ਅੱਜ ਆਰ ਆਰ ਟੀ ਟੀਮ ਗਹਿਲ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆ ਤੋਂ ਆਏ 27 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ  

ਮਹਿਲ ਕਲਾਂ/ਬਰਨਾਲਾ-ਮਈ 2020- (ਗੁਰਸੇਵਕ ਸਿੰਘ ਸੋਹੀ) -ਕਰੋਨਾ ਵਾਇਰਸ ਦੇ ਮੱਦੇਨਜ਼ਰ ਰੱਖਦੇ ਹੋਏ ਸਿਵਲ ਸਰਜਨ ਬਰਨਾਲਾ ਡਾਕਟਰ ਗੁਰਿੰਦਰਬੀਰ ਸਿੰਘ ਦੀਆਂ ਹਦਾਇਤਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾਂ ਜਤਿੰਦਰ ਸਿੰਘ ਆਂਡਲੂ ਦੀ ਅਗਵਾਈ ਹੇਠ ਅੱਜ ਆਰ ਆਰ ਟੀ ਟੀਮ ਗਹਿਲ ਵੱਲੋਂ ਪਿੰਡ ਗਹਿਲ ਵਿਖੇ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਆਏ 27 ਵਿਅਕਤੀਆਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ ਇਸ ਤੋਂ ਉਪਰੰਤ ਉਨ੍ਹਾਂ ਨੂੰ ਘਰਾਂ ਵਿੱਚ ਇਕਾਂਤਵਾਸ ਕਰਵਾ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੈਲਥ ਇੰਸਪੈਕਟਰ ਗੁਰਮੇਲ ਸਿੰਘ ਢਿੱਲੋ ਨੇ ਦੱਸਿਆ ਕਿ ਸਾਡੇ ਸੀਨੀਅਰ ਮੈਡੀਕਲ ਅਫ਼ਸਰਾਂ ਦੇ ਹੁਕਮਾਂ ਤਹਿਤ ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਦੀ ਚੇਨ ਤੋੜਨ ਦੀ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਮੁੱਢਲੇ ਸਿਹਤ ਕੇਂਦਰ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਹੋਰ ਜ਼ਿਲ੍ਹਿਆਂ ਤੋਂ ਆਏ ਵਿਆਕਤੀਆ ਨੂੰ 21 ਦਿਨ ਲਈ ਆਪਣੇ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਇਸ ਮੌਕੇ ਡਾਂ ਜਤਿੰਦਰ ਜਨੇਜਾ,ਡਾ ਸੀਮਾ ਬਾਂਸਲ, ਮਨਜੀਤ ਕੌਰ ਸਿਹਤ ਸੁਪਰਵਾਈਜ਼ਰ, ਰਾਜ ਸਿੰਘ ਐਮ ਪੀ ਡਬਲਿਊ,ਰਾਕੇਸ਼ ਕੁਮਾਰ ਫਾਰਮਾਸਿਸਟ,ਪਰਮਜੀਤ ਕੌਰ ਈ ਐੱਨ ਐਮ,ਸਰਬਜੀਤ ਕੌਰ ਉੱਪ ਵੈਦ,ਆਸ਼ਾ ਵਰਕਰ ਆਦਿ ਹਾਜ਼ਰ ਸਨ।