ਲੋਕ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਨੇ ਥਾਂ-ਥਾਂ ਤੇ ਨਾਕਾਬੰਦੀ ਕਰਕੇ ਕੀਤੀ ਚੈਕਿੰਗ

ਜਗਰਾਓਂ, 28 ਮਾਰਚ (ਰਛਪਾਲ ਸਿੰਘ ਸ਼ੇਰਪੁਰੀ)। ਲੋਕ ਸਭਾ ਚੋਣਾਂ ਨੂੰ ਲੈ ਕੇ ਲੁਧਿਆਣਾ ਦਿਹਾਤੀ ਦੀ ਜਗਰਾਓਂ ਪੁਲਿਸ ਹਾਈਟੈਕ ਤਰੀਕੇ ਨਾਲ ਥਾਂ-ਥਾਂ ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਗਈ। ਜਿਸ ਵਿੱਚ ਜਗਰਾਓਂ ਪੁਲਿਸ ਦੇ ਐੱਸਐੱਸਪੀ ਵਰਿੰਦਰ ਸਿੰਘ ਬਰਾੜ ਨੇ ਨਾਕਿਆਂ ਦਾ ਨਿਰੀਖਣ ਕਰਦੇ ਹੋਏ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਚੋਣਾਂ ਦੇ ਮੱਦੇਨਜਰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ। ਇਨ੍ਹਾਂ ਨਾਕਿਆਂ ਦੋਰਾਨ ਪੁਲਿਸ ਵੱਲੋਂ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਅਤੇ ਗੇੜੀਆਂ ਮਾਰਨ ਦੇ ਚਲਾਨ ਵੀ ਕੱਟੇ। ਇਨ੍ਹਾਂ ਨਾਕਿਆਂ ਦੀ ਚੈਕਿੰਗ ਦੋਰਾਨ ਐੱਸਐੱਸਪੀ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 2019 ਦੀਆਂ ਲੋਕ ਸਭਾ ਨੂੰ ਸ਼ਾਂਤੀਪੂਰਨ ਨੇਪਰੇ ਚਾੜ੍ਹਨ ਲਈ ਜਗਰਾਓਂ ਪੁਲਿਸ ਪੂਰੀ ਤਰ੍ਹਾਂ ਨਾਲ ਮੂਸਤੈਦ ਹੈ, ਪੁਲਿਸ ਜ਼ਿਲ੍ਹੇ ਭਰ ਵਿੱਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ ਅਤੇ ਹਰੇਕ ਆੁÀਣ ਜਾਣ ਵਾਲੇ ਵਾਹਨ ਤੇ ਤਿੱਖੀ ਨਜਰ ਰੱਖੀ ਜਾ ਰਹੀ ਹੈ।