ਵਾਸ਼ਿੰਗਟਨ, ਮਈ 2020-(ਏਜੰਸੀ )
ਸਿਹਤ ਤੇ ਮਨੁੱਖੀ ਸੇਵਾਵਾਂ ਬਾਰੇ ਸਕੱਤਰ ਅਲੈਕਸ ਅਜ਼ਰ ਨੇ ਵੱਡੀ ਪੱਧਰ ਉਪਰ ਟੈਸਟਿੰਗ ਸਮੇਤ ਅਰਥਵਿਵਸਥਾ ਮੁੜ ਖੋਲਣ ਦੀ ਵਕਾਲਤ ਕਰਦਿਆਂ ਕਿਹਾ ਹੈ ਕਿ ਹਰ ਚੀਜ ਵੈਕਸੀਨ ਉਪਰ ਨਿਰਭਰ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਤਕਰੀਬਨ ਅੱਧੀਆਂ ਕਾਉਂਟੀਆਂ 'ਚ ਇਕ ਵੀ ਮੌਤ ਨਹੀਂ ਹੋਈ ਤੇ ਕੋਰੋਨਾ ਵਾਇਰਸ ਦੇ ਪੁਸ਼ਟੀ ਹੋਏ ਮਾਮਲਿਆਂ 'ਚੋਂ 60 ਫ਼ੀਸਦੀ ਕੇਵਲ 2 ਫ਼ੀਸਦੀ ਕਾਉਂਟੀਆਂ 'ਚ ਹਨ। ਕੁਝ ਰਾਜਾਂ ਜਿਥੇ ਅਰਥਵਿਵਸਥਾ ਪੂਰੀ ਤਰ੍ਹਾਂ ਖੋਲ ਦਿੱਤੀ ਗਈ ਹੈ, 'ਚੋਂ ਬਾਰਾਂ, ਰੈਸਟੋਰੈਂਟਾਂ ਤੇ ਹੋਰ ਜਨਤਕ ਥਾਵਾਂ ਉਪਰ ਲੋਕਾਂ ਦੀਆਂ ਭੀੜਾਂ ਦੀਆਂ ਆ ਰਹੀਆਂ ਤਸਵੀਰਾਂ ਬਾਰੇ ਸਕੱਤਰ ਨੇ ਕਿਹਾ ਕਿ ਲੋਕ ਜੋ ਕਰ ਰਹੇ ਹਨ ਇਹ ਗੈਰ-ਜ਼ਿੰਮੇਵਾਰਾਨਾ ਹਰਕਤ ਹੈ। ਇਸ ਤੋਂ ਬਚਿਆ ਜਾਣਾ ਚਾਹੀਦਾ ਹੈ।