ਆਨਲਾਈਨ ਪੜਾਈ ਕਰਵਾਉਣ ਵਾਲੇ ਸਕੂਲ ਕੇਵਲ ਟਿਊਸ਼ਨ  ਫੀਸ ਹੀ ਲੈ ਸਕਦੇ ਹਨ-ਮੱਸਾ ਸਿੰਘ ਜਿਲ੍ਹਾ ਸਿੱਖਿਆ ਅਫਸਰ

ਲਾਕਡਾੳੂਨ ਦੌਰਾਨ ਪ੍ਰਾਈਵੇਟ ਸਕੂਲਾਂ ਨੂੰ ਦਾਖ਼ਲਾ ਜਾਂ ਕੋਈ ਹੋਰ ਵਾਧੂ ਫੀਸ ਨਾ ਲੈਣ ਦੀ ਕੀਤੀ ਹਦਾਇਤ

ਕਪੂਰਥਲਾ,  ਮਈ 2020- (ਹਰਜੀਤ ਸਿੰਘ ਵਿਰਕ)-

ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਮੱਸਾ ਸਿੰਘ ਨੇ ਕਿਹਾ ਕਿ ਲਾਕਡਾੳੂਨ ਦੌਰਾਨ ਬੱਚਿਆਂ ਨੂੰ ਆਨਲਾਈਨ ਸਿੱਖਿਆ ਮੁਹੱਈਆ ਕਰਵਾ ਰਹੇ ਪ੍ਰਾਈਵੇਟ ਸਕੂਲਾਂ ਨੂੰ ਕੇਵਲ ਟਿੳੂਸ਼ਨ ਫੀਸ ਲੈਣ ਦੀ ਹੀ ਇਜਾਜ਼ਤ ਦਿੱਤੀ ਗਈ ਹੈ ਅਤੇ ਉਹ ਵਿਦਿਆਥੀਆਂ ਤੋਂ ਦਾਖ਼ਲਾ ਫੀਸ, ਵਰਦੀ ਜਾਂ ਕਿਸੇ ਵੀ ਤਰੀਕੇ ਨਾਲ ਹੋਰ ਕੋਈ ਖ਼ਰਚਾ ਨਹੀਂ ਲੈਣਗੇ। ਉਨਾਂ ਦੱਸਿਆ ਕਿ ਕੋਵਿਡ-19 ਦੇ ਚੱਲਦਿਆਂ ਇਸ ਸਬੰਧੀ ਦਫ਼ਤਰ ਡਾਇਰੈਕਟਰ ਪਬਲਿਕ ਇੰਸਟਰੱਕਸ਼ਨਸ (ਸੈਕੰਡਰੀ ਸਿੱਖਿਆ), ਪੰਜਾਬ ਵੱਲੋਂ ਸੂੁਬੇ ਦੇ ਸਮੂਹ ਪ੍ਰਾਈਵੇਟ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਦੇ ਪ੍ਰਬੰਧਕਾਂ ਅਤੇ ਪਿ੍ਰੰਸੀਪਲਾਂ ਨੂੰ ਪੱਤਰ ਲਿਖ ਕੇ ਉਨਾਂ ਨੂੰ ਸਕੂਲ ਸਿੱਖਿਆ ਵਿਭਾਗ ਵੱਲੋਂ 23 ਮਾਰਚ 2020 ਨੂੰ ਦਾਖ਼ਲਾ ਫੀਸਾਂ ਨੂੰ ਰੀ-ਸ਼ਡਿੳੂਲ ਕਰਨ ਦੀਆਂ ਹਦਾਇਤਾਂ ਦਾ ਪਾਲਣ ਕਰਨ ਲਈ ਕਿਹਾ ਹੈ। ਉਨਾਂ ਕਿਹਾ ਕਿ ਸਕੂਲ ਪ੍ਰਬੰਧਕਾਂ ਨੂੰ ਇਸ ਦੇਸ਼ ਵਿਅਪੀ ਸੰਕਟ ਦੇ ਮੱਦੇਨਜ਼ਰ ਚਾਲੂ ਅਕਾਦਮਿਕ ਸੈਸ਼ਨ ਦੌਰਾਨ ਫੀਸ ਜਾਂ ਕਿਸੇ ਹੋਰ ਖ਼ਰਚਿਆਂ ਵਿਚ ਕਿਸੇ ਵੀ ਤਰਾਂ ਦੇ ਵਾਧੇ ਤੋਂ ਵੀ ਬਚਣ ਦੀ ਹਦਾਇਤ ਕੀਤੀ ਗਈ ਹੈ। ਉਨਾਂ ਕਿਹਾ ਕਿ ਲਾਕਡਾੳੂਨ ਦੇ ਸਮੇਂ ਦੌਰਾਨ ਜਿਹੜੇ ਸਕੂਲ ਆਨਲਾਈਨ ਕਲਾਸਾਂ ਲਾ ਰਹੇ ਹਨ, ਉਹ ਹੀ ਵਿਦਿਆਰਥੀਆ ਤੋਂ ਟਿੳੂਸ਼ਨ ਫੀਸ ਲੈ ਸਕਣਗੇ। ਇਸ ਤੋਂ ਇਲਾਵਾ ਕੋਈ ਵੀ ਸਕੂਲ ਟ੍ਰਾਂਸਪੋਰਟ ਫੀਸ, ਮੈਸ ਖਰਚਾ, ਇਮਾਰਤ ਖ਼ਰਚਾ ਜਾਂ ਕੋਈ ਹੋਰ ਵਾਧੂ ਖ਼ਰਚਾ ਨਹੀਂ ਲਵੇਗਾ। ਉਨਾਂ ਦੱਸਿਆ ਕਿ ਪ੍ਰਾਈਵੇਟ ਸਕੂਲਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਜੇਕਰ ਕੋਈ ਵਿਦਿਆਰਥੀ ਟਿੳੂਸ਼ਨ ਫੀਸ ਸਮੇਂ ਸਿਰ ਜਮਾਂ ਨਹੀਂ ਕਰਵਾਉਂਦਾ ਜਾਂ ਕਿਸੇ ਕਾਰਨ ਦੇਰੀ ਹੁੰਦੀ ਹੈ, ਤਾਂ ਕੋਈ ਵੀ ਸਕੂਲ ਉਸ ਵਿਦਿਆਰਥੀ ਨੂੰ ਸਕੂਲੋਂ ਨਹੀਂ ਕੱਢੇਗਾ। ਉਨਾਂ ਕਿਹਾ ਕਿ ਇਸ ਮਹਾਂਮਾਰੀ ਕਾਰਨ ਜ਼ਿਆਦਾਤਰ ਮਾਪਿਆਂ ਦੀ ਉਪਜੀਵਿਕਾ ’ਤੇ ਮਾਰੂ ਅਸਰ ਪਿਆ ਹੈ ਅਤੇ ਸਕੂ ਪ੍ਰਬੰਧਕਾਂ ਨੂੰ ਇਸ ਮੁਸ਼ਕਲ ਸਮੇਂ ਵਿਚ ਉਨਾਂ ਨਾਲ ਖੜਨਾ ਚਾਹੀਦਾ ਹੈ। ਉਨਾਂ ਕਿਹਾ ਕਿ ਮਾਪਿਆਂ ਨੂੰ ਇਹ ਵੀ ਬਦਲ ਦਿੱਤਾ ਗਿਆ ਹੈ ਕਿ ਉਹ ਆਪਣੇ ਬੱਚਿਆਂ ਦੀ ਟਿੳੂਸ਼ਨ ਫੀਸ ਤਿਮਾਹੀ ਦੀ ਥਾਂ ਮਹੀਨਾਵਾਰ ਭਰਵਾ ਸਕਦੇ ਹਨ ਤਾਂ ਕਿ ਉਨਾਂ ’ਤੇ ਇਕਦਮ ਬੋਝ ਨਾ ਪਵੇ।