ਲੁਧਿਆਣਾ ਵਿੱਚ ਇੱਕੋ ਦਿਨ ਕੋਰੋਨਾ ਦੇ 48 ਨਵੇਂ ਮਾਮਲੇ ਆਏ ਸਾਹਮਣੇ

ਲੁਧਿਆਣਾ, ਮਈ 2020 -(ਸਤਪਾਲ ਸਿੰਘ ਦੇਹੜਕਾ/ਚਰਨਜੀਤ ਸਿੰਘ ਚੰਨ/ਮਨਜਿੰਦਰ ਗਿੱਲ)-ਲੁਧਿਆਣਾ ਵਿੱਚ ਕੋਰੋਨਾ ਵਾਇਰਸ ਦੇ 48 ਨਵੇਂ ਮਾਮਲੇ ਸਾਹਮਣੇ ਆਏ ਹਨ। ਸ਼ੁੱਕਰਵਾਰ ਨੂੰ ਇੱਕੋ ਵਾਰ ਇੰਨੀ ਜ਼ਿਆਦਾ ਮਾਮਲੇ ਸਾਹਮਣੇ ਆਉਣ ਦੇ ਨਾਲ ਸਿਹਤ ਵਿਭਾਗ ਵਿੱਚ ਹੜਕੰਪ ਮੱਚ ਗਿਆ ਹੈ। ਹੁਣ ਜ਼ਿਲ੍ਹੇ ਵਿੱਚ ਵਾਇਰਸ ਤੋਂ ਪੀੜਤ ਲੋਕਾਂ ਦੀ ਸੰਖਿਆ 77 ਹੋ ਗਈ ਹੈ। ਡਿਪਾਰਟਮੈਂਟ ਫਾਰ ਅਤੇ ਫੈਮਿਲੀ ਵੈੱਲਫੇਅਰ ਪੰਜਾਬ ਦੇ ਵੱਲੋਂ ਇਨ੍ਹਾਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਇਹ ਜ਼ਿਕਰਯੋਗ ਹੈ ਕਿ ਜਿਹੜੇ ਅੱਜ 48 ਮਾਮਲੇ ਸਾਹਮਣੇ ਆਏ ਹਨ ਇਨ੍ਹਾਂ ਵਿੱਚੋਂ 38 ਮਾਮਲੇ ਹਜ਼ੂਰ ਸਾਹਿਬ ਤੋਂ ਵਾਪਸ ਆਏ ਸ਼ਰਧਾਲੂਆਂ ਦੇ ਹਨ। ਇਨ੍ਹਾਂ ਸਾਰਿਆਂ ਦੇ ਸੈਂਪਲ ਬੁੱਧਵਾਰ ਨੂੰ ਲੈ ਗਏ ਸਨ। ਲੁਧਿਆਣਾ ਦੇ ਸਿਵਲ ਸਰਜਨ ਡਾਕਟਰ ਰਾਜੇਸ਼ ਬੱਗਾ ਨੇ ਵੀ ਇਸ ਸਬੰਧੀ ਪੁਸ਼ਟੀ ਕਰ ਦਿੱਤੀ ਹੈ।

ਪਰ ਇਸ ਦੇ ਨਾਲ ਹੀ ਰਾਹਤ ਦੀ ਗੱਲ ਇਹ ਹੈ ਕਿ ਥਾਣਾ ਬਸਤੀ ਜੋਧੇਵਾਲ ਦੇ ਐਸਐਚਓ ਦੀ ਰਿਪੋਰਟ ਨੈਗੇਟਿਵ ਆ ਗਈ ਹੈ ਹੁਣ ਉਹ ਜਲਦ ਹੀ ਆਪਣੇ ਘਰ ਜਾ ਸਕਣਗੇ। ਇਸ ਤੋਂ ਪਹਿਲਾਂ ਪਾਜ਼ੇਟਿਵ ਪਾਈ ਗਈ ਐੱਸਐੱਚਓ ਏਸੀਪੀ ਅਨਿਲ ਕੋਹਲੀ ਦੇ ਸੰਪਰਕ ਵਿੱਚ ਆਈ ਸਨ। ਉਨ੍ਹਾਂ ਦਾ ਇਲਾਜ ਡੀਐੱਮਸੀ ਵਿੱਚ ਚੱਲ ਰਿਹਾ ਸੀ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਜਲਦ ਹੀ ਦੁਬਾਰਾ ਡਿਊਟੀ ਜੁਆਇਨ ਕਰਨਗੇ ਅਤੇ ਲੋਕਾਂ ਦੀ ਸੇਵਾ ਕਰਨਗੇ । ਉਨ੍ਹਾਂ ਦੀ ਪਹਿਲੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ ਦੂਸਰੀ ਰਿਪੋਰਟ ਆਉਣੀ ਅਜੇ ਬਾਕੀ ਹੈ। ਦੂਜੀ ਰਿਪੋਰਟ ਆਉਣ ਤੋਂ ਬਾਅਦ ਉਨ੍ਹਾਂ ਨੂੰ ਘਰ ਭੇਜ ਦਿੱਤਾ ਜਾਵੇਗਾ ਇਸ ਤੋਂ ਇਲਾਵਾ ਉਨ੍ਹਾਂ ਦੇ ਸਾਥੀ ਏਐੱਸਆਈ ਅਤੇ ਏਸੀਪੀ ਦੇ ਗੰਨਮੈਨ ਅਤੇ ਏਸੀਪੀ ਦੀ ਪਤਨੀ ਦੀ ਰਿਪੋਰਟ ਵੀ ਨੈਗਟਿਵ ਹੈ ਇਨ੍ਹਾਂ ਦੀ ਅਜੇ ਦੂਸਰੀ ਰਿਪੋਰਟ ਆਉਣੀ ਬਾਕੀ ਹੈ ਪੁਲਿਸ ਦੇ ਵੱਲੋਂ ਕੁੱਲ 115 ਸੈਂਪਲ ਭੇਜੇ ਗਏ ਸਨ ਜੋ ਸਾਰੇ ਨੈਗਟਿਵ ਹਨ।