ਕਪੂਰਥਲਾ ਅਪ੍ਰੈਲ 2020 (ਹਰਜੀਤ ਸਿੰਘ ਵਿਰਕ)
ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਜ਼ਿਲੇ ਵਿਚ ਚੱਲ ਰਹੀ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਕੀਤੀ। ਇਸ ਦੌਰਾਨ ਉਨਾਂ ਅਧਿਕਾਰੀਆਂ ਨੂੰ ਕਣਕ ਦੀ ਤੇਜ਼ੀ ਨਾਲ ਹੋ ਰਹੀ ਆਮਦ ਦੇ ਮੱਦੇਨਜ਼ਰ ਲਿਫਟਿੰਗ ਅਤੇ ਅਦਾਇਗੀ ਵੀ ਨਾਲੋ-ਨਾਲ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਇਸ ਮੌਕੇ ਉਨਾਂ ਖ਼ਰੀਦ ਕੇਂਦਰਾਂ ਵਿਚ ਕੀਤੇ ਵਰਤੀਆਂ ਜਾ ਰਹੀਆਂ ਸਾਵਧਾਨੀਆਂ ਅਤੇ ਸੁਰੱਖਿਆ ਉਪਾਵਾਂ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਉਨਾਂ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਹੁਣ ਤੱਕ 195385 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਅੱਜ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 18561 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ, ਜਿਨਾਂ ਵਿਚ ਪਨਗ੍ਰੇਨ ਵੱਲੋਂ 5113 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 5310 ਮੀਟਿ੍ਰਕ ਟਨ, ਪਨਸਪ ਵੱਲੋਂ 2555 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰ ਹਾੳੂਸ ਕਾਰਪੋਰੇਸ਼ਨ ਵੱਲੋਂ 1479 ਮੀਟਿ੍ਰਕ ਟਨ ਅਤੇ ਐਫ. ਸੀ. ਆਈ ਵੱਲੋਂ 4104 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਤਰਾਂ ਹੁਣ ਤੱਕ ਪਨਗ੍ਰੇਨ ਵੱਲੋਂ 53680 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 50585 ਮੀਟਿ੍ਰਕ ਟਨ, ਪਨਸਪ ਵੱਲੋਂ 39086 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰ ਹਾੳੂਸ ਕਾਰਪੋਰੇਸ਼ਨ ਵੱਲੋਂ 28867 ਮੀਟਿ੍ਰਕ ਟਨ ਅਤੇ ਐਫ. ਸੀ. ਆਈ ਵੱਲੋਂ 23167 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕੀ ਕਣਕ ਹੀ ਖ਼ਰੀਦ ਕੇਂਦਰਾਂ ਵਿਚ ਲੈ ਕੇ ਆਉਣ ਅਤੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਰੀ ਹਦਾਇਤਾਂ ਦੀ ਪੂਰੀ ਤਰਾਂ ਪਾਲਣਾ ਕਰਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ, ਡੀ. ਐਸ. ਪੀ ਸ੍ਰੀ ਮੁਖਤਿਆਰ ਰਾਏ, ਡੀ. ਐਫ ਐਸ. ਸੀ ਸ. ਸਰਤਾਜ ਸਿੰਘ ਚੀਮਾ, ਡਿਪਟੀ ਡੀ. ਐਮ. ਓ ਸ੍ਰੀ ਰੁਪਿੰਦਰ ਮਿਨਹਾਸ, ਡਿਪਟੀ ਡਾਇਰੈਕਟਰ ਬਾਗਬਾਨੀ ਸ. ਨਰਿੰਦਰ ਸਿੰਘ ਮੱਲੀ, ਖੇਤੀਬਾੜੀ ਅਫ਼ਸਰ ਕਪੂਰਥਲਾ ਸ੍ਰੀ ਅਸ਼ਵਨੀ ਕੁਮਾਰ ਅਤੇ ਜੀ. ਓ. ਜੀ ਹੈੱਡ ਕਰਨਲ ਕੁਲਜਿੰਦਰ ਸਿੰਘ ਤੋਂ ਇਲਾਵਾ ਸਮੂਹ ਮਾਰਕੀਟ ਕਮੇਟੀਆਂ ਦੇ ਸਕੱਤਰ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।