੀ ਘੜੀ ਵਿਚ ਸਬ-ਡਵੀਜ਼ਨ ਵਿਚ ਸਾਰੇ ਲੋੜਵੰਦਾਂ ਨੂੰ ਮੁਫ਼ਤ ਰਾਸ਼ਨ ਦੀ ਵੰਡ ਕੀਤੀ ਜਾਵੇਗੀ। ਉਨਾਂ ਕਿਹਾ ਕਿ ਕਰਫਿੳੂ ਕਾਰਨ ਪੈਦਾ ਹੋਈ ਅਚਨਚੇਤੀ ਸਥਿਤੀ ਮੌਕੇ ਲੋੜਵੰਦਾਂ ਦੀ ਹਰ ਸੰਭਵ ਸਹਾਇਤਾ ਲਈ ਪ੍ਰਸ਼ਾਸਨ ਵਚਨਬੱਧ ਹੈ ਅਤੇ ਉਨਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਰਾਸ਼ਨ ਕਿੱਟਾਂ ਦੀ ਵੰਡ ਝੁੱਗੀ-ਝੌਂਪੜੀਆਂ ਅਤੇ ਹੋਰ ਇਲਾਕਿਆਂ ਵਿਚ ਕੀਤੀ ਜਾਵੇਗੀ, ਜਿਥੇ ਦਿਹਾੜੀਦਾਰ ਅਤੇ ਮਜ਼ਦੂਰ ਵੱਡੀ ਗਿਣਤੀ ਵਿਚ ਰਹਿੰਦੇ ਹਨ।
ਕੈਪਸ਼ਨ :-ਭੁਲੱਥ ਦੇ ਸਲੱਮ ਏਰੀਏ ਵਿਚ ਗਰੀਬਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਦੀ ਵੰਡ ਕਰਦੇ ਹੋਏ ਐਸ. ਡੀ. ਐਮ ਸ. ਰਣਦੀਪ ਸਿੰਘ ਹੀਰ


-ਬੇਗੋਵਾਲ ਵਿਖੇ ਲੋੜਵੰਦਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਦੀ ਵੰਡ ਕਰਦੇ ਹੋਏ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀ


-ਨਡਾਲਾ ਵਿਖੇ ਲੋੜਵੰਦਾਂ ਨੂੰ ਰਾਸ਼ਨ ਵੰਡਦੇ ਹੋਏ ਐਸ. ਡੀ. ਐਮ ਸ. ਰਣਦੀਪ ਸਿੰਘ ਹੀਰ, ਨਾਲ ਹਨ ਜ਼ਿਲਾ ਪ੍ਰੀਸ਼ਦ ਮੈਂਬਰ ਸ੍ਰੀ ਮਣੀ ਔਜਲਾ ਤੇ ਹੋਰ