ਜਗਰਾਉਂ/ਰਾਏਕੋਟ(ਰਾਣਾ ਸ਼ੇਖਦੌਲਤ) ਪਿੰਡ ਬੜੂੰਦੀ ਵਿੱਚ ਧੰਨ ਧੰਨ ਬਾਬਾ ਨੰਦ ਸਿੰਘ ਜੀ ਦੀ ਬਣੀ ਨਾਨਕਸਰ ਠਾਠ ਵਿਖੇ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਐਸ. ਆਈ ਪਰਵਿੰਦਰ ਸਿੰਘ ਚੌਕੀ ਇੰਚਾਰਜ਼ ਲੋਹਟਬੰਦੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬਾਬਾ ਧੰਨਾ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਨੇ ਆਪਣੀ ਦਰਖਾਸਤ ਵਿੱਚ ਦੱਸਿਆ ਕਿ ਦੀਵਾਨ ਹਾਲ ਦੇ ਅੰਦਰ ਬਣੇ ਕਮਰੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਜਾਂਦਾ ਹੈ ਮਿਤੀ 14-05-2020 ਨੂੰ ਰਾਤ11:50 pm ਤੇ ਮਨਜਿੰਦਰ ਸਿੰਘ ਉਰਫ ਮਣੀ ਪੁੱਤਰ ਬਲਵੀਰ ਸਿੰਘ ਵਾਸੀ ਬੜੂੰਦੀ ਨੇ ਗੁਰਦੁਆਰੇ ਦੇ ਪਿਛਲੇ ਪਾਸੇ ਜੰਗਲਾਂ ਟੱਪ ਕੇ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਕਰਨ ਵਾਲਾ ਸਾਰਾ ਸਮਾਨ ਚੋਰੀ ਕਰਨ ਤੋਂ ਬਾਅਦ ਸੀ.ਸੀ.ਟੀ.ਵੀ ਕੈਮਰੇ ਵਿੱਚ ਆਉਣ ਤੋਂ ਬਾਅਦ ਉਸ ਨੂੰ ਫੜ ਕੇ ਚੋਰੀ ਦਾ ਮੁਕੱਦਮਾ ਦਰਜ ਕਰ ਦਿੱਤਾ ਹੈ