ਲੁਧਿਆਣਾ,ਅਪ੍ਰੈਲ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-
ਪਟਿਆਲਾ ਦੀ ਸਬਜੀ ਮੰਡੀ ਵਿਚ ਨਹਿੰਗ ਸਿੰਘਾਂ ਵਲੋਂ ਪੁਲਿਸ ਟੀਮ ਉਤੇ ਕੀਤੇ ਗਏ ਹਮਲੇ ਦੌਰਾਨ ਇਕ ਪੁਲਸ ਮੁਲਾਜ਼ਮ ਦੇ ਹੱਥ ਵੱਢੇ ਜਾਣ ਦੀ ਘਟਨਾ ਉੱਤੇ ਬੀਤੇ ਦਿਨੀਂ ਲੁਧਿਆਣਾ ਦੇ ਆਤਮ ਨਗਰ ਤੋਂ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਦੇ ਮੁੱਖੀ ਸਿਮਰਜੀਤ ਸਿੰਘ ਬੈਂਸ ਵਲੋਂ ਨਿਹੰਗ ਸਿੰਘਾ ਦੇ ਹੱਕ ਵਿਚ ਬਿਆਨ ਜਾਰੀ ਕੀਤਾ ਗਿਆ ਸੀ। ਜਾਰੀ ਕੀਤੇ ਗਏ ਬਿਆਨ ਤੋਂ ਬਾਅਦ ਲਗਾਤਾਰ ਬੈਂਸ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਦੇ ਨਿਸ਼ਾਨੇ ਉੱਤੇ ਬਣੇ ਹੋਏ ਹਨ।ਸਾਰੇ ਵਿਧਾਇਕ ਤੇ ਸਿਆਸੀ ਆਗੂ ਲਗਾਤਾਰ ਬੈਂਸ ਦੀ ਆਲੋਚਨਾ ਕਰ ਰਹੇ ਹਨ। ਇਸ ਸਭ ਦੇ ਦੌਰਾਨ ਅੱਜ ਖਬਰ ਇਕ ਇਹ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ।ਵਿਧਾਇਕ ਬੈਂਸ ਦੀ ਸਰੱਖਿਆ ਵਿਚ ਤੈਨਾਤ ਚਾਰ ਮੁਲਾਜ਼ਮਾਂ ਨੂੰ ਪੁਲਿਸ ਲਾਇਨ ਵਾਪਸ ਸੱਦ ਲਿਆ ਗਿਆ। ਇਕ ਚੈਨਲ ਨਾਲ ਗੱਲ ਕਰਦੇ ਹੋਏ ਵਿਧਾਇਕ ਬੈਂਸ ਨੇ ਕਿਹਾ ਕਿ ਉਹ ਜ਼ਖਮੀਂ ਪੁਲਸ ਮੁਲਾਜ਼ਮ ਪ੍ਰਤੀ ਹਮਦਰਦੀ ਰੱਖਦੇ ਹਨ ਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਵਾਲੇ ਪੁਲਸ ਮੁਲਾਜ਼ਮਾਂ ਨੂੰ ਸਲਿਊਟ ਵੀ ਕਰਦੇ ਹਨ। ਇਸ ਦੇ ਨਾਲ ਹੀ ਬੈਂਸ ਨੇ ਦੱਸਿਆ ਕਿ ਉਨ੍ਹਾਂ ਦੀ ਸੁਰੱਖਿਆ ਵਿਚ ਤੈਨਾਤ ਮੁਲਾਜ਼ਮਾਂ ਨੂੰ ਕੱਲ ਰਾਤ ਹੀ ਵਾਪਸ ਲੈ ਲਿਆ ਗਿਆ ਸੀ।