ਪ੍ਰਵਾਸੀ ਮਜ਼ਦੂਰਾਂ ਦੀ ਸਹੂਲਤ ਲਈ ਦੋ ਦਿਨ ਹੋਰ ਹੋਵੇਗੀ ਰਜਿਸਟਰੇਸ਼ਨ

ਮਿਤੀ 2 ਅਤੇ 3 ਜੂਨ ਨੂੰ ਸਵੇਰੇ 11 ਵਜੇ ਸਿੱਧੇ ਤੌਰ 'ਤੇ ਗੁਰੂ ਨਾਨਕ ਸਟੇਡੀਅਮ ਪਹੁੰਚੋਂ-ਡਿਪਟੀ ਕਮਿਸ਼ਨਰ

ਕਿਹਾ! ਪ੍ਰਵਾਸੀ ਮਜ਼ਦੂਰ ਹਾਲੇ ਆਪਣੇ ਨਾਲ ਸਮਾਨ ਨਾ ਲਿਆਉਣ

ਲੁਧਿਆਣਾ,  ਜੂਨ 2020 ( ਇਕਬਾਲ ਸਿੰਘ ਰਸੂਲਪੁਰ / ਚਰਨਜੀਤ ਸਿੰਘ ਚੰਨ / ਮਨਜਿੰਦਰ ਗਿੱਲ )

-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਵੀ ਪ੍ਰਵਾਸੀ ਮਜ਼ਦੂਰ ਆਪਣੇ ਸੂਬਿਆਂ ਨੂੰ ਜਾਣਾ ਚਾਹੁੰਦੇ ਹਨ ਪਰ ਉਹ ਪਹਿਲਾਂ ਰਜਿਸਟਰੇਸ਼ਨ ਕਰਾਉਣ ਤੋਂ ਰਹਿ ਗਏ ਸਨ ਜਾਂ ਉਨਾਂ ਦੀ ਹਾਲੇ ਤੱਕ ਵਾਰੀ ਨਹੀਂ ਆਈ, ਉਹ ਮਿਤੀ 2 ਅਤੇ 3 ਜੂਨ, 2020 ਨੂੰ ਸਿੱਧੇ ਤੌਰ 'ਤੇ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਸਵੇਰੇ 11 ਵਜੇ ਪਹੁੰਚ ਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।ਉਨਾਂ ਪ੍ਰਵਾਸੀ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਸਟੇਡੀਅਮ ਆਉਣ ਵੇਲੇ ਆਪਣੇ ਨਾਲ ਸਮਾਨ ਆਦਿ ਨਾ ਲੈ ਕੇ ਆਉਣ ਕਿਉਂਕਿ ਫਿਲਹਾਲ ਉਨਾਂ ਦੀ ਰਜਿਸਟ੍ਰੇਸ਼ਨ ਹੀ ਕੀਤੀ ਜਾਣੀ ਹੈ। ਰਜਿਸਟ੍ਰੇਸ਼ਨ ਪ੍ਰਕਿਰਿਆ ਮੁਕੰਮਲ ਹੋਣ 'ਤੇ ਜ਼ਿਲਾ ਪ੍ਰਸਾਸ਼ਨ ਵੱਲੋਂ ਉਨਾਂ ਦੀ ਗਿਣਤੀ ਮੁਤਾਬਿਕ ਰੇਲਾਂ ਦਾ ਪ੍ਰਬੰਧ ਕੀਤਾ ਜਾਵੇਗਾ, ਜਿਸ ਉਪਰੰਤ ਉਹ ਆਪਣੇ ਸੂਬਿਆਂ ਨੂੰ ਜਾ ਸਕਣਗੇ। ਪ੍ਰਵਾਸੀ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਕਰਨ ਲਈ ਜ਼ਿਲਾ ਪ੍ਰਸਾਸ਼ਨ ਵੱਲੋਂ ਦੋ ਦਿਨ ਵਿਸ਼ੇਸ਼ ਕਾਊਂਟਰ ਲਗਾਏ ਜਾ ਰਹੇ ਹਨ।