ਕਪੂਰਥਲਾ , ਮਈ 2020 -(ਹਰਜੀਤ ਸਿੰਘ ਵਿਰਕ)-
ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਦੂਸਰੇ ਸੂਬਿਆਂ ਦੇ ਵਿਅਕਤੀ ਜੋ ਪੰਜਾਬ ਵਿਚ ਫਸੇ ਹੋਏ ਹਨ ਅਤੇ ਆਪਣੇ ਗ੍ਰਹਿ ਸੂਬਿਆਂ ਵਿਚ ਵਾਪਸ ਜਾਣ ਦੀ ਇੱਛਾ ਰੱਖਦੇ ਹਨ, ਉਹ 3 ਮਈ ਤੱਕ www.covidhelp.punjab.gov.in
Registration of People who want to come back to Punjab. Anyone who wants to return to Punjab after lock down is over via any means(air/train/road) is required to register by filling up the form. |
ਉੱਤੇ ਆਨਲਾਈਨ ਬਿਨੈ ਕਰ ਸਕਦੇ ਹਨ। ਉਨਾਂ ਇਹ ਵੀ ਦੱਸਿਆ ਕਿ ਪੰਜਾਬ ਨਾਲ ਸਬੰਧਤ ਉਹ ਵਿਅਕਤੀ ਜੋ ਇਸ ਸਮੇਂ ਭਾਰਤ ਦੇ ਹੋਰ ਰਾਜਾਂ ਵਿਚ ਹਨ ਅਤੇ ਪੰਜਾਬ ਆਉਣਾ ਚਾਹੁੰਦੇ ਹਨ, ਉਹ ਵੀ ਉਪਰੋਕਤ ਲਿੰਕ ’ਤੇ ਆਨਲਾਈਨ ਫਾਰਮ ਭਰ ਸਕਦੇ ਹਨ। ਉਨਾਂ ਕਿਹਾ ਕਿ ਅਜਿਹੇ ਵਿਅਕਤੀ ਇਸ ਸਬੰਧੀ ਹੋਰ ਜਾਣਕਾਰੀ ਲਈ ਐਸ. ਡੀ. ਐਮ ਦਫ਼ਤਰ ਸੁਲਤਾਨਪੁਰ ਲੋਧੀ ਨਾਲ 98725-94175, ਐਸ. ਡੀ. ਐਮ ਦਫ਼ਤਰ ਭੁਲੱਥ ਨਾਲ 01822-244202, ਐਸ. ਡੀ. ਐਮ ਦਫ਼ਤਰ ਫਗਵਾੜਾ ਨਾਲ 01824-260201 ਅਤੇ ਐਸ. ਡੀ. ਐਮ ਦਫ਼ਤਰ ਕਪੂਰਥਲਾ ਨਾਲ 88724-31200 ਉੱਤੇ ਸੰਪਰਕ ਕਰ ਸਕਦੇ ਹਨ। ਉਨਾਂ ਦੱਸਿਆ ਕਿ ਫਸੇ ਹੋਏ ਲੋਕਾਂ ਦੀ ਜਾਂਚ ਲਈ ਸਿਹਤ ਜਾਚ ਕੈਂਪ ਲਗਾਏ ਜਾਣਗੇ ਅਤੇ ਸਮੁੱਚੀ ਸਕਰੀਨਿੰਗ ਕੀਤੀ ਜਾਵੇਗੀ। ਇਸ ਦੌਰਾਨ ਜਿਨਾਂ ਵਿਅਕਤੀਆਂ ਵਿਚ ਕੋਰੋਨਾ ਵਾਇਰਸ ਦੇ ਲੱਛਣ ਨਹੀਂ ਪਾਏ ਜਾਣਗੇ, ਉਨਾਂ ਨੂੰ ਸਿਹਤ ਵਿਭਾਗ ਵੱਲੋਂ ਸਰਟੀਫਿਕੇਟ ਜਾਰੀ ਕੀਤੇ ਜਾਣਗੇ।