ਬੈਂਕ ਆਫ ਬੜੌਦਾ ਰਾਏਕੇਟ ਰੋਡ ਜਗਰਾਉਂ ਬ੍ਰਾਂਚ ਦੇ ਮੁਲਾਜ਼ਮਾਂ ਦਾ ਸਨਮਾਨ

ਜਗਰਾਓਂ ,ਮਈ  2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ਬੈਂਕ ਆਫ ਬੜੌਦਾ ਰਾਏਕੇਟ ਰੋਡ ਜਗਰਾਉਂ ਬ੍ਰਾਂਚ ਦੇ ਮੁਲਾਜ਼ਮਾਂ ਵੱਲੋਂ ਕੋਰੋਨਾ ਵਾਇਰਸ ਦੀ ਕਰੋਪੀ ਦੇ ਦੌਰਾਨ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਬੈਂਕ ਸਹੂਲਤਾਂ ਕਾਰਨ ਉਨ੍ਹਾਂ ਦਾ ਸਨਮਾਨ ਜਗਰਾਉਂ ਦੇ ਉੱਘੇ ਸਮਾਜ ਸੇਵੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਹਰਮੀਤ ਸਿੰਘ ਬਜਾਜ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਅੱਜ ਕੀਤਾ ਗਿਆ ਇਸ ਮੌਕੇ ਬੈਂਕ ਦੀ ਬ੍ਰਾਂਚ ਹੈੱਡ ਸੁਨੰਦਾ ਖੋਸਲਾ ਨੇ ਕਿਹਾ ਕਿ ਕੋਰੋਨਾ ਵਾਇਰਸ ਨੇ ਪੂਰੀ ਦੁਨੀਆਂ ਵਿੱਚ ਤਬਾਹੀ ਮਚਾਈ ਹੋਈ ਹੈ ਅਤੇ ਬੈਂਕ ਦੀਆਂ ਹਦਾਇਤਾਂ ਮੁਤਾਬਕ ਗਾਹਕਾਂ ਨੂੰ ਬੈਂਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੇ ਅਨੁਸਾਰ ਜਿੱਥੇ ਸੋਸ਼ਲ ਡਿਸੈਸ ਦਾ ਖਿਆਲ ਰੱਖਿਆ ਜਾ ਰਿਹਾ ਹੈ ਉੱਥੇ ਬੈਂਕ ਵਿਚ ਆਉਣ ਵਾਲੇ ਹਰੇਕ ਵਿਅਕਤੀ ਦੇ ਹੱਥਾਂ ਨੂੰ ਸੈਨਾਟਾਈਜਰ ਨਾਲ ਸਾਫ਼ ਕਰਵਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਬੈਂਕ ਮੁਲਾਜ਼ਮ ਪੂਰੀ ਤਨਦੇਹੀ ਦੇ ਨਾਲ ਇਸ ਕਰੋਪੀ ਦੇ ਵਿੱਚ ਵੀ ਆਪਣੀਆਂ ਸੇਵਾਵਾਂ ਦੇ ਰਹੇ ਹਨ ਇਸ ਮੌਕੇ ਹਰਮੀਤ ਬਜਾਜ ਜਗਤਾਰ ਸਿੰਘ ਚਾਵਲਾ ਅਤੇ ਹਰਜੀਤ ਸਿੰਘ ਸੋਨੂੰ ਨੇ ਬੈਂਕ ਮੁਲਾਜ਼ਮਾਂ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਇਸ ਮੌਕੇ ਸਹਾਇਕ ਮੈਨੇਜਰ ਪ੍ਰਭਜੋਤ ਸਿੰਘ ਆਫੀਸਰ ਰਾਜਕਮਲ ਕੈਸ਼ੀਅਰ ਓਮਾ ਸ਼ੰਕਰ ਪ੍ਰਸਾਦ ਗਾਰਡ ਅਵਤਾਰ ਸਿੰਘ ਗੁਰਦੀਪ ਸਿੰਘ ਹਰਪ੍ਰੀਤ ਸਿੰਘ ਵੀ ਹਾਜ਼ਰ ਹਨ ਇੱਥੇ ਜ਼ਿਕਰਯੋਗ ਹੈ ਕਿ ਇਨ੍ਹਾਂ ਸਮਾਜ ਸੇਵੀ ਸੱਜਣਾਂ ਵੱਲੋਂ ਲਾਕਡਾਊਨ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਜਿੱਥੇ ਲੋੜਵੰਦ ਬੱਚਿਆਂ ਨੂੰ ਲਈ ਬਿਸਕੁਟ ਦੁੱਧ ਬਰੈੱਡ ਅਤੇ ਹੋਰ ਖਾਣ ਪੀਣ ਦਾ ਸਾਮਾਨ ਦਿੱਤਾ ਜਾ ਰਿਹਾ ਹੈ ਉੱਥੇ ਸਿਵਲ ਹਸਪਤਾਲ ਵਿੱਚ ਮਰੀਜ਼ਾਂ ਲਈ ਦੁੱਧ ਅਤੇ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ