ਜਾਗਰੂਕਤਾ ਤੇ ਸਾਵਧਾਨੀ ਵਿਚ ਹੀ ਬਚਾਅ-ਡਾ. ਜਸਮੀਤ ਬਾਵਾ

( ਫੋਟੋ: ਸਬਜ਼ੀ ਮੰਡੀ ਕਪੂਰਥਲਾ ਵਿਖੇ ਰੈਂਡਮਲੀ ਸੈਂਪਲ ਲਏ ਜਾਣ ਦਾ ਦਿ੍ਰਸ਼ )

ਸਬਜ਼ੀ ਮੰਡੀ ਤੋਂ ਲਏ ਰੈਂਡਮਲੀ ਸੈਂਪਲ

ਕਪੂਰਥਲਾ ਅਪ੍ਰੈਲ 2020 (ਹਰਜੀਤ ਸਿੰਘ ਵਿਰਕ)
ਸਿਹਤ ਵਿਭਾਗ ਦੀਆਂ ਟੀਮਾਂ ਜ਼ਿਲੇ ਵਿਚ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀਆਂ ਹਨ। ਇਹ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਕਿਹਾ ਕਿ ਜਾਗਰੂਕਤਾ ਤੇ ਸਾਵਧਾਨੀ ਵਿਚ ਹੀ ਬਚਾਅ ਹੈ। ਉਨਾਂ ਕਿਹਾ ਕਿ ਸਿਹਤ ਵਿਭਾਗ ਆਪਣਾ ਕੰਮ ਕਰ ਰਿਹਾ ਹੈ, ਪਰੰਤੂ ਨਾਲ ਹੀ ਲੋਕਾਂ ਦੇ ਸਹਿਯੋਗ ਦੀ ਵੀ ਲੋੜ ਹੈ। ਉਨਾਂ ਦੱਸਿਆ ਕਿ ਦੇਖਣ ਵਿਚ ਆ ਰਿਹਾ ਹੈ ਕਿ ਕੋਈ ਲੱਛਣ ਨਾ ਹੋਣ ਦੇ ਬਾਵਜੂਦ ਕਈ ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਆ ਰਹੀ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਉਨਾਂ ਕਿਹਾ ਕਿ ਵੱਧ ਰਹੇ ਕੋਰੋਨਾ ਕੇਸਾਂ ਅਤੇ ਕਮਿੳੂਨਿਟੀ ਟ੍ਰਾਂਸਮਿਸ਼ਨ ਨੂੰ ਰੋਕਣ ਲਈ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕਾ ਦੀ ਰੈਂਡਮਲੀ ਸੈਂਪਿਗ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ 24 ਘੰਟੇ ਕੋਰੋਨਾ ਖਿਲਾਫ਼ ਜੰਗ ਵਿਚ ਨਿੱਤਰੀਆਂ ਹੋਈਆਂ ਹਨ। 
ਜ਼ਿਲਾ ਐਪੀਡੀਮੋਲੋਜਿਸਟ ਡਾ. ਰਾਜੀਵ ਭਗਤ ਅਤੇ ਡਾ. ਨਵਪ੍ਰੀਤ ਕੌਰ ਨੇ ਦੱਸਿਆ ਕਿ ਕਿਸੇ ਸੈਨੇਟਰੀ ਇੰਸਪੈਕਟਰਾਂ ਅਤੇ ਮਲਟੀਪਰਪਜ਼ ਹੈਲਥ ਵਰਕਰਾਂ ਵੱਲੋਂ ਫੀਲਡ ਵਿਚ ਜਾ ਕੇ ਜਿਥੇ ਸ਼ੱਕੀ ਮਰੀਜ਼ਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ, ਉਥੇ ਨਾਲ ਹੀ ਫੀਲਡ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨਾਂ ਲੋਕਾ ਨੂੰ ਅਪੀਲ ਕੀਤੀ ਕਿ ਫੀਲਡ ਵਿਚ ਕੰਮ ਕਰ ਰਹੇ ਵਰਕਰਾਂ ਦਾ ਸਹਿਯੋਗ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਮਲਟੀ ਪਰਪਜ਼ ਹੈਲਥ ਵਰਕਰ (ਮੇਲ) ਵਿਚ ਗੁਰਬੀਰ ਸਿੰਘ ਸੁਪਰਵਾਈਜ਼ਰ, ਦਵਿੰਦਰ ਸਿੰਘ, ਕੁਲਦੀਪ ਸਿੰਘ, ਬਲਕਾਰ ਸਿੰਘ, ਸੁਰਿੰਦ ਕੁਮਾਰ, ਹਰਦੀਪ ਕੁਮਾਰ, ਬਲਜੀਤ ਸਿੰਘ, ਸੁਖਵਿੰਦਰ ਸਿੰਘ, ਗੁਰਮੁਖ ਸਿੰਘ ਤੇ ਰਜਿੰਦਰ ਕੁਮਾਰ ਕੋਰੋਨਾ ਖਿਲਾਫ਼ ਫਰੰਟ ਵਾਰਿਅਰਸ ਦੇ ਤੌਰ ’ਤੇ ਨਿੱਤਰੇ ਹੋਏ ਹਨ।