ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ, ਸਿੱਧਵਾਂ ਬੇਟ (ਜਗਰਾਂਉ) ਵਿਖੇ ਮਨਾਇਆ ਗਿਆ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਦਿਵਸ

ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹਾਦਤ ਸਾਨੂੰ ਹੱਕ ਸੱਚ ਲਈ ਲੜਨ ਦੀ ਪ੍ਰੇਰਨਾ ਦਿੰਦੀ ਹੈ – ਬਾਵਾ

ਬਲਵੀਰ ਸਿੰਘ ਸੀਨੀਅਰ ਨੂੰ ਭਾਰਤ ਸਰਕਾਰ ਵੱਲੋਂ ਭਾਰਤ ਰਤਨ ਦੇਣ ਦੀ ਕੀਤੀ ਗਈ ਮੰਗ

ਸਥਾਨਕ ਕਸਬੇ ਦੀ ਨਾਮਵਾਰ ਵਿਿਦਅਕ ਸੰਸਥਾ ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਜੋ ਕਿ ਸਿੱਖਿਆ ਦੇ ਨਾਲ ਨਾਲ ਧਾਰਮਿਕ ਗਤੀਵਿਧੀਆਂ ਦੇ ਖੇਤਰ ਵਿੱਚ ਮੋਹਰੀ ਸੰਸਥਾ ਬਣ ਚੁੱਕੀ ਹੈ, ਵਿਖੇ ਅੱਜ ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਤੋਂ ਥਾਪੜਾ ਲੈ ਕੇ ਸਿੱਖ ਬਣੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਬਲੀਦਾਨ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

ਇਸ ਮੌਕੇ ਸਕੂਲ ਵਿਖੇ ਬਾਬਾ ਬੰਦਾ ਸਿੰਘ ਅੰਤਰਰਾਸ਼ਟਰੀ ਫਾਉਂਡੇਸ਼ਨ ਦੇ ਪ੍ਰਧਾਨ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਜੀ ਅਤੇ ਉਨਾਂ ਦੇ ਨਾਲ ਅਮਨਦੀਪ ਬਾਵਾ, ਅਰਜੁਨ ਬਾਵਾ ਅਤੇ ਬਲਵੰਤ ਧਨੋਆ ਵੀ ਖਾਸ ਤੌਰ ਤੇ ਹਾਜਰ ਹੋਏ ।

ਇਸ ਮੌਕੇ ਸਕੂਲ ਵਿਖੇ ਬਾਬਾ ਬੰਦਾ ਸਿੰਘ ਬਾਹਾਦਰ ਜੀ ਦੇ ਪਵਿੱਤਰ ਸਰੂਪਾਂ ਅੱਗੇ ਫੁੱਲ ਅਰਪਣ ਕੀਤੇ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ਗਈ। ਇਸ ਸਮੇਂ ਬੋਲਦੇ ਸ਼੍ਰੀ ਬਾਵਾ ਜੀ ਨੇ ਭਾਰਤ ਸਰਕਾਰ ਤੋਂ ਬਲਵੀਰ ਸਿੰਘ ਸੀਨੀਅਰ ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਸਕੂਲ ਵਿਖੇ ਛਬੀਲ ਵੀ ਲਗਾਈ ਗਈ।

ਇਸ ਮੌਕੇ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਜੀ ਨੇ ਬਾਬਾ ਜੀ ਦੇ ਜੀਵਨ ਤੇ ਝਾਤ ਪਾਉਦਿਆਂ ਦੱਸਿਆ ਕਿ ਉਹਨਾਂ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜਾਦਿਆਂ ਦੀ ਸ਼ਹਾਦਤ ਦਾ ਬਦਲਾ ਸਰਹੰਦ ਦੀ ਇੱਟ ਨਾਲ ਇੱਟ ਖੜਕਾ ਕੇ ਲਿਆ। ਬਾਬਾ ਜੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ਤੇ ਸਿੱਕਾ ਅਤੇ ਮੋਹਰ ਜਾਰੀ ਕੀਤੀ ਜਿਸ ਤੇ ਉਕਰਿਆ ਹੋਇਆ ਸੀ "ਦੇਗੋ ਤੇਗੋ ਫਤਿਹ ਨੁਸਰਤ ਬੇਦਰੰਗ, ਯਾਵਤ ਅਜ ਨਾਨਕ ਗੁਰੂ ਗੋਬਿੰਦ ਸਿੰਘ" ਅਤੇ ਬਾਅਦ ਵਿੱਚ ਉਹਨਾਂ ਨੂੰ ਮੁਗਲਾਂ ਵੱਲੋਂ ਅਸਹਿ ਤਸੀਹੇ ਦੇ ਕੇ ਸ਼ਹੀਦ ਕਰ ਦਿੱਤਾ ਗਿਆ ਸੀ।

ਇਸ ਸਮੇਂ ਕ੍ਰਿਸ਼ਨ ਕੁਮਾਰ ਬਾਵਾ ਜੀ ਨੇ ਦੱਸਿਆ ਕੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 304ਵਾਂ ਸ਼ਹੀਦੀ ਦਿਹਾੜਾ ਰਕਬਾ ਭਵਨ ਵਿਖੇ 9 ਜੂਨ ਨੂੰ ਸੋਸ਼ਲ ਡਿਸਟੈਂਸ ਨੂ ਧਿਆਨ ਵਿੱਚ ਰੱਖਦੇ ਹੋਏ ਮਨਾਇਆ ਜਾਵੇਗਾ ਅਤੇ ਇਸ ਸੰਬੰਧੀ ਫਾੳੇੂਡੇਸ਼ਨ ਵੱਲੋਂ 31 ਸਮਾਗਮ ਅਯੋਜਿਤ ਕੀਤੇ ਜਾ ਰਹੇ ਹਨ।

ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਮਿਿਸਜ ਅਨੀਤਾ ਕੁਮਾਰੀ ਜੀ ਦੁਆਰਾ ਆਪਣੇ ਭਾਸ਼ਣ ਵਿੱਚ ਬਾਬਾ ਜੀ ਦੇ ਜੀਵਨ ਬਾਰੇ ਸੰਖੇਪ ਜਾਣਕਾਰੀ ਦਿੱਤੀ ਗਈ। ਉਹਨਾਂ ਕਿਹਾ ਕਿ ਇਹਨਾਂ ਮਹਾਂਪੁਰਖਾ ਨੇ ਸਾਡੇ ਲਈ ਆਪਣੇ ਜੀਵਨ ਦਾ ਬਲੀਦਾਨ ਦਿੱਤਾ ਹੈ ਸੋ ਸਾਨੂੰ ਇਹਨਾਂ ਵੱਲੋਂ ਦਰਸਾਏ ਸੱਚ ਦੇ ਮਾਰਗ ਉਪਰ ਚੱਲਣਾ ਚਾਹੀਦਾ ਹੈ।

ਇਸ ਮੌਕੇ ਸਕੂਲ ਚੇਅਰਮੈਨ ਸਤੀਸ਼ ਕਾਲੜਾ ਨੇ ਆਪਣੇ ਸੰਬੋਧਕੀ ਭਾਸ਼ਣ ਵਿੱਚ ਕਿਹਾ ਕਿ ਸਾਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਬਲੀਦਾਨ ਤੋਂ ਸੇਧ ਲੈਣੀ ਚਾਹੀਦੀ ਹੈ ਅਤੇ ਸੱਚ ਦੇ ਮਾਰਗ ਉੱਪਰ ਚੱਲਣਾ ਚਾਹੀਦਾ ਹੈ। ਉਹਨਾਂ ਸਕੂਲ ਪ੍ਰਿੰਸੀਪਲ ਮੈਡਮ ਮਿਿਸਜ ਅਨੀਤਾ ਕੁਮਾਰੀ ਜੀ ਦਾ ਵੀ ਸਕੂਲ ਵਿੱਚ ਅਜਿਹੇ ਪ੍ਰੋਗਰਾਮ ਕਰਵਾਉਂਦੇ ਰਹਿਣ ਤੇ ਧੰਨਵਾਦ ਕੀਤਾ ਅਤੇ ਭਵਿਖ ਵਿੱਚ ਵੀ ਅਜਿਹੇ ਪ੍ਰੋਗਰਾਮ ਕਰਵਾਉਂਦੇ ਰਹਿਣ ਦੀ ਕਾਮਨਾ ਕੀਤੀ। ਇਸ ਮੌਕੇ ਸਮੂਹ ਮੈਨੇਜਮੈਂਟ ਜਿਸ ਵਿੱਚ ਚੇਅਰਮੈਨ ਸਤੀਸ਼ ਕਾਲੜਾ, ਪ੍ਰਾਧਾਨ ਰਜਿੰਦਰ ਬਾਵਾ, ਵਾਈਸ ਚੇਅਰਮੈਨ ਹਰਕ੍ਰਿਸ਼ਨ ਭਗਵਾਨਦਾਸ ਬਾਵਾ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਉੱਪ ਪ੍ਰਧਾਨ ਸਨੀ ਅਰੋੜਾ ਅਤੇ ਡਾਇਰੈਕਟਰ ਰਾਜੀਵ ਸੱਗੜ ਹਾਜਰ ਸਨ।