ਦਾਨੀ ਲੋਕਾਂ ਵੱਲੋਂ ਜ਼ਿਲਾ ਰੈੱਡ ਕਰਾਸ ਸੁਸਾਇਟੀ ਰਾਹੀਂ ਪਾਇਆ ਜਾ ਸਕਦੈ ਯੋਗਦਾਨ
ਕਪੂਰਥਲਾ- ਮਾਰਚ 2020- (ਹਰਜੀਤ ਸਿੰਘ ਵਿਰਕ)-
ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਨੋਵਲ ਕੋਰੋਨਾ ਵਾਇਰਸ ਨਾਲ ਜੰਗ ਦੀ ਇਸ ਔਖੀ ਘੜੀ ਵਿਚ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਿਲੇ ਦੇ ਹਰੇਕ ਗਰੀਬ ਅਤੇ ਲੋੜਵੰਦ ਤੱਕ ਪਹੁੰਚ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਇਸ ਵੇਲੇ ਜ਼ਿਲੇ ਦੇ ਬਹੁਤ ਸਾਰੇ ਬੇਘਰੇ, ਬੇਸਹਾਰਾ ਅਤੇ ਹੋਰ ਲੋੜਵੰਦ ਲੋਕਾਂ ਨੂੰ ਜੀਵਨ ਨਿਰਬਾਹ ਲਈ ਖਾਣ-ਪੀਣ ਅਤੇ ਹੋਰ ਜ਼ਰੂਰੀ ਵਸਤਾਂ ਦੀ ਸਖ਼ਤ ਜ਼ਰੂਰਤ ਹੈ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਹਰੇਕ ਲੋੜਵੰਦ ਤੱਕ ਪਹੁੰਚਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਵੀ ਲੋੜਵੰਦਾਂ ਦੀ ਮਦਦ ਲਈ ਵੱਧ-ਚੜ ਕੇ ਅੱਗੇ ਆਉਣ ਦੀ ਅਪੀਲ ਕੀਤੀ ਹੈ। ਉਨਾਂ ਕਿਹਾ ਕਿ ਜਿਹੜੇ ਦਾਨੀ ਲੋਕ ਇਸ ਨੇਕ ਕੰਮ ਵਿਚ ਆਪਣਾ ਯੋਗਦਾਨ ਪਾਉਣਾ ਚਾਹੁੰਦੇ ਹਨ, ਉਹ ਜ਼ਿਲਾ ਰੈੱਡ ਕਰਾਸ ਸੁਸਾਇਟੀ ਰਾਹੀਂ ਇਸ ਕੰਮ ਵਿਚ ਆਪਣਾ ਹਿੱਸਾ ਪਾ ਸਕਦੇ ਹਨ। ਉਨਾਂ ਕਿਹਾ ਕਿ ਇਸ ਸਬੰਧੀ ਦਾਨ ਜ਼ਿਲਾ ਰੈੱਡ ਕਰਾਸ ਸੁਸਾਇਟੀ ਕਪੂਰਥਲਾ ਦੇ ਖਾਤਾ ਨੰਬਰ 850101 00007262, ਆਈ. ਐਫ. ਐਸ. ਸੀ ਕੋਡ PUNBOPGB003 ਵਿਚ ਦਿੱਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਲਈ ਜ਼ਿਲਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਆਰ. ਸੀ. ਬਿਰਹਾ ਨਾਲ ਮੋਬਾਈਲ ਨੰਬਰ 98146-78434 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਦਾਨੀ ਲੋਕਾਂ ਵੱਲੋਂ ਦਿੱਤੀ ਰਾਸ਼ੀ ਦਾ ਪੂਰਾ ਹਿਸਾਬ ਰੱਖਿਆ ਜਾਵੇਗਾ ਅਤੇ ਲੋੜਵੰਦਾਂ ਤੱਕ ਪਹੁੰਚਾਏ ਸਾਮਾਨ ਦਾ ਪਾਰਦਰਸ਼ੀ ਢੰਗ ਨਾਲ ਪੂਰਾ ਰਿਕਾਰਡ ਰੱਖਿਆ ਜਾਵੇਗਾ।
ਫੋਟੋ :-ਸ੍ਰੀਮਤੀ ਦੀਪਤੀ ਉੱਪਲ, ਡਿਪਟੀ ਕਮਿਸ਼ਨਰ ਕਪੂਰਥਲਾ।