ਪਿੰਡ ਅਖਾੜਾ 'ਚ ਨਸ਼ਿਆਂ ਖਿਲਾਫ਼ ਸੈਮੀਨਰ ਕਰਵਾਇਆ

ਜਗਰਾਉਂ, 10 ਮਾਰਚ (ਚਰਨਜੀਤ ਸਿੰਘ ਸਰਨਾ/ਰਜਨੀਸ਼ ਬਾਂਸਲ)-ਇਲਾਕੇ ਅੰਦਰ ਨਸ਼ਿਆ ਖਿਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਪਿੰਡ ਅਖਾੜਾ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਨਸ਼ਿਆ ਖਿਲਾਫ਼ ਸੈਮੀਨਰ ਕਰਵਾਇਆ ਗਿਆ। ਇਸ ਸੈਮੀਨਰ 'ਚ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ, ਐਸ.ਪੀ (ਇੰਨ:) ਰੁਪਿੰਦਰ ਕੁਮਾਰ ਭਾਰਦਵਾਜ, ਗੁਰਦੁਆਰਾ ਦਮਦਮਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਜਰਨੈਲ ਸਿੰਘ ਅਤੇ ਗਿਆਨੀ ਰਾਜਵੀਰ ਸਿੰਘ ਨੇ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ। ਇਸ ਮੌਕੇ ਐਸ.ਐਸ.ਪੀ ਬਰਾੜ ਨੇ ਕਿਹਾ ਕਿ ਨਸ਼ਿਆ ਦੇ ਖਾਤਮੇ ਲਈ ਸਾਨੂੰ ਇਕਜੁੱਟ ਹੋਣ ਦੀ ਲੋੜ ਹੈ ਤਾਂ ਜੋ ਸਮਾਜ ਅੰਦਰ ਨਸ਼ਿਆ ਕਰਕੇ ਹੋ ਰਹੀਆਂ ਮੌਤਾਂ ਤੋਂ ਨੌਜ਼ਵਾਨਾਂ ਨੂੰ ਬਚਾਇਆ ਜਾ ਸਕੇ। ਇਸ ਮੌਕੇ ਸਾਬਕਾ ਸਰਪੰਚ ਗੁਰਨੇਕ ਸਿੰਘ, ਕੈਨੇਡੀਅਨ ਮੀਤਾ ਸਿੰਘ, ਸਹਾਇਕ ਰੀਡਰ ਜਸਵਿੰਦਰ ਸਿੰਘ ਅਖਾੜਾ, ਪ੍ਰਧਾਨ ਜਗਰੂਪ ਸਿੰਘ, ਪੰਚ ਬਲਵਿੰਦਰ ਸਿੰਘ, ਸੁਖਜੀਤ ਸਿੰਘ, ਕਰਮਜੀਤ ਸਿੰਘ ਕੰਮੂ, ਰਵਿੰਦਰ ਸਿੰਘ ਰਾਜਾ, ਮਨੋਹਰ ਸਿੰਘ, ਰਣਜੀਤ ਸਿੰਘ, ਜਗਜੀਤ ਸਿੰਘ ਜੱਗਾ, ਹਰਵਿੰਦਰ ਸਿੰਘ ਅਖਾੜਾ, ਜਗਰਾਜ ਸਿੰਘ ਰਾਜੂ, ਪ੍ਰਧਾਨ ਦਰਸ਼ਨ ਸਿੰਘ, ਤਾਰਾ ਸਿੰਘ ਆਦਿ ਹਾਜ਼ਰ ਸਨ।