You are here

ਪੁੱਤਾਂ ਵਾਂਗ ਪਾਲ ਰਹੇ ਹਨ ਹਰ ਪਿੰਡ ਵਿਚ ਲਗਾਏ 550 ਬੂਟਿਆਂ ਨੂੰ ਵਣ ਮਿੱਤਰ

ਕਪੂਰਥਲਾ , ਅਪ੍ਰੈਲ 2020 - (ਹਰਜੀਤ ਸਿੰਘ ਵਿਰਕ)-

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਇਸ ਪੁਰਬ ਦੀ ਯਾਦ ਨੂੰ ਸਦੀਵੀ ਬਣਾਈ ਬਣਾਈ ਰੱਖਣ ਲਈ ਸੂਬੇ ਦੀ ਹਰੇਕ ਗ੍ਰਾਮ ਪੰਚਾਇਤ ਵਿਚ 550 ਬੂਟੇ ਲਗਾਉਣ ਦਾ ਕੰਮ ਵਿੱਢਿਆ ਗਿਆ ਸੀ, ਜਿਸ ਤਹਿਤ ਪੰਜਾਬ ਭਰ ਵਿਚ ਗਾਮ ਪੰਚਾਇਤਾਂ ਵੱਲੋਂ 73 ਲੰਖ ਬੂਟੇ ਵਣ ਵਿਭਾਗ ਦੇ ਸਹਿਯੋਗ ਨਾਲ ਲਗਾਏ ਗਏ ਸਨ। ਇਨਾਂ ਬੂਟਿਆਂ ਦੀ ਸਹੀ ਤਰੀਕੇ ਨਾਲ ਸਾਂਭ-ਸੰਭਾਲ ਕਰਨ ਲਈ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਦਿੱਤੇ ਸਪੱਸ਼ਟ ਆਦੇਸ਼ਾਂ ‘ਤੇ ਅਮਲ ਕਰਦਿਆਂ ਪੰਚਾਇਤਾਂ ਵੱਲੋਂ ਇਨਾਂ ਦੀ ਗੋਡੀ ਅਤੇ ਸਿੰਚਾਈ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਮੰਤਵ ਲਈ ਮਨਰੇਗਾ ਤਹਿਤ ਹਰੇਕ ਪਿੰਡ ਵਿਚ ਦੋ-ਦੋ ਵਣ ਮਿੱਤਰ ਲਗਾ ਕੇ ਉਨਾਂ ਨੂੰ ਜਿਥੇ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ ਉਥੇ ਉਨਾਂ ਵੱਲੋਂ ਬੂਟਿਆਂ ਦੀ ਵਧੀਆ ਢੰਗ ਨਾਲ ਪਾਲਣਾ ਕੀ ਕੀਤੀ ਜਾ ਰਹੀ ਹੈ। ਜ਼ਿਲਾ ਕਪੂਰਥਲਾ ਵਿਚ ਬੂਟਿਆਂ ਦੀ ਸਾਂਭ-ਸੰਭਾਲ ਦੇ ਕੰਮ ਦਾ ਜਾਇਜ਼ਾ ਲੈਣ ਲਈ ਅੱਜ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸੰਯੁਕਤ ਡਾਇਰੈਕਟਰ ਸ. ਅਵਤਾਰ ਸਿੰਘ ਭੁੱਲਰ ਵੱਲੋਂ ਡੀ. ਡੀ. ਪੀ. ਓ ਕਪੂਰਥਲਾ ਸ. ਹਰਜਿੰਦਰ ਸਿੰਘ ਸੰਧੂ ਨਾਲ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨਾਂ ਵੱਲੋਂ ਪਿੰਡ ਆਹਲੀ ਕਲਾਂ, ਆਹਲੀ ਖੁਰਦ, ਸ਼ੇਰਪੁਰ ਸੱਧਾ, ਵਾਟਾਂਵਾਲੀ ਅਤੇ ਭਰੋਆਣਾ ਆਦਿ ਵਿਚ ਧੁੱਸੀ ਬੰਨ ’ਤੇ ਲਗਾਏ ਗਏ ਬੂਟਿਆਂ ਦਾ ਨਿਰੀਖਣ ਕੀਤਾ ਗਿਆ। ਸ. ਭੁੱਲਰ ਨੇ ਇਸ ਮੌਕੇ ਵਣ ਮਿੱਤਰਾਂ ਵੱਲੋਂ ਕੀਤੀ ਜਾ ਰਹੀ ਬੂਟਿਆਂ ਦੀ ਸਾਂਭ-ਸੰਭਾਲ ਦੇ ਕੰਮ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਉਨਾਂ ਨੂੰ ਹੋਰ ਦਿਲ ਲਗਾ ਕੇ ਕੰਮ ਕਰਨ ਲਈ ਕਿਹਾ। ਉਨਾਂ ਕਿਹਾ ਕਿ ਵਣ ਮਿੱਤਰਾਂ ਵੱਲੋਂ ਇਨਾਂ ਬੂਟਿਆਂ ਨੂੰ ਪੁੱਤਾਂ ਵਾਂਗ ਪਾਲਿਆ ਜਾ ਰਿਹਾ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ। ਇਸ ਮੌਕੇ ਬੀ. ਡੀ. ਪੀ. ਓ ਸੁਲਤਾਨਪੁਰ ਲੋਧੀ ਸ. ਗੁਰਪ੍ਰਤਾਪ ਸਿੰਘ ਗਿੱਲ, ਏ. ਪੀ. ਓ ਮਨਰੇਗਾ ਸ. ਚਰਨਜੀਤ ਸਿੰਘ, ਜੀ. ਆਰ. ਐਸ ਸ੍ਰੀ ਕੁਲਜੀਤ ਮਣੀ, ਡੀ. ਪੀ. ਐਮ ਸ. ਗੁਰਪ੍ਰੀਤ ਸਿੰਘ ਅਤੇ ਗਗਨਦੀਪ ਸਿੰਘ ਹਾਜ਼ਰ ਸਨ।

ਕੈਪਸ਼ਨ :-ਵਣ ਮਿੱਤਰਾਂ ਵੱਲੋਂ ਬੂਟਿਆਂ ਦੀ ਸਾਂਭ-ਸੰਭਾਲ ਦੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸੰਯੁਕਤ ਡਾਇਰੈਕਟਰ ਸ. ਅਵਤਾਰ ਸਿੰਘ ਭੁੱਲਰ। ਨਾਲ ਹਨ ਡੀ. ਡੀ. ਪੀ. ਓ ਸ. ਹਰਜਿੰਦਰ ਸਿੰਘ ਸੰਧੂ ਤੇ ਹੋਰ ਅਧਿਕਾਰੀ।