ਜੇਕਰ ਝੋਨਾ ਨਾ ਬੀਜੋ ਅਤੇ ਕੋਈ ਹੋਰ ਫਸਲ ਬੀਜੋ ਤਾਂ ਸਰਕਾਰ ਦੇਵੇ ਗੀ ਸਹਾਇਤਾ

ਝੋਨਾ ਛੱਡ ਕੇ ਮੱਕੀ ਦੀ ਢਾਈ ਏਕੜ ਜ਼ਮੀਨ ਦੇ ਰਕਬੇ ਇੱਕ ਹੈਕਟੇਅਰ ਫਸਲ ਬੀਜਣ ਤੇ ਕਿਸਾਨ ਨੂੰ 23500 ਦੀ ਸਰਕਾਰ ਵੱਲੋਂ ਸਹਾਇਤਾ ਦਿੱਤੀ ਜਾ ਰਹੀ ਹੈ- ਬਲਾਕ ਖੇਤੀਬਾੜੀ ਅਫ਼ਸਰ ਮਹਿਲ ਕਲਾਂ                                                      

 ਬਲਾਕ ਪੱਧਰ ਤੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਛੱਡ ਕੇ ਮੱਕੀ ਦੀ ਫਸਲ ਬੀਜਣ ਲਈ ਪ੍ਰੇਰਤ ਕੀਤਾ ਜਾ ਰਿਹਾ                                                  

ਮਹਿਲ ਕਲਾਂ/ਬਰਨਾਲਾ- ਜੂਨ 2020 -(ਗੁਰਸੇਵਕ ਸੋਹੀ)- ਜ਼ਿਲ੍ਹਾ ਬਰਨਾਲਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ ਬਲਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਮਹਿਲ ਕਲਾਂ ਦੇ ਖੇਤੀਬਾੜੀ ਅਫ਼ਸਰ ਡਾ ਲਖਵੀਰ ਸਿੰਘ ਦੀ ਅਗਵਾਈ ਹੇਠ ਬਲਾਕ ਮਹਿਲ ਕਲਾਂ ਦੇ ਪਿੰਡਾਂ ਅੰਦਰ ਕਿਸਾਨਾਂ ਨੂੰ ਝੋਨੇ ਫ਼ਸਲ ਛੱਡ ਕੇ ਆਪਣੇ ਖੇਤਾਂ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਪੈਸੇ ਕਮਾਉਣ ਦੇ ਮਿਸ਼ਨ ਤਹਿਤ ਕਿਸਾਨਾਂ ਨੂੰ ਮੱਕੀ ਦੀ ਫਸਲ ਬੀਜਣ ਲਈ ਪ੍ਰੇਰਿਤ ਕੀਤਾ ਗਿਆ । ਇਸ ਮੌਕੇ ਬਲਾਕ ਮਹਿਲ ਕਲਾਂ ਦੀ ਖੇਤੀਬਾੜੀ ਅਫ਼ਸਰ ਡਾ ਲਖਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਕੀ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਮਿਆਰ ਨੂੰ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਨੂੰ ਛੱਡ ਕੇ ਮੱਕੀ ਦੀ ਫਸਲ ਬੀਜਣ ਲਈ ਪ੍ਰੇਰਤ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਜੋ ਕਿਸਾਨ ਆਪਣੇ ਖੇਤ ਵਿੱਚ  ਢਾਈ ਏਕੜ ਜ਼ਮੀਨ ਦੇ ਰਕਬੇ ਵਿੱਚ ਇੱਕ ਹੈਕਟੇਅਰ ਦੇ ਹਿਸਾਬ ਨਾਲ ਮੱਕੀ ਦੀ ਫਸਲ ਬੀਜਣ ਲਈ ਅੱਗੇ ਆਉਂਦਾ ਹੈ ਤਾਂ ਉਸ ਨੂੰ ਸਰਕਾਰ ਵੱਲੋਂ 23500 ਰੁਪਏ ਦੇ ਹਿਸਾਬ ਨਾਲ ਸਹਾਇਤਾ ਦਿੱਤੀ ਜਾਵੇਗੀ ਉਨ੍ਹਾਂ ਕਿਹਾ ਕਿ ਇਹ ਰਾਸ਼ੀ ਠੇਕੇ ਤੇ ਜ਼ਮੀਨ ਲੈ ਕੇ ਮੱਕੀ ਦੀ ਖੇਤੀ ਕਰਨ ਵਾਲੇ ਕਿਸਾਨ ਨੂੰ ਵੀ ਇਸ ਦਾ ਲਾਭ ਮਿਲੇਗਾ । ਉਨ੍ਹਾਂ ਬਲਾਕ ਦੇ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਲੈਣ ਲਈ ਆਪਣਾ ਆਧਾਰ ਕਾਰਡ ਬੈਂਕ ਖਾਤਾ ਜ਼ਮੀਨ ਦਾ ਖਸਰਾ ਸਮੇਂ ਖੇਤੀਬਾੜੀ ਵਿਭਾਗ ਮਹਿਲ ਕਲਾਂ ਦੇ ਦਫ਼ਤਰਾਂ ਅੰਦਰ ਫਾਰਮ ਭਰ ਸਕਦਾ ਹੈ । ਉਨ੍ਹਾਂ ਕਿਹਾ ਕਿ ਜਿੱਥੇ ਮੱਕੀ ਦੀ ਫ਼ਸਲ ਬੀਜਣ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ । ਉੱਥੇ ਜ਼ਮੀਨਾਂ ਦੀ ਉਪਜਾਊ ਸ਼ਕਤੀ ਹੋਰ ਵਧੇਗੀ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਉੱਪਰ ਬੇਲੋੜੀਆਂ ਕੀਟਨਾਸ਼ਕ ਦਵਾਈਆਂ ਦਾ ਖਹਿੜਾ ਛੱਡ ਕੇ ਖੇਤੀਬਾੜੀ ਮਾਹਰਾਂ ਦੀ ਸਲਾਹ ਨਾਲ ਹੀ ਫ਼ਸਲਾਂ ਉੱਪਰ ਦਵਾਈਆਂ ਵਰਤੋਂ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਮੱਕੀ ਦੀ ਫ਼ਸਲ ਬੀਜਣ ਨਾਲ ਕਿਸਾਨ ਵੱਲੋਂ ਮਨੁੱਖ ਦੀਆਂ ਲੋੜਾਂ ਦੀ ਪੂਰਤੀ ਦੇ ਨਾਲ ਨਾਲ ਪਸ਼ੂਆਂ ਦੇ ਖਾਣ ਲਈ ਵੀ ਵਰਤੋਂ ਕੀਤੀ ਜਾ ਸਕਦੀ ਹੈ । ਉਨ੍ਹਾਂ ਇਸ ਮੌਕੇ ਕਿਸਾਨਾਂ ਨੂੰ ਮੱਕੀ ਦੀ ਫਸਲ ਬੀਜਣ ਤੋਂ ਪਹਿਲਾਂ ਖ਼ੇਤੀਬਾੜੀ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਬੀਜਾਂ ਦੀ ਚੋਣ ਕਰਕੇ ਮੱਕੀ ਦੀ ਫਸਲ ਬੀਜਣ ਦੀ ਅਪੀਲ ਕੀਤੀ । ਇਸ ਮੌਕੇ ਬਲਾਕ ਖੇਤੀਬਾੜੀ ਵਿਕਾਸ ਅਫ਼ਸਰ ਡਾ ਸਤਨਾਮ ਸਿੰਘ ਵਿਸਥਾਰ ਅਫਸਰ ਯਾਦਵਿੰਦਰ ਸਿੰਘ ਤੁੰਗ ਵਿਸਥਾਰ ਅਫ਼ਸਰ ਚਰਨ ਰਾਮ ਭੱਦਲਵੱਡ. ੲੇ.ਅੈਸ ਆਈ ਹਰਪਾਲ ਸਿੰਘ ਰਕਬਾ,ਕੁਲਵੀਰ ਸਿੰਘ ਧਨੌਲਾ ਜਸਵਿੰਦਰ ਸਿੰਘ ਸਹਿਬਜਪੁਰਾ ਆਦਿ ਵੀ ਹਾਜ਼ਰ ਸਨ।