ਵੱਖ-ਵੱਖ ਜਥੇਬੰਦੀਆਂ ਦੇ ਵਰਕਰਾਂ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋ ਦੀ ਅਗਵਾਈ ਵਿੱਚ ਸੀ.ਪੀ.ਆਈ.(ਐਮ) ਵਿੱਚ ਸ਼ਾਮਿਲ ਹੋਏ

ਸਿੱਧਵਾਂ ਬੇਟ(ਜਸਮੇਲ ਗਾਲਿਬ,ਗੁਰਦੇਵ ਗਾਲਿਬ)ਇਥੋ ਥੋੜੀ ਦੂਰ ਪਿੰਡ ਸਿੱਧਵਾਂ ਕਲਾਂ ਵਿਖੇ ਸੀ.ਪੀ.ਆਈ.(ਐਮ) ਦੀ ਮੀਟਿੰਗ ਜ਼ਿਲਾ ਕਮੇਟੀ ਮੈਬਰ ਗੁਰਦੀਪ ਸਿੰਘ ਕੋਟਉਮਰਾ ਤੇ ਭਜਨ ਸਿੰਘ ਦਾਖਾ ਦੀ ਪ੍ਰਧਾਨਗੀ ਹੇਠ ਹੋਈ।ਇਸ ਸਮੇ ਸੀ.ਪੀ.ਆਈ. (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋ ਵੀ ਪਹੰੁਚੇ ਸਨ।ਇਸ ਸਮੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋ ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇੰਨ੍ਹਾਂ ਸਮੱਸਿਆਵਾਂ ਨੂੰ ਜਲਦੀ ਤੋ ਜਲਦੀ ਹੱਲ ਕਰਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਅਸੀ ਹਮੇਸ਼ਾਂ ਲੋਕ ਦੇ ਹੱਕਾਂ ਲਈ ਲੜਨ ਵਾਲੀ ਪਾਰਟੀ ਹੈ ਤੇ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਲੜਦੀ ਰਹੇਗੀ।ਇਸ ਸਮੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋ ਦੀ ਅਗਵਾਈ ਵਿਚ ਵੱਖ-ਵੱਖ ਜੱਥੇਬੰਦੀਆਂ ਦੇ ਵਰਕਰਾਂ ਸੀ.ਪੀ.ਆਈ(ਐਮ) ਵਿੱਚ ਸ਼ਾਮਿਲ ਹੋਏ ਅਤੇ ਇਸ ਸੂਬਾ ਸਕੱਤਰ ਨੇ ਕਿਹਾ ਕਿ ਸ਼ਾਮਿਲ ਹੋਏ ਵਰਕਰਾਂ ਨੂੰ ਪਾਰਟੀ ਵਿੱਚ ਮਾਣ- ਸਨਮਾਨ ਦਿੱਤਾ ਜਾਵੇਗਾ।ਇਸ ਸਮੇ ਨੰਬਰਦਾਰ ਸੁਖਦੇਵ ਸਿੰਘ,ਪ੍ਰਧਾਂਨ ਸੁਰਿੰਦਰ ਸਿੰਘ,ਤਰਸੇਮ ਸਿੰਘ,ਹਰਮਨ ਸਿੰਘ,ਜਸਵੀਰ ਸਿੰਘ,ਕੇਸਰ ਸਿੰਘ,ਪੰਚ ਬਲਜਿੰਦਰ ਸਿੰਘ,ਹਰਜੀਤ ਸਿੰਘ,ਸਤਨਾਮ ਸਿੰਘ,ਕੁਲਵਿੰਦਰ ਸਿੰਗ,ਸੋਨੀ ਸਿੰਘ,ਗੁਰਜਿੰਦਰ ਸਿੰਘ,ਮਨਵਿੰਦਰ ਸਿੰਘ,ਕ੍ਰਿਸ਼ਨ ਸਿੰਘ,ਮਨਜਿੰਦਰ ਸਿੰਘ,ਸੰਦੀਪ ਸਿੰਘ,ਬਖਤੌਰ ਸਿੰਘ ਆਦਿ ਹਾਜ਼ਰ ਸਨ।