You are here

ਸੈਣੀ ਦੇ ਵਕੀਲ ਕਲੇਰ ਨੇ ਕੇਸ ਨਾਲੋਂ ਨਾਤਾ ਤੋੜਦਿਆਂ ਮੁਆਫ਼ੀ ਮੰਗੀ

ਚੰਡੀਗੜ੍ਹ, ਮਈ 2020 -( ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਕੇਸ ਦੀ ਵਕਾਲਤ ਕਰ ਰਹੇ ਵਕੀਲ ਸਤਨਾਮ ਸਿੰਘ ਕਲੇਰ ਨੇ ਅੱਜ ਖ਼ੁਦ ਨੂੰ ਕੇਸ ਨਾਲੋਂ ਵੱਖ ਕਰ ਲਿਆ ਹੈ। ਸੋਸ਼ਲ ਮੀਡੀਆ ਉੱਤੇ ਚੱਲੀ ਚਰਚਾ ਬਾਅਦ ਉਨ੍ਹਾਂ ਨੇ ਇੱਕ ਨਿਮਾਣੇ ਸਿੱਖ ਵਜੋਂ ਇਹ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਦੀਆਂ ਭਾਵਨਵਾਂ ਨੂੰ ਠੇਸ ਪੁੱਜੀ ਹੈ ਤਾਂ ਉਹ ਮੁਆਫ਼ੀ ਮੰਗਦੇ ਹਨ।ਇਸ ਤੋਂ ਪਹਿਲਾਂ ਐਡਵੋਕੇਟ ਸਤਨਾਮ ਸਿੰਘ ਕਲੇਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰਨ ਦੀ 35 ਸਿੱਖ ਜਥੇਬੰਦੀਆਂ ਦੇ ਗੱਠਜੋੜ ‘ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼’ ਨੇ ਮੰਗ ਕੀਤੀ ਸੀ। ਇਨ੍ਹਾਂ ਜਥੇਬੰਦੀਆਂ ਦੇ ਬੁਲਾਰੇ ਸੁਖਦੇਵ ਸਿੰਘ ਫਗਵਾੜਾ ਨੇ ਕਿਹਾ ਕਿ ਸਾਬਕਾ ਡੀਜੀਪੀ ਸੈਣੀ ਵੱਲੋਂ ਐਡਵੋਕੇਟ ਕਲੇਰ, ਜੋ ਕਿ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਦੇ ਚੇਅਰਮੈਨ ਵੀ ਹਨ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ, ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਨੂੰਨੀ ਸਲਾਹਕਾਰ ਤੇ ਬੁਲਾਰੇ ਹਨ, ਪੇਸ਼ ਹੋਏ ਹਨ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਐਡਵੋਕੇਟ ਕਲੇਰ ਨੂੰ ਤੁਰੰਤ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਹਟਾਇਆ ਜਾਵੇ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਕਿਉਂਕਿ ਵਕੀਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਨਜ਼ਦੀਕੀ ਹੈ। ਇਸ ਤੋਂ ਪਹਿਲਾਂ ਵੀ ਜ਼ਿਆਦਤਰ ਸਿੱਖ ਨੌਜਵਾਨਾਂ ਦੇ ਝੂਠੇ ਪੁਲੀਸ ਮੁਕਾਬਲਿਆਂ ਦੇ ਕੇਸਾਂ ਵਿੱਚ ਕਲੇਰ ਦੋਸ਼ੀ ਪੁਲੀਸ ਅਫ਼ਸਰਾਂ ਦੇ ਕੇਸ ਲੜਦਾ ਆ ਰਿਹਾ ਹੈ