You are here

ਕੈਮਿਸਟ ਵਾਲੇ ਸਿਹਤ ਵਿਭਾਗ ਨੂੰ ਦੇਣਗੇ ਵਿੱਕਣ ਵਾਲੀਆ ਦਵਾਈਆਂ ਦੀ ਰਿਪੋਰਟ - ਡਾ. ਬੱਗਾ

ਲੁਧਿਆਣਾ,ਅਪ੍ਰੈਲ 2020 -(ਇਕ਼ਬਾਲ ਸਿੰਘ ਰਸੂਲਪੁਰ/ਚਰਨਜੀਤ ਸਿੰਘ ਚੰਨ/ਮਨਜਿੰਦਰ ਗਿੱਲ)-

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਤਹਿਤ ਦਵਾਈ ਵੇਚਣ ਵਾਲਿਆਂ ਨੂੰ ਖਾਂਸੀ, ਜੁਕਾਮ ਤੇ ਫਲੂ ਦੀ ਦਵਾਈ ਵੇਚਣ ਦਾ ਰਿਕਾਰਡ ਰੱਖਣਾ ਪਵੇਗਾ। ਇਸ ਨਾਲ ਸਬੰਧਤ ਰਿਕਾਰਡ ਨੂੰ ਸਿਵਲ ਸਰਜਨ ਦਫ਼ਤਰ ਵਿਚ ਦਰਜ ਕਰਵਾਉਣਾ ਪਵੇਗਾ।

ਸਿਵਲ ਸਰਜਨ ਲੁਧਿਆਣਾ ਡਾ. ਰਾਜੇਸ਼ ਕੁਮਾਰ ਬੱਗਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਤਹਿਤ ਹੁਣ ਜ਼ਿਲ੍ਹੇ ਭਰ ਦੇ ਮੈਡੀਕਲ ਸਟੋਰਾਂ 'ਤੇ ਸਿਹਤ ਵਿਭਾਗ ਵੱਲੋਂ ਨਜ਼ਰ ਰੱਖੀ ਜਾਵੇਗੀ। ਜ਼ਿਲ੍ਹੇ ਭਰ ਦੇ ਮੈਡੀਕਲ ਸਟੋਰਾਂ ਦੇ ਮਾਲਕਾਂ ਨੂੰ ਜਿਹੜੇ ਮਰੀਜ਼ ਮੈਡੀਕਲ ਸਟੋਰਾਂ ਤੋਂ ਖੰਘ, ਜੁਕਾਮ ਜਾਂ ਫਲੂ ਦੀ ਦਵਾਈ ਖਰੀਦਦੇ ਹਨ ਤਾਂ ਉਨ੍ਹਾਂ ਦਾ ਰਿਕਾਰਡ ਸਿਹਤ ਵਿਭਾਗ ਨੂੰ ਦੇਣਾ ਲਾਜ਼ਮੀ ਕਰਨ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਇਸ ਦੌਰਾਨ ਡਾ. ਬੱਗਾ ਨੇ ਕਿਹਾ ਕਿ ਇਸ ਸਬੰਧ ਵਿੱਚ ਸਮੂਹ ਜ਼ੈੱਡਐੱਲਏ, ਫੂਡ ਤੇ ਡਰੱਗ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਬੰਧਤ ਅਧਿਕਾਰੀਆਂ ਦੇ ਅਧਿਕਾਰ ਖੇਤਰ ਵਿੱਚ ਮੈਡੀਕਲ ਸਟੋਰ ਅਤੇ ਕੈਮਿਸਟਾਂ ਦੀਆਂ ਦੁਕਾਨਾਂ ਚਲਾਉਣ ਵਾਲੇ ਮਾਲਕਾਂ ਲਈ ਜ਼ਰੂਰੀ ਹੈ। ਜੋ ਵੀ ਮਰੀਜ਼ ਉਨ੍ਹਾਂ ਦੀ ਦੁਕਾਨ ਤੋਂ ਖੰਘ ਫਲੂ ਜਾਂ ਜ਼ੁਕਾਮ ਦੀ ਦਵਾਈ ਲੈ ਕੇ ਜਾਵੇਗਾ ਜਾਂ ਇਨ੍ਹਾਂ ਵੱਲੋਂ ਉਨ੍ਹਾਂ ਦੇ ਘਰਾਂ ਵਿੱਚ ਦਵਾਈ ਸਪਲਾਈ ਕੀਤੀ ਜਾਵੇਗੀ ਤਾਂ ਉਸ ਦਾ ਰਿਕਾਰਡ ਸਿਵਲ ਸਰਜਨ ਦਫ਼ਤਰ ਭੇਜਣਾ ਲਾਜ਼ਮੀ ਹੈ।

 

ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਨੇ ਲੋਕਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨਾ ਲਾਜ਼ਮੀ ਬਣਾਓ ਬਿਨਾਂ ਕੰਮ ਤੋਂ ਘਰਾਂ ਵਿੱਚੋਂ ਬਾਹਰ ਨਾ ਨਿਕਲੋ ਇੱਕ ਦੂਜੇ ਦਾ ਘੱਟ ਤੋਂ ਘੱਟ ਇਕ ਮੀਟਰ ਦਾ ਫਾਸਲਾ ਬਣਾ ਕੇ ਰੱਖੋ ਖੰਘ, ਜ਼ੁਕਾਮ, ਬੁਖਾਰ ਹੋਣ ਤੇ ਨੇੜੇ ਦੀ ਸਰਕਾਰੀ ਡਿਸਪੈਂਸਰੀ ਜਾਂ ਹਸਪਤਾਲ ਵਿੱਚ ਜਾਂਚ ਕਰਵਾਓ। ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਦਾ ਟੈਸਟ ਮੁਫਤ ਕੀਤਾ ਜਾਂਦਾ ਹੈ ਜੋ ਕਿ ਲੋੜ ਪੈਣ 'ਤੇ ਕਰਵਾ ਲੈਣਾ ਚਾਹੀਦਾ ਹੈ। ਡਾ. ਬੱਗਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਸੀਂ ਘਰਾਂ 'ਚ ਬੈਠ ਕੇ ਹੀ ਕਰੋਨਾ ਵਾਇਰਸ ਦੀ ਮਹਾਮਾਰੀ ਤੋਂ ਬਚਾਅ ਕਰ ਸਕਦੇ ਹੋ।