ਮੁਹਾਲੀ,ਮਾਰਚ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-
ਮੁਹਾਲੀ ਜ਼ਿਲ੍ਹੇ ‘ਚ ਕੋਰੋਨਾਗ੍ਰਸਤ ਵਿਅਕਤੀਆਂ ਦੀ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ। ਮੁਹਾਲੀ ਦੇ ਫ਼ੇਜ਼ 9 ਤੋਂ ਦੋ ਹੋਰ ਔਰਤਾਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਅਨੁਸਾਰ ਇਹ ਲੋਕ ਚੰਡੀਗੜ੍ਹ ਤੋਂ ਕੋਰੋਨਾ ਪਾਜ਼ੀਟਿਵ ਜੋੜੇ ਦੇ ਰਿਸ਼ਤੇਦਾਰ ਹਨ, ਜਿਨ੍ਹਾਂ ਵਿਚ ਵਿਅਕਤੀ ਦੀ ਪੁੱਤਰੀ ਤੇ ਸੱਸ ਸ਼ਾਮਲ ਹੈ। ਇਸ ਤੋਂ ਇਲਾਵਾ ਜਗਤਪੁਰੇ ਪਿੰਡ ਵਿਚ ਵੀ ਇਕ ਵਿਅਕਤੀ ਨੂੰ ਕੋਰੋਨਾ ਦਾ ਲਾਗ ਪਾਇਆ ਗਿਆ ਹੈ। ਇਹ ਵਿਅਕਤੀ ਵੀ ਚੰਡੀਗੜ੍ਹ ਵਿਖੇ ਇਲਾਜ ਅਧੀਨ ਦੁਬਈ ਤੋਂ ਆਏ ਵਿਅਕਤੀ ਦੇ ਸੰਪਰਕ ‘ਚ ਸੀ। ਇਨ੍ਹਾਂ ਦੇ ਸੈਂਪਲ ਮੰਗਲਵਾਰ ਨੂੰ ਲੈ ਗਏ ਸਨ, ਜ਼ਿਲ੍ਹੇ ‘ਚ ਕੋਰੋਨਾ ਗ੍ਰਸਤਾਂ ਦੀ ਗਿਣਤੀ 10 ਹੋ ਗਈ ਹੈ।