You are here

ਪਟਿਆਲਾ ਚ ਮੌਤ ਤੋਂ ਬਾਅਦ ਹੋਈ ਕੋਰੋਨਾ ਦੀ ਪੁਸ਼ਟੀ

ਸਿਹਤ ਵਿਭਾਗ ਨੂੰ ਪਈ ਹੱਥਾਂ ਪੈਰਾਂ ਦੀ

ਪਟਿਆਲਾ ਦੇ ਅਮਨ ਨਗਰ ਤੇ ਜੁਝਾਰ ਨਗਰ ਕੀਤੇ ਸੀਲ

ਪਟਿਆਲਾ,ਮਈ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )-

ਮੁੱਖ ਮੰਤਰੀ ਦੇ ਸ਼ਹਿਰ ਵਿਚ ਇਕ ਵਿਅਕਤੀ ਦੀ ਮੌਤ ਤੋਂ ਬਾਅਦ ਉਸ ਨੂੰ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਜਿਸ ਤੋਂ ਬਾਅਦ ਸਿਹਤ ਵਿਭਾਗ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ ਕਿਉਂਕਿ ਇਹ ਵਿਅਕਤੀ ਆਪਣੇ ਘਰ ਵਿਚ ਹੀ ਮੌਜੂਦ ਸੀ, ਜਿਸ ਨੂੰ ਸਿਹਤ ਖਰਾਬ ਹੋਣ 'ਤੇ ਬੀਤੇ ਦਿਨ ਮਾਤਾ ਕੁਸ਼ੱਲਿਆ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ।ਵਿਅਕਤੀ ਦੀ ਮੌਤ ਤੋਂ ਬਾਅਦ ਉਸ ਦੇ ਕੋਰੋਨਾ ਟੈਸਟ ਕੀਤਾ ਗਿਆ ਜਿਸ ਦੀ ਅੱਜ ਸਵੇਰੇ ਰਿਪੋਰਟ ਪਾਜ਼ੇਟਿਵ ਆਈ ਹੈ। ਰਿਪੋਰਟ ਆਉਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਪਟਿਆਲਾ ਸ਼ਹਿਰ ਦੇ ਅਮਨ ਨਗਰ ਅਤੇ ਜੁਝਾਰ ਨਗਰ ਇਲਾਕਿਆਂ ਨੂੰ ਸੀਲ ਕਰਦਿਆਂ ਸੈਨੇਟਾਈਜ਼ੇਸਨ ਅਤੇ ਵਿਅਕਤੀ ਦੇ ਸੰਪਰਕ ਵਿਚ ਆਏ ਲੋਕਾਂ ਦੀ ਸੂਚੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਦੱਸਣਾ ਬਣਦਾ ਹੈ ਕਿ ਸਿਹਤ ਵਿਭਾਗ ਵੱਲੋਂ ਸ਼ਹਿਰ ਦੇ ਘਰ ਘਰ ਜਾ ਕੇ ਲੋਕਾਂ ਦੀ ਸਕਰੀਨਿੰਗ ਕਰਨ ਦੇ ਦਾਅਵੇ ਕੀਤੇ ਗਏ ਹਨ ਪਰ ਅੱਜ ਮੌਤ ਤੋਂ ਬਾਅਦ ਇੱਕ ਵਿਅਕਤੀ ਦੇ ਕੋਰੋਨਾ ਪਾਜ਼ੇਟਿਵ ਆਉਣ 'ਤੇ ਸਿਹਤ ਵਿਭਾਗ ਦੀ ਕੀਤੀ ਗਈ ਸਕਰੀਨਿੰਗ 'ਤੇ ਵੀ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ।