ਮਹਿਲ ਕਲਾਂ /ਬਰਨਾਲਾ, ਜੂਨ 2020 -(ਗੁਰਸੇਵਕ ਸਿੰਘ ਸੋਹੀ) -
ਕਰੋਨਾ ਵਾਰਿਸ ਨੇ ਜਿੱਥੇ ਪੂਰੀ ਦੁਨੀਆਂ ਦਾ ਤਾਣਾ ਬਾਣਾ ਵਿਗਾੜ ਕੇ ਰੱਖ ਦਿੱਤਾ ਹੈ । ਉੱਥੇ ਲੋਕਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਾਉਣ ਵਾਲੀਆਂ ਬੱਸ ਕੰਪਨੀਆਂ ਨੂੰ ਵੱਡਾ ਘਾਟਾ ਪਿਆ ਹੈ ਕਿਉਂਕਿ ਕੋਰੋਨਾ ਦੇ ਵਧੇ ਪ੍ਰਕੋਪ ਕਾਰਨ ਪੰਜਾਬ ਸਰਕਾਰ ਨੇ ਬੱਸਾਂ ਚੱਲਣ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾ ਦਿੱਤੀ ਸੀ । ਜਿਸ ਕਰਕੇ ਆਮ ਲੋਕਾਂ ਨੂੰ ਆਉਣ ਜਾਣ ਲਈ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਜਿਸ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਬੱਸਾਂ ਨੂੰ ਵਿਸ਼ੇਸ਼ ਹਦਾਇਤਾਂ ਦੇ ਕੇ ਪੀ ਆਰ ਟੀ ਸੀ ਦੀਆਂ ਬੱਸਾਂ ਨੂੰ ਸੜਕਾਂ ਤੇ ਦੌੜਾਉਣ ਲੲੀ ਦਿੱਤੀ ਹਰੀ ਝੰਡੀ ਤੋਂ ਬਾਅਦ ਲੋਕਾਂ ਨੂੰ ਕੁਝ ਰਾਹਤ ਜ਼ਰੂਰ ਮਿਲੀ । ਜਿਸ ਨੂੰ ਦੇਖਦਿਆਂ ਢਿੱਲੋਂ ਬੱਸ ਸਰਵਿਸ ਰਜਿ. ਬਰਨਾਲਾ ਦੇ ਮਾਲਿਕ ਤੇ ਸਮਾਜ ਸੇਵੀ ਕੁਲਦੀਪ ਸਿੰਘ ਕਾਲਾ ਢਿੱਲੋਂ ਵੱਲੋਂ ਪੀ ਆਰ ਟੀ ਸੀ ਦੇ ਸਹਿਯੋਗ ਨਾਲ ਆਪਣੀ ਕੰਪਨੀ ਦੀਆਂ ਬੱਸਾਂ ਮੁੜ ਰੂਟਾਂ ਤੇ ਚਲਾਉਣ ਦਾ ਫੈਸਲਾ ਕੀਤਾ ਹੈ । ਜਿਸ ਦੀ ਸ਼ੁਰੂਆਤ ਅੱਜ ਬੱਸ ਸਟੈਂਡ ਬਰਨਾਲਾ ਵਿਖੇ ਕੀਤੀ ਗਈ । ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਢਿੱਲੋਂ ਬੱਸ ਸਰਵਿਸ ਦੇ ਮੈਨੇਜਰ ਬਿੱਟੂ ਢਿੱਲੋਂ ਅਤੇ ਸੋਨੂੰ ਕੈਰੇ ਦੱਸਿਆ ਕਿ ਸਾਡੇ ਵੱਲੋਂ ਬਰਨਾਲਾ ਤੋਂ ਸੰਗਰੂਰ,ਬੁਢਲਾਡਾ, ਮਾਨਸਾ, ਰਾਈਆ ਆਦਿ ਰੂਟਾਂ ਤੇ ਬੱਸ ਸਰਵਿਸ ਇੱਕ ਇੱਕ ਘੰਟੇ ਦੇ ਬਾਅਦ ਪੀ ਆਰ ਟੀ ਸੀ ਬੱਸਾਂ ਦੇ ਸਹਿਯੋਗ ਨਾਲ ਸੜਕਾਂ ਤੇ ਮੁੜ ਮੁਸਾਫ਼ਰਾਂ ਨੂੰ ਸਰਵਿਸ ਦੇਣਗੀਆਂ । ਉਨ੍ਹਾਂ ਦੱਸਿਆ ਕਿ ਬੱਸਾਂ ਨੂੰ ਚਲਾਉਣ ਤੋਂ ਪਹਿਲਾਂ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਉਨ੍ਹਾਂ ਨੂੰ ਸੈਨੀਟਾਈਜ਼ਰ ,ਬੱਸ ਵਿੱਚ ਫਾਸਟ ਏਡ ਕਿੱਟ, ਮੁਸਾਫਰਾਂ ਲਈ ਮਾਸਕ, ਸੈਨੀਟਾਈਜ਼ਰ ਆਦਿ ਮੌਜੂਦ ਹਨ । ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵੀ ਮੁਸਾਫ਼ਰ ਕੋਲ ਮਾਸਕ ਨਹੀਂ ਹੋਵੇਗਾ ਤਾਂ ਉਸ ਨੂੰ ਮਾਸਕ ਦੇ ਕੇ ਹੀ ਬੱਸ ਵਿੱਚ ਸਫਰ ਕਰਨ ਦਿੱਤਾ ਜਾਵੇਗਾ । ਮਨੈਜਰ ਢਿੱਲੋਂ ਨੇ ਦੱਸਿਆ ਕਿ ਬੱਸਾਂ ਵਿੱਚ ਦੂਰੀ ਦਾ ਧਿਆਨ, ਡਰਾਈਵਰ ਅਤੇ ਕੰਡਕਟਰਾਂ ਨੂੰ ਦਸਤਾਨੇ ,ਮਾਸਕ ਅਤੇ ਸੈਨੀਟਾਈਜ਼ਰ ਸਮੇਤ ਕਰੋਨਾ ਦੇ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਚੁੱਕਾ ਹੈ । ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਅਫ਼ਵਾਹ ਫੈਲਾਈ ਜਾ ਰਹੀ ਹੈ ਕਿ ਬੱਸਾਂ ਦਾ ਕਿਰਾਇਆ ਵਧ ਗਿਆ ਹੈ ਜੋ ਕਿ ਸੱਚਾਈ ਤੋਂ ਕੋਹਾਂ ਦੂਰ ਹੈ ਬੱਸਾਂ ਦਾ ਕਿਰਾਇਆ ਪਹਿਲਾਂ ਵਾਲਾ ਹੈ । ਜਿਸ ਕੋਈ ਵੀ ਵਾਧਾ ਨਹੀਂ ਕੀਤਾ ਗਿਆ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਘਰ ਤੋਂ ਬਾਹਰ ਨਿਕਲਣ ਸਮੇਂ ਕਰੋਨਾ ਦੇ ਬਚਾਅ ਤੋਂ ਦੱਸੇ ਗਏ ਉਪਾਅ ਜ਼ਰੂਰ ਧਿਆਨ ਵਿੱਚ ਰੱਖਣ।