ਫੋਟੋ : -ਸ੍ਰੀਮਤੀ ਦੀਪਤੀ ਉੱਪਲ, ਜ਼ਿਲਾ ਮੈਜਿਸਟ੍ਰੇਟ ਕਪੂਰਥਲਾ।
ਕਪੂਰਥਲਾ , ਮਈ 2020 - (ਹਰਜੀਤ ਸਿੰਘ ਵਿਰਕ)-
ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕਪੂਰਥਲਾ ਜ਼ਿਲੇ ਦੀ ਹਦੂਦ ਅੰਦਰ ਪੈਂਦੇ ਸਰਕਾਰੀ/ਅਰਧ ਸਰਕਾਰੀ ਬੈਂਕ/ਏ. ਟੀ. ਐਮਜ਼, ਮਨੀਚੇਂਜਰ ਅਤੇ ਫਾਈਨਾਂਸਰ ਆਪਣੇ-ਆਪਣੇ ਅਦਾਰੇ ਵਿਚ 24 ਘੰਟੇ ਗਾਰਡ ਲਗਾਏ ਜਾਣ ਨੂੰ ਯਕੀਨੀ ਬਣਾਉਣਗੇ। ਇਹ ਹੁਕਮ 19 ਜੁਲਾਈ 2020 ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਸਰਕਾਰੀ/ਅਰਧ ਸਰਕਾਰੀ ਬੈਂਕਾਂ ਅਤੇ ਏ. ਟੀ. ਐਮਜ਼ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਬਹੁਤ ਵਾਧਾ ਹੋਇਆ ਹੈ ਅਤੇ ਕਿਸੇ ਸਮੇਂ ਵੀ ਅਮਨ ਤੇ ਕਾਨੂੰਨ ਦੀ ਸਥਿਤੀ ਪੈਦਾ ਹੋ ਸਕਦੀ ਹੈ, ਜਿਸ ’ਤੇ ਫੌਰੀ ਕਾਰਵਾਈ ਕਰਨ ਦੀ ਲੋੜ ਹੈ।