You are here

ਬੀ ਕੇ ਯੂ ਸਿੱਧੂਪੁਰ ਵੱਲੋਂ ਕਿਸਾਨਾਂ ਨੂੰ 10 ਘੰਟੇ ਬਿਜਲੀ ਦੇਣ ਤੇ ਹੋਰ ਕਿਸਾਨੀ ਮੰਗਾ  ਨੂੰ ਲੈ ਕੇ ਲੁਧਿਆਣਾ ਬਰਨਾਲਾ ਮੁੱਖ ਮਾਰਗ ਤੇ ਸਬ ਡਵੀਜ਼ਨ ਮਹਿਲ ਕਲਾਂ ਗਰਿੱਡ ਦੇ ਅੱਗੇ ਟ੍ਰੈਫਿਕ ਜਾਮ ਕਰਕੇ ਧਰਨਾ ਦਿੱਤਾ

ਮਹਿਲ ਕਲਾਂ/ਬਰਨਾਲਾ-ਮਈ(ਗੁਰਸੇਵਕ ਸਿੰਘ ਸੋਹੀ) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਜ਼ਿਲ੍ਹਾ ਬਰਨਾਲਾ ਇਕਾਈ ਵੱਲੋਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਢਿੱਲਵਾਂ ਦੀ ਅਗਵਾਈ ਹੇਠ ਝੋਨੇ ਦੀ ਲਵਾਈ ਦੇ ਸੀਜ਼ਨ ਦੌਰਾਨ ਖੇਤੀਬਾੜੀ ਸੈਕਟਰਾਂ ਨੂੰ 10 ਘੰਟੇ ਬਿਜਲੀ ਸਪਲਾਈ ਮੁੱਹਈਆ ਕਰਾਉਣ, ਓਵਰਲੋਡ ਚੱਲ ਰਹੇ ਟਰਾਂਸਫਾਰਮਰਾਂ ਨੂੰ ਬਦਲ ਕੇ ਵਧ  ਸਮਰੱਥਾ ਵਾਲੇ ਨਵੇਂ ਟਰਾਂਸਫਾਰਮ ਰੱਖਣ ਅਤੇ ਪੁਰਾਣੀਆਂ ਬਿਜਲੀ ਦੀਆਂ ਤਾਰਾਂ ਨੂੰ ਬਦਲ ਕੇ ਨਵੀਆਂ ਤਾਰਾਂ ਪਾਉਣ ਨੂੰ ਲੈ ਕੇ ਪੰਜਾਬ ਸਰਕਾਰ ਤੇ ਪਾਵਰਕਾਮ ਖਿਲਾਫ਼ ਲੁਧਿਆਣਾ ਬਰਨਾਲਾ ਮੁੱਖ ਮਾਰਗ ਤੇ ਸਬ ਡਵੀਜ਼ਨ ਗਰਿੱਡ ਕਸਬਾ ਮਹਿਲ ਕਲਾਂ ਦੇ ਦਫ਼ਤਰ ਦੇ ਗੇਟ ਅੱਗੇ ਟਰੈਫ਼ਿਕ ਜਾਮ ਕਰਕੇ ਧਰਨਾ ਦੇ ਕੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਝੋਨੇ ਦੀ ਲਵਾਈ ਦੇ ਸੀਜਨ ਦੌਰਾਨ ਕਿਸਾਨਾਂ ਨੂੰ 10 ਘੰਟੇ ਨਿਰਵਿਘਨ ਬਿਜਲੀ ਦੇਣ ਕੰਡਮ ਤਾਰਾਂ ਨੂੰ ਬਦਲ ਕੇ ਨਵੀਆਂ ਤਾਰਾਂ ਪਾਉਣ ਅਤੇ ਓਵਰਲੋਡ ਚੱਲ ਰਹੇ ਟਰਾਂਸਫਾਰਮਰਾਂ ਦੀ ਸਮਰੱਥਾ ਨੂੰ ਵਧਾ ਕੇ ਮਿੰਟ ਦਾ ਸ਼ਰਮ ਰੱਖਣ ਦੀ ਮੰਗ ਕੀਤੀ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਢਿੱਲਵਾਂ, ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਕਲਾਲ ਮਾਜਰਾ, ਮੀਤ ਪ੍ਰਧਾਨ ਕਰਨੈਲ ਸਿੰਘ ਗਾਂਧੀ ਸਹਿਜੜਾ ,ਜਰਨਲ ਸਕੱਤਰ ਨਛੱਤਰ ਸਿੰਘ ਸਹੌਰ, ਬਲਾਕ ਮਹਿਲ ਕਲਾਂ ਦੇ ਪ੍ਰਧਾਨ ਜਗਪਾਲ ਸਿੰਘ ਸਹਿਜੜਾ, ਬਲਾਕ ਸ਼ਹਿਣਾ ਦੇ ਪ੍ਰਧਾਨ ਬਲੌਰ ਸਿੰਘ ਢਿੱਲਵਾਂ ,ਸੀਨੀਅਰ ਆਗੂ ਕੁਲਦੀਪ ਸਿੰਘ ਸਹਿਜੜਾ ਨੇ ਕਿਹਾ ਕੇ ਇੱਕ ਪਾਸੇ ਤਾਂ ਪੰਜਾਬ ਸਰਕਾਰ ਤੇ ਖੇਤੀਬਾੜੀ ਮਾਹਰਾਂ ਦੀ ਟੀਮਾਂ ਵੱਲੋਂ ਪਿੰਡਾਂ ਅੰਦਰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਪ੍ਰੇਰਤ ਕਰਕੇ ਵਧੇਰੇ ਸਹੂਲਤਾਂ ਦੇਣ ਦੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨl  ਪਰ ਦੂਜੇ ਪਾਸੇ ਸਰਕਾਰਾਂ ਵੱਲੋਂ ਕਿਸਾਨਾਂ ਨੂੰ ਜਿਣਸਾਂ ਦੇ ਲਾਹੇਵੰਦ ਭਾਅ ਨਾ ਦੇਣ ਕਾਰਨ ਕਿਸਾਨਾਂ ਦੇ ਖੇਤੀਬਾੜੀ ਦੇ ਧੰਦੇ ਲਗਾਤਾਰ ਤਬਾਹ ਹੁੰਦੇ ਜਾ ਰਹੇ ਹਨ  ਜਿਸ ਕਰਕੇ ਕਿਸਾਨ ਆਪਣੇ ਸਿਰ ਚੜ੍ਹੇ ਕਾਰਜਾਂ ਨੂੰ ਦੇਖਦਿਆਂ ਲਗਾਤਾਰ ਖ਼ੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੋ ਰਹੇ ਹਨ।  ਪਰ ਕੇਂਦਰ ਤੇ ਰਾਜ ਸਰਕਾਰਾਂ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਰੋਕਣ ਲਈ ਹਰ ਫਰੰਟ ਤੇ ਬੁਰੀ ਤਰ੍ਹਾਂ ਫੇਲ ਹੋਈਆਂ ਹਨ । ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਅੱਜ ਸਰਕਾਰ ਅਤੇ ਖੇਤੀਬਾੜੀ ਮਾਹਰਾਂ ਅਨੁਸਾਰ ਝੋਨੇ ਦੀ ਲਵਾਈ ਦੇ ਸੀਜਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਾਂ । ਪਰ ਰਾਜ ਸਰਕਾਰ ਤੇ ਪਾਵਰਕਾਮ ਨੂੰ ਖੇਤੀਬਾੜੀ ਸੈਕਟਰਾਂ ਲਈ 10 ਘੰਟੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਅੱਗੇ ਆਵੇ ਉਨ੍ਹਾਂ ਚਿਤਾਵਨੀ ਦਿੱਤੀ।  ਕਿਸਾਨਾਂ ਦਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਐਕਸ਼ੀਅਨ  ਖੁਦ ਆ ਕੇ ਜਥੇਬੰਦੀ ਤੋਂ ਕਿਸਾਨਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਪ੍ਰਾਪਤ ਨਹੀਂ ਕਰਦੇ । ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਸੂਬਾ ਪੱਧਰ ਤੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕਰਕੇ ਫ਼ੈਸਲਾ ਲਿਆ ਗਿਆ ਹੈ ਕਿ ਜ਼ਿਲ੍ਹਾ ਪੱਧਰੀ ਧਰਨਿਆਂ ਸਮੇਂ ਸਿਰਫ ਐਕਸ਼ਨ ਸਾਹਿਬ ਨੂੰ ਵੀ ਮੰਗ ਪੱਤਰ ਦਿੱਤੇ ਜਾਣਗੇ । ਇਸ ਮੌਕੇ ਥਾਣਾ ਮਹਿਲ ਕਲਾਂ ਦੇ ਐਸਐਚਓ ਹਰਬੰਸ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਧਰਨੇ ਵਾਲੀ ਜਗ੍ਹਾ ਤੇ ਪੁੱਜ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਨ ਉਪਰੰਤ ਪਾਵਰਕਾਮ ਦੇ ਐਕਸੀਅਨ ਗਗਨਦੀਪ ਸਿੰਘ ਅਤੇ ਸਬ ਡਵੀਜ਼ਨ ਮਹਿਲ ਕਲਾਂ ਦੇ ਐਸਡੀਓ ਜਸਦੇਵ ਸਿੰਘ ਨੂੰ ਨੂੰ ਮੰਗ ਪੱਤਰ ਦਿੱਤਾ । ਇਸ ਮੌਕੇ ਬਰਨਾਲਾ ਗਗਨਦੀਪ ਸਿੰਘ ਨੇ ਕਿਸਾਨ ਜਥੇਬੰਦੀ ਦੇ ਆਗੂਆਂ ਨੂੰ ਵਿਸ਼ਵਾਸ ਦਵਾਇਆ ਕਿ ਜੋ ਮੰਗਾਂ ਸਾਡੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਹਨ । ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ ਅਤੇ ਬਾਕੀ ਮੰਗ ਪੱਤਰ ਪੰਜਾਬ ਸਰਕਾਰ ਤੇ ਮਹਿਕਮੇ ਦੇ ਉੱਚ ਅਧਿਕਾਰੀਆਂ ਤੱਕ ਭੇਜਿਆ ਜਾਵੇਗਾ ਇਸ ਮੌਕੇ ਐਕਸ਼ੀਅਨ ਵੱਲੋਂ ਵਿਸ਼ਵਾਸ ਦਿਵਾਏ ਜਾਣ ਤੋਂ ਬਾਅਦ ਧਰਨਾਕਾਰੀਆਂ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ ਅਤੇ ਆਵਾਜਾਈ ਬਹਾਲ ਕਰਵਾਈ ਗਈ। ਇਸ ਮੌਕੇ ਕਿਸਾਨ ਆਗੂ ਮਨਜੀਤ ਸਿੰਘ ਸਹਿਜੜਾ ,ਮੋਹਨ ਸਿੰਘ ਮੂੰਮ ਬਲਾਕ ਖ਼ਜ਼ਾਨਚੀ, ਭਜਨ ਸਿੰਘ ਖਿਆਲੀ ,ਦਰਬਾਰ ਸਿੰਘ ਸਹੌਰ ,ਦਰਸ਼ਨ ਸਿੰਘ ਕਲਾਲ ਮਾਜਰਾ  ਅਤੇ ਇਸ ਤੋਂ ਇਲਾਵਾ ਜੇਈ ਕੁਲਵੀਰ ਸਿੰਘ ਔਲਖ, ਗੁਰਮੇਲ ਸਿੰਘ ਚੰਨਣਵਾਲ ਬਲਰਾਜ ਸਿੰਘ ਸਮੇਤ ਹੋਰ ਕਰਮਚਾਰੀ ਵੀ ਹਾਜ਼ਰ ਸਨ