ਕਾਂਗਰਸ਼ ਪਾਰਟੀ ਪੰਜਾਬ ਵਿਚ ਸਾਰੀਆਂ ਲੋਕ ਸਭਾ ਸੀਟਾਂ ਤੇ ਵੱਡੀ ਜਿੱਤ ਪ੍ਰਪਾਤ ਕਰੇਗੀ:ਸਰਪੰਚ ਸਿੰਕਦਰ ਸਿੰਘ ਪੈਚ

ਸਿੱਧਵਾਂ ਬੇਟ(ਜਸਮੇਲ ਗਾਲਿਬ)ਕੇਂਦਰੀ ਚੋਣ ਕਮਿਸ਼ਨ ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ ਤੇ ਕੁੱਲ ਸੱਤ ਗੇੜਾਂ ਵਿੱਚ ਲੋਕ ਸਭਾ ਦੀਆਂ ਚੋਣਾਂ ਹੋਣਗੀਆਂ,ਸੱਤਵੇਂ ਗੇੜ ਤਹਿਤ ਹੀ 19 ਮਈ ਨੂੰ ਪੰਜਾਬ 'ਚ ਵੋਟਾਂ ਪੈਣਗੀਆਂ ਅਤੇ ਪੰਜਾਬ ਦੀਆਂ 13 ਦੀਆਂ 13 ਸ਼ੀਟਾਂ ਤੇ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਸ੍ਰੀ ਰਾਹਿਲ ਗਾਂਧੀ ਨੂੰ ਪ੍ਰਧਾਨ ਮੰਤਰੀ ਬਚਾਉਣ ਵਿੱਚ ਅਹਿਮ ਰੋਲ ਅਦਾ ਕਰੇਗੀ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਗਾਲਿਬ ਕਲਾਂ ਦੇ ਸਰਪੰਚ ਸਿੰਕਦਰ ਸਿੰਘ ਪੈਚ ਨੇ ਕੀਤਾ।ਸਰਪੰਚ ਗਾਲਿਬ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਤੋਂ ਹਰ ਵਰਗ ਦੇ ਲੋਕ ਖੁਸ਼ ਹਨ।ਕਿਉਂਕਿ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਾਸੀਆਂ ਨਾਲ ਜੋ ਵਾਅਦੇ ਕੀਤਾ ਸਨ ਉਹ ਇੱਕ ਕਰਕੇ ਪੂਰਾ ਕਰ ਰਹੇ ਹਨ।ਕਿਸਾਨਾਂ ਦਾ ਕਰਜੇ ਕਿਸਤ ਦਰ ਕਿਸਤ ਮਾਫ ਕੀਤੇ ਜਾ ਰਹੇ ਹਨ,ਬੁਢਾਪਾ ਪੈਨਸ਼ਨ ਅਕਾਲੀ ਦਲ ਸਰਕਾਰ ਸਮੇਂ 250 ਸੋ ਰੁਪੇ ਮਹੀਨਾ ਸੀ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 750ਰੁਪਏ ਮਹੀਨਾ ਕਰ ਦਿੱਤਾ ਜੋ ਬਹੁਤ ਹੀ ਸਲਾਘਾਯੋਗ ਕਦਮ ਹੈ।ਇਸ ਮੌਕੇ ਉਨ੍ਹਾਂ ਕਿਹਾ ਕਿ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਨੌਜਵਾਨ ਵਰਗ ਅਹਿਮ ਰੋਲ ਅਦਾ ਕਰੇਗਾ ਅਤੇ ਇਸੇ ਕਰਕੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਵਿੱਚ ਤੇਰਾਂ ਦੀਆਂ ਤੇਰਾਂ ਸੀਟਾਂ ਵੱਡੀ ਲੀਡ ਨਾਲ ਜਿੱਤ ਕੇ ਸੈਂਟਰ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਬਣੇਗੀ।ਉਨ੍ਹਾਂ ਅੱਗੇ ਕਿਹਾ ਕਿ ਅਕਾਲੀਆਂ ਨੂੰ ਪੰਜਾਬ ਦੀ ਜਨਤਾ ਮੁੰਹ ਨਹੀਂ ਲਾਵੇਗੀ ਕਿਉਂਕਿ ਅਕਾਲੀਆਂ ਨੇ ਪੰਜਾਬ ਦੇ ਲੋਕਾਂ ਨੂੰ ਸਿਰਫ ਵੋਟ ਬੈਂਕ ਵਜੋਂ ਹੀ ਵਰਤਿਆ ਹੈ ਅਤੇ ਅਕਾਲੀਆਂ ਨੂੰ ਵੋਟਾਂ ਦੇ ਸਮੇਂ ਹੀ ਪੰਜਾਬ ਦੇ ਲੋਕਾਂ ਦੀ ਯਾਦ ਸਤਾਉਂਦੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਮਝਦਾਰ ਹੋ ਗਏ ਹਨ ਅਤੇ ਪਹਿਲਾਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੇ ਅਕਾਲੀ ਸਰਕਾਰ ਨੂੰ ਚੱਲਦਾ ਕੀਤਾ ਹੈ ਅਤੇ ਹੁਣ ਲੋਕ ਸਭਾ ਚੋਣਾਂ ਵਿੱਚ ਦੇਸ਼ ਦੀ ਜਨਤਾ ਦੇਸ਼ ਨੂੰ ਭਾਜਪਾ ਮੁਕਤ ਕਰ ਦੇਵੇਗੀ