ਦੋਰਾਹਾ- ਇੱਥੇ ਇਕ ਸੱਤ ਸਾਲਾਂ ਦੀ ਲੜਕੀ ਨੂੰ ਉਸ ਦੇ ਪਿਤਾ ਦੇ ਰਿਸ਼ਤੇਦਾਰ ਨੇ ਅਗਵਾ ਕਰ ਕੇ ਜਬਰ-ਜਨਾਹ ਕਰਨ ਤੋਂ ਬਾਅਦ ਕਤਲ ਕਰ ਦਿੱਤਾ। ਸ਼ਿਕਾਇਤਕਰਤਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਮੁਲਜ਼ਮ ਉਸ ਦੇ ਪਤੀ ਦਾ ਰਿਸ਼ਤੇਦਾਰ ਹੈ। ਉਹ ਲੰਘੀ ਰਾਤ ਉਨ੍ਹਾਂ ਦੇ ਘਰ ਆਇਆ ਸੀ। ਪੁਲੀਸ ਅਨੁਸਾਰ ਲੜਕੀ ਦਾ ਪਿਤਾ ਕਿਸੇ ਕੰਮ ਤੋਂ ਬਾਹਰ ਗਿਆ ਹੋਇਆ ਸੀ। ਪਿੱਛੋਂ ਮੁਲਜ਼ਮ ਨੇ ਲੜਕੀ ਨੂੰ ਅਗਵਾ ਕਰ ਲਿਆ ਅਤੇ ਰੇਲ ਦੀ ਪਟੜੀ ਨੇੜੇ ਸਥਿਤ ਇਕ ਖਾਲੀ ਗੁਦਾਮ ਵਿੱਚ ਲੈ ਗਿਆ, ਜਿੱਥੇ ਉਸ ਨੇ ਬੱਚੀ ਨਾਲ ਜਬਰ-ਜਨਾਹ ਕੀਤਾ ਤੇ ਕਤਲ ਕਰ ਦਿੱਤਾ। ਲੜਕੀ ਦੀ ਲਾਸ਼ ਉੱਥੇ ਹੀ ਮਿਲੀ। ਪੁਲੀਸ ਨੇ ਦੱਸਿਆ ਕਿ ਇਕ ਹੋਰ ਮੁਲਜ਼ਮ ਨੇ ਇਸ ਅਪਰਾਧ ਵਿੱਚ ਮੁਲਜ਼ਮ ਦੀ ਮਦਦ ਕੀਤੀ। ਥਾਣਾ ਦੋਰਾਹਾ ਦੇ ਮੁਖੀ ਇੰਸਪੈਕਟਰ ਕਰਨੈਲ ਸਿੰਘ ਨੇ ਕਿਹਾ ਕਿ ਆਈਪੀਸੀ ਦੀਆਂ ਵੱਖ ਵੱਖ ਧਾਰਾਵਾਂ ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।