ਮਹਿਲ ਕਲਾਂ /ਬਰਨਾਲਾ-ਮਈ 2020 (ਗੁਰਸੇਵਕ ਸਿੰਘ ਸੋਹੀ)- ਕਮਿਊਨਿਟੀ ਹੈਲਥ ਮਹਿਲ ਕਲਾਂ ਚ' ਬਣੇ ਆਈਸੋਲੇਸਨ ਸੈਂਟਰ ਵਿੱਚ ਨੰਦੇੜ ਸਾਹਿਬ ਤੋਂ ਆਏ ਤਿੰਨ ਵਿਅਕਤੀਆਂ ਨੂੰ ਇਕਾਂਤਵਾਸ ਵਿੱਚ ਰੱਖੇ ਜਾਣ ਤੋਂ ਬਾਅਦ ਉਕਤ ਵਿਅਕਤੀਆਂ ਦੇ ਸੈਂਪਲ ਭਰ ਕੇ ਜਾਂਚ ਲਈ ਭੇਜੇ ਜਾਣ ਤੇ ਇੱਕ ਵਿਅਕਤੀ ਦੀ ਰਿਪੋਰਟ ਪਾਜ਼ਟਿਵ ਆਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਢਲੇ ਸਿਹਤ ਕੇਂਦਰ ਮਹਿਲ ਕਲਾਂ ਦੇ ਕੋਰੋਨਾ ਰੈਪਿਡ ਰਿਸਪਾਸ ਟੀਮ ਦੇ ਡਾਕਟਰ ਸਿਮਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ 25 ਮਈ ਨੂੰ ਤਿੰਨ ਵਿਅਕਤੀਆਂ ਦੇ ਨੰਦੇੜ ਸਾਹਿਬ ਤੋਂ ਕਸਬਾ ਮਹਿਲ ਕਲਾਂ ਵਿਖੇ ਪੁੱਜੇ ਸੀ । ਜਿਨ੍ਹਾਂ ਨੂੰ ਸਿਹਤ ਵਿਭਾਗ ਦੀ ਟੀਮ ਵੱਲੋਂ ਇਕਾਤਵਾਸ 14 ਦਿਨਾਂ ਲਈ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਵਿਖੇ ਰੱਖਿਆ ਗਿਆ ਸੀ । ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਤਿੰਨਾਂ ਵਿਅਕਤੀਆਂ ਦੇ ਜਾਂਚ ਲਈ ਸੈਂਪਲ ਭਰਕੇ ਭੇਜੇ ਜਾਣ ਤੋਂ ਬਾਅਦ ਆਈ ਜਾਂਚ ਰਿਪੋਰਟ ਵਿੱਚ ਜ਼ਿਲ੍ਹਾ ਬਰਨਾਲਾ ਦੇ ਪਿੰਡ ਕੁੱਬੇ ਨਾਲ ਸਬੰਧਿਤ ਇੱਕ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ ਉਸ ਵਿਅਕਤੀ ਨੂੰ ਇਲਾਜ ਲਈ ਬਰਨਾਲਾ ਰੈਫਰ ਕੀਤਾ ਗਿਆ ਹੈ । ਜਦਕਿ ਦੋ ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਅਤੇ ਉਨ੍ਹਾਂ ਦੋ ਵਿਅਕਤੀਆਂ ਨੂੰ ਪਿੰਡ ਅੰਦਰ ਬਣੇ ਕੁਆਰੰਟਈਨ ਸੈਂਟਰ ਵਿੱਚ ਸਿਹਤ ਵਿਭਾਗ ਦੀ ਟੀਮ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ