ਸਿਵਲ ਹਸਪਤਾਲ ਮਹਿਲ ਕਲਾਂ ਵਿਖੇ ਮੈਡੀਕਲ ਸਟਾਫ ਦੇ ਗਲਾਂ ਵਿੱਚ ਮੈਡਲ ਪਾ ਕੇ ਸਨਮਾਨਿਤ ਕੀਤਾ

ਮਹਿਲ ਕਲਾਂ/ਬਰਨਾਲਾ,ਮਈ 2020 - (ਗੁਰਸੇਵਕ ਸਿੰਘ ਸੋਹੀ) -ਜਿੱਥੇ ਪੂਰਾ ਸੰਸਾਰ ਕਰੋਨਾ ਵਾਇਰਸ ਦੇ ਨਾਲ ਲੜ ਰਿਹਾ ਹੈ ਉਥੇ ਸਿਹਤ ਵਿਭਾਗ  ਵੱਲੋਂ ਵੀ ਕਰੋਨਾ ਵਾਇਰਸ ਨੂੰ ਰੋਕਣ ਦੇ ਲਈ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।ਕਰੋਨਾ ਵਾਇਰਸ ਦੇ ਮੱਦੇਨਜ਼ਰ ਸਿਹਤ ਵਿਭਾਗ ਦੇ  ਮੁਲਾਜਮਾ ਵੱਲੋਂ ਇਸ ਮਹਾਮਾਰੀ ਨੂੰ ਰੋਕਣ ਦੇ ਲਈ ਵੱਖ-ਵੱਖ ਯਤਨ ਕੀਤੇ ਜਾ ਰਹੇ ਹਨ । ਇਸ ਦੇ ਚੱਲਦਿਆਂ ਪੰਜਾਬ ਪ੍ਰਦੇਸ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਰਦਾਰ ਕੇਵਲ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਦੀ ਅਗਵਾਈ ਵਿੱਚ ਸਿਵਲ ਹਸਪਤਾਲ ਮਹਿਲ ਕਲਾਂ ਸਿਹਤ ਵਿਭਾਗ ਮੁਲਾਜ਼ਮਾ ਦੇ ਗਲਾਂ ਵਿੱਚ ਮੈਡਲ ਪਾ ਕੇ ਉਨ੍ਹਾਂ ਦਾ ਸਨਮਾਨਿਤ ਕੀਤਾ ਗਿਆ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗੁਰਮੇਲ ਸਿੰਘ ਮੌੜ ਨੇ ਕਿਹਾ ਕਿ ਕੋਰੋਨਾ ਵਾਇਰਸ ਵਿਰੁੱਧ ਲੜਾਈ ਵਿੱਚ ਸਭ ਤੋਂ ਮੂਹਰਲੀ ਕਤਾਰ ਵਿੱਚ ਖੜੇ ਹੋ ਸਿਹਤ ਵਿਭਾਗ ਆਪਣੀ ਡਿਊਟੀ ਤਨ-ਮਨ ਨਾਲ ਨਿਭਾ ਰਹੇ ਹਨ। ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫਸਰ ਜਤਿੰਦਰ ਸਿੰਘ ਆਂਡਲੂ,ਐਸ ਐਚ ਓ ਹਰਬੰਸ ਸਿੰਘ ਥਾਣਾ ਮਹਿਲ ਕਲਾਂ ਦੀ ਮੌਜੂਦਗੀ ਵਿੱਚ ਸਨਮਾਨਿਤ ਕੀਤਾ ਗਿਆ।ਸਿਹਤ ਵਿਭਾਗ ਮੁਲਾਜ਼ਮਾਂ ਵੱਲੋਂ ਸ਼ਹਿਰਾ ਅਤੇ ਪਿੰਡਾਂ ਦੀ ਸੁਰੱਖਿਆ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਘਰਾਂ ਤੋਂ ਬਾਹਰ ਰਹਿ ਕੇ ਸਾਡੀ ਸੁਰੱਖਿਆ ਲਈ ਕੰਮ ਕੀਤਾ ਜਾ ਰਿਹਾ ਹੈ ਉੱਥੇ ਸਾਡਾ ਵੀ ਫ਼ਰਜ਼ ਬਣਦਾ ਹੈ ਕਿ ਅਸੀਂ ਵੀ ਆਪਣਾ ਪੂਰਾ ਸਹਿਯੋਗ ਦੇਈਏ ਤੇ ਘਰਾਂ ਵਿੱਚ ਰਹਿ ਕੇ ਸਰਕਾਰ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਕਰੀਏ ਅਤੇ ਸਾਰਿਆ ਦੇ ਸਹਿਯੋਗ ਨਾਲ ਇਸ ਵਾਇਰਸ ਦੀ ਜੰਗ ਨੂੰ ਜਿੱਤ ਸਕੀਏ।ਇਸ ਸਮੇਂ ਉਨ੍ਹਾਂ ਨਾਲ ਲੋਕ ਭਲਾਈ ਸੁਸਾਇਟੀ(ਮਹਿਲ ਕਲਾਂ) ਫਿਰੋਜ ਖਾਨ,ਪੱਪੂ ਖਿਆਲੀ, ਸੁਖਦੇਵ ਸਿੰਘ ਧਨੇਰ, ਜਰਨੈਲ ਸਿੰਘ,ਗੁਰਬਿੰਦਰ ਸਿੰਘ ਹਾਜਰ ਸਨ।