ਕਪੂਰਥਲਾ ,ਅਪ੍ਰੈਲ 2020 -(ਹਰਜੀਤ ਸਿੰਘ ਵਿਰਕ)-
ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਕਪੂਰਥਲਾ ਦੀ ਹੱਦ ਅੰਦਰ ਕਣਕ ਦੀ ਰਹਿੰਦ-ਖੂੰਹਦ/ਨਾੜ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਆਮ ਤੌਰ ’ਤੇ ਜ਼ਿਮੀਂਦਾਰ ਕਣਕ ਦੀ ਕਟਾਈ ਤੋਂ ਬਾਅਦ ਬਚ ਗਈ ਰਹਿੰਦ-ਖੂੰਹਦ/ਨਾੜ ਨੂੰ ਖੇਤਾਂ ਵਿਚ ਅੱਗ ਲਗਾ ਦਿੰਦੇ ਹਨ, ਜਿਸ ਨਾਲ ਵਾਤਾਵਰਨ, ਜੀਵ-ਜੰਤੂਆਂ, ਲਾਗੇ ਖੜੀ ਫ਼ਸਲ, ਸੜਕ ਦੇ ਕਿਨਾਰੇ ਲਗਾਏ ਬੂਟਿਆਂ/ਦਰੱਖਤਾਂ ਨੂੰ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ। ਇਹ ਹੁਕਮ 9 ਜੂਨ 2020 ਤੱਕ ਲਾਗੂ ਰਹਿਣਗੇ।
ਫੋਟੋ :-ਸ੍ਰੀਮਤੀ ਦੀਪਤੀ ਉੱਪਲ, ਜ਼ਿਲਾ ਮੈਜਿਸਟ੍ਰੇਟ ਕਪੂਰਥਲਾ।