ਲੌਕਡਾਊਨ/ਕਰਫਿਊ ਨੂੰ ਸਖ਼ਤੀ ਨਾਲ ਲਾਗੂ ਕਰਵਾਇਆ ਜਾਵੇਗਾ-ਡਿਪਟੀ ਕਮਿਸ਼ਨਰ

ਨੋਵੇਲ ਕੋਰੋਨਾ ਵਾਇਰਸ (ਕੋਵਿਡ 19)-

ਸੜਕਾਂ 'ਤੇ ਘੁੰਮਣ ਵਾਲਾ ਕੋਈ ਵੀ ਵਿਅਕਤੀ ਗ੍ਰਿਫ਼ਤਾਰ ਕਰਕੇ ਖੁੱਲ•ੀ ਜੇਲ• ਭੇਜਿਆ ਜਾਵੇਗਾ

ਸਪੱਸ਼ਟ ਕੀਤਾ, ਸਵੇਰੇ 6 ਵਜੇ ਤੋਂ ਸਵੇਰੇ 9 ਵਜੇ ਤੱਕ ਨਹੀਂ ਕੋਈ ਢਿੱਲ

ਅਮਰਪੁਰਾ ਅਤੇ ਚੌਕੀਮਾਨ ਖੇਤਰਾਂ ਵਿੱਚ ਵੱਧ ਤੋਂ ਵੱਧ ਨਮੂਨੇ ਲਏ ਜਾਣਗੇ

ਲੋਕਾਂ ਨੂੰ ਘਰਾਂ ਦੇ ਅੰਦਰ ਰਹਿ ਕੇ ਸਹਿਯੋਗ ਕਰਨ ਦੀ ਅਪੀਲ

ਲੁਧਿਆਣਾ,ਅਪ੍ਰੈਲ 2020 -(ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾਂ/ਮਨਜਿੰਦਰ ਗਿੱਲ)-

ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਦੇ ਚੱਲਦਿਆਂ ਪੰਜਾਬ ਸਰਕਾਰ ਨੇ ਲੌਕਡਾਊਨ/ਕਰਫਿਊ ਨੂੰ 30 ਅਪ੍ਰੈੱਲ, 2020 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਸਥਿਤੀ ਨੂੰ ਹੁਣ ਸਖ਼ਤੀ ਨਾਲ ਲਾਗੂ ਕਰਵਾਇਆ ਜਾਵੇਗਾ। ਉਨ•ਾਂ ਸਪੱਸ਼ਟ ਕੀਤਾ ਕਿ ਸਵੇਰੇ 6 ਵਜੇ ਤੋਂ ਸਵੇਰੇ 9 ਵਜੇ ਤੱਕ ਲੌਕਡਾਊਨ/ਕਰਫਿਊ ਵਿੱਚ ਕਿਸੇ ਵੀ ਤਰ•ਾਂ ਦੀ ਕੋਈ ਢਿੱਲ ਨਹੀਂ ਹੈ। ਜੇਕਰ ਕੋਈ ਵਿਅਕਤੀ ਅਜਿਹੀਆਂ ਅਫ਼ਵਾਹਾਂ ਫੈਲਾਏਗਾ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਲੌਕਡਾਊਨ/ਕਰਫਿਊ ਪੂਰੇ 24 ਘੰਟੇ ਲਈ ਹੈ। ਉਨ•ਾਂ ਚਿਤਾਵਨੀ ਦਿੱਤੀ ਕਿ ਜੋ ਵੀ ਵਿਅਕਤੀ ਘਰਾਂ ਤੋਂ ਬਾਹਰ ਨਿਕਲ ਕੇ ਸੜਕਾਂ ਆਦਿ 'ਤੇ ਘੁੰਮਦਾ ਪਾਇਆ ਜਾਵੇਗਾ ਤਾਂ ਉਸ ਨੂੰ ਗ੍ਰਿਫ਼ਤਾਰ ਕਰਕੇ ਖੁੱਲ•ੀ ਜੇਲ• ਵਿੱਚ ਪਾਇਆ ਜਾਵੇਗਾ। ਉਨ•ਾਂ ਲੋਕਾਂ ਨੂੰ ਮੁੜ ਦੁਹਰਾਇਆ ਕਿ ਉਹ ਲੌਕਡਾਊਨ/ਕਰਫਿਊ ਨੂੰ ਗੰਭੀਰਤਾ ਨਾਲ ਲੈਣ, ਇਸ ਨੂੰ ਲਾਗੂ ਕਰਾਉਣ ਲਈ ਹੁਣ ਸਖ਼ਤੀ ਵਰਤੀ ਜਾਵੇਗੀ।

ਅੱਜ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਗਰਵਾਲ ਨੇ ਦੱਸਿਆ ਕਿ ਲੁਧਿਆਣਾ ਸ਼ਹਿਰ ਦੇ ਅਮਰਪੁਰਾ ਅਤੇ ਪਿੰਡ ਚੌਕੀਮਾਨ ਖੇਤਰਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੇ ਟੈਸਟ ਕਰਵਾਏ ਜਾਣਗੇ, ਕਿਉਂਕਿ ਇਨ•ਾਂ ਦੋਵੇਂ ਖੇਤਰਾਂ ਨੂੰ ਜ਼ਿਲ•ਾ ਪ੍ਰਸਾਸ਼ਨ ਵੱਲੋਂ 'ਹੌਟਸਪੌਟ' ਖੇਤਰ ਐਲਾਨ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਅਮਰਪੁਰਾ ਤੋਂ ਤਿੰਨ ਅਤੇ ਚੌਕੀਮਾਨ ਤੋਂ 2 ਮਰੀਜ਼ ਪਾਜ਼ੀਟਿਵ ਆ ਚੁੱਕੇ ਹਨ, ਜਿਸ ਕਰਕੇ ਇਹਤਿਹਾਤ ਵਜੋਂ ਇਹ ਕਦਮ ਉਠਾਇਆ ਗਿਆ ਹੈ।

ਉਨ•ਾਂ ਲੋਕਾਂ ਨੂੰ ਘਰਾਂ ਦੇ ਅੰਦਰ ਹੀ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਪਤਾ ਹੈ ਕਿ ਇਸ ਬਿਮਾਰੀ ਤੋਂ ਨਿਜ਼ਾਤ ਪਾਉਣ ਲਈ ਕੋਈ ਦਵਾਈ ਨਹੀਂ ਹੈ। ਮਰੀਜ਼ ਸਿਰਫ਼ ਆਪਣੀ ਰੋਗਾਂ ਨਾਲ ਲੜਨ ਦੀ ਸਮਰੱਥਾ ਅਤੇ ਮੈਡੀਕਲ ਕੇਅਰ ਨਾਲ ਹੀ ਬਚ ਸਕਦਾ ਹੈ। ਇਸ ਕਰਕੇ ਇਹ ਲੋਕਾਂ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਖੁਦ ਨੂੰ ਅਤੇ ਆਪਣੇ ਪਰਿਵਾਰ ਨੂੰ ਬਚਾਉਣ ਲਈ ਘਰਾਂ ਦੇ ਅੰਦਰ ਹੀ ਰਹਿਣ। ਉਨ•ਾਂ ਕਿਹਾ ਕਿ ਲੋਕਾਂ ਨੂੰ ਇਹ ਸਮਾਂ ਆਪਣੇ ਬੱਚਿਆਂ ਨੂੰ ਪੜਾਉਣ ਅਤੇ ਪਰਿਵਾਰਾਂ ਨਾਲ ਬਿਤਾਉਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਦਾਇਤ ਜਾਰੀ ਕੀਤੀ ਗਈ ਹੈ ਕਿ ਲੋਕਾਂ ਨੂੰ ਹੁਣ ਐਮਰਜੈਂਸੀ ਹਾਲਾਤ ਵਿੱਚ ਘਰ ਤੋਂ ਬਾਹਰ ਨਿਕਲਣ ਲਈ ਮਾਸਕ ਆਦਿ ਦੀ ਵਰਤੋਂ ਜ਼ਰੂਰੀ ਤੌਰ 'ਤੇ ਕਰਨੀ ਚਾਹੀਦੀ ਹੈ। ਸ੍ਰੀ ਅਗਰਵਾਲ ਨੇ ਅੱਗੇ ਕਿਹਾ ਕਿ ਜਿਹੜੇ ਵਿਅਕਤੀਆਂ ਨੂੰ ਘਰ-ਘਰ ਵਸਤਾਂ ਪਹੁੰਚਾਉਣ ਲਈ ਕਰਫਿਊ ਪਾਸ ਜਾਰੀ ਕੀਤੇ ਗਏ ਹਨ, ਉਹ ਵੀ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਬਾਹਰ ਰਹਿ ਸਕਣਗੇ।

ਉਨ•ਾਂ ਦੱਸਿਆ ਕਿ ਜ਼ਿਲ•ਾ ਲੁਧਿਆਣਾ ਵਿੱਚ ਹੁਣ ਤੱਕ 574 ਨਮੂਨੇ ਲਏ ਗਏ ਹਨ, ਜਿਨ•ਾਂ ਵਿੱਚੋਂ 467 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਦਕਿ 108 ਦੇ ਨਤੀਜੇ ਉਡੀਕੇ ਜਾ ਰਹੇ ਹਨ। 443 ਨਮੂਨਿਆਂ ਦੇ ਨਤੀਜੇ ਨੈਗੇਟਿਵ, 12 ਪਾਜ਼ੀਟਿਵ ਪਾਏ ਗਏ ਹਨ, ਜਦਕਿ 11 ਨਮੂਨੇ ਰਿਜੈਕਟ ਹੋਏ ਹਨ। ਉਨ•ਾਂ ਦੱਸਿਆ ਕਿ ਜ਼ਿਲ•ਾ ਲੁਧਿਆਣਾ ਦੇ ਦੋ ਵਿਅਕਤੀਆਂ ਦੇ ਪੀ. ਜੀ. ਆਈ. ਚੰਡੀਗੜ• ਵਿਖੇ ਨਮੂਨੇ ਲਏ ਸਨ, ਜੋ ਕਿ ਨੈਗੇਟਿਵ ਆਏ ਹਨ। ਸ੍ਰੀ ਅਗਰਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਲਏ ਗਏ ਫੈਸਲੇ ਨੂੰ ਧਿਆਨ ਵਿੱਚ ਰੱਖਦੇ ਹੋਏ ਲੌਕਡਾਊਨ/ਕਰਫਿਊ ਨੂੰ ਸਹਿਯੋਗ ਕਰਨ। ਇਸ ਤੋਂ ਪਹਿਲਾਂ ਸ੍ਰੀ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ।

ਕੈਪਸ਼ਨ

ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਆਪਣੇ ਦਫ਼ਤਰ ਵਿਖੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ।