ਦੇਹੜਕਾ ਨਗਰ ਵੱਲੋਂ ਪੰਥਕ ਸੇਵਾਵਾਂ ਬਦਲੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗਰੇਵਾਲ ਸਨਮਾਨਿਤ

ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪੰਜਾਬ ਦੇ ਹੱਕਾਂ ਦੀ ਲੜਾਈ ਜਾਰੀ ਰੱਖਾਂਗੇ-ਭਾਈ ਗਰੇਵਾਲ  

ਜਗਰਾਉਂ/ਲੁਧਿਆਣਾ, ਜੂਨ 2020 -(ਕੌਂਸਲ ਮੱਲਾ/ਗੁਰਕੀਰਤ ਸਿੰਘ ਜਗਰਾਓਂ/ਮਨਜਿੰਦਰ ਗਿੱਲ)-

ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਦੀਆਂ ਪੰਜਾਬ ਮਾਰੂ ਨੀਤੀਆਂ ਕਰਕੇ ਪੰਜਾਬ ਦਾ ਹਰ ਵਰਗ ਦੁਖੀ ਹੈ। ਹਰ ਨਵੀਂ ਸਵੇਰ ਕੈਪਟਨ ਸਰਕਾਰ ਵੱਲੋਂ ਜਾਰੀ ਤੁਗਲਕੀ ਫੁਰਮਾਨਾਂ ਦੇ ਖਿਲਾਫ਼ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਯੋਗ ਅਗਵਾਈ 'ਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਫੈਡਰੇਸ਼ਨ ਪ੍ਰਧਾਨ ਭਾਈ ਗੁਰਚਰਨ ਸਿੰਘ ਨੇ ਪਿੰਡ ਦੇਹੜਕਾ ਦੇ ਅਕਾਲੀ ਵਰਕਰਾਂ ਨਾਲ ਇਕ ਮਿਲਣੀ ਸਮੇਂ ਕੀਤਾ। ਭਾਈ ਗਰੇਵਾਲ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਵਿਸਵਾਸ਼ਘਾਤ ਕਰਕੇ ਆਰਥਿਕਤਾ ਤਬਾਹ ਹੋ ਚੁੱਕੀ ਹੈ, ਨਸ਼ਾ ਹੱਟੀ-ਹੱਟੀ ਵਿਕ ਰਿਹਾ ਹੈ ਅਤੇ ਭ੍ਰਿਸ਼ਟਾਚਾਰ ਦਾ ਪੂਰਾ ਬੋਲਬਾਲਾ ਹੈ। ਉਪਰੋਂ ਬਿਜਲੀ ਦੇ ਬਿੱਲਾਂ ਬਾਰੇ ਮੰਤਰੀ ਮੰਡਲ 'ਚ ਪਾਸ ਕੀਤੇ ਮਤਿਆਂ ਵਰਗੇ ਐਲਾਨਾਂ ਨੇ ਪੰਜਾਬ ਦੀ ਕਿਸਾਨੀ ਨੂੰ ਡੂੰਘੀ ਚਿੰਤਾ 'ਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਵਰਕਰ ਹਮੇਸ਼ਾਂ ਪੰਜਾਬ ਦੇ ਹੱਕਾਂ ਲਈ ਲੜਾਈ ਲੜਦਾ ਹੈ। ਅੱਜ ਵੀ ਅਕਾਲੀ ਦਲ ਦੇ ਝੰਡੇ ਹੇਠਾਂ ਕਾਂਗਰਸ ਨੂੰ ਚਲਦਾ ਕਰਨ ਲਈ ਤਤਪਰ ਹੈ। ਇਸ ਮੌਕੇ ਵਰਕਰਾਂ ਨਾਲ ਜੱਥੇਬੰਦਕ ਮਜ਼ਬੂਤੀ ਲਈ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਾਰਟੀ ਵਰਕਰਾਂ ਵੱਲੋਂ ਭਾਈ ਗਰੇਵਾਲ ਦੀਆਂ ਪਾਰਟੀ ਅਤੇ ਪੰਥਕ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਖਦੇਵ ਸਿੰਘ ਧਾਲੀਵਾਲ, ਗੁਰਮੀਤ ਸਿੰਘ ਪੱਪੂ, ਜਸਵੀਰ ਸਿੰਘ ਸੀਰਾ, ਗਿਆਨੀ ਭਜਨ ਸਿੰਘ, ਅਵਤਾਤਰ ਸਿੰਘ ਸਿੱਧੂ, ਜੱਥੇਦਾਰ ਸੁਖਦੇਵ ਸਿੰਘ ਖੈਹਿਰਾ, ਗੁਰਦੀਪ ਸਿੰਘ ਸਾਬਕਾ ਸਰਪੰਚ, ਲਛਮਣ ਸਿੰਘ ਖੈਹਿਰਾ, ਅਜਮੇਰ ਸਿੰਘ ਧਾਲੀਵਾਲ, ਨਛੱਤਰ ਸਿੰਘ ਸਿੱਧੂ, ਦਰਸ਼ਨ ਸਿੰਘ ਧਾਲੀਵਾਲ, ਦਲਜੀਤ ਸਿੰਘ ਧਾਲੀਵਾਲ, ਮਾ: ਸਰਦਾਰਾ ਸਿੰਘ, ਬਿੱਕਰ ਸਿੰਘ, ਬਾਰਾ ਸਿੰਘ, ਨਿਰਮਲ ਸਿੰਘ, ਮਦਨ ਸਿੰਘ, ਕਰਤਾਰ ਸਿੰਘ, ਅਮਰ ਸਿੰਘ, ਤੇਜਾ ਸਿੰਘ, ਸਤਪਾਲ ਸਿੰਘ, ਲਖਵੀਰ ਸਿੰਘ, ਗੁਰਸੇਵਕ ਸਿੰਘ, ਜੱਸੀ ਤੇ ਕਾਲਾ ਸਿੰਘ ਆਦਿ ਹਾਜ਼ਰ ਸਨ।