You are here

ਭਾਰਤ 'ਚ ਕਰੋਨਾ  ਕੇਸਾਂ 24 ਘੰਟਿਆਂ ਦੌਰਾਨ 10 ਹਜ਼ਾਰ ਤੋਂ ਜ਼ਿਆਦਾ, 400 ਲੋਕਾਂ ਦੀ ਮੌਤ

ਨਵੀਂ ਦਿੱਲੀ , ਜੂਨ 2020 -(ਏਜੰਸੀ)-

ਕੋਰੋਨਾ ਵਾਇਰਸ ਨਾਲ ਇਨਫੈਕਸ਼ਨ ਦੇ ਮਾਮਲੇ ਭਾਵੇਂ ਹੀ ਵੱਧ ਰਹੇ ਹਨ । ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ 10 ਹਜ਼ਾਰ ਤੋਂ ਜ਼ਿਆਦਾ ਕੇਸ ਸਾਹਮਣੇ ਆਏ ਹਨ ਤੇ ਕਰੀਬ 400 ਲੋਕਾਂ ਦੀ ਮੌਤ ਹੋ ਗਈ ਹੈ।  ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ 'ਚ ਦੇਸ਼ 'ਚ 10,956 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 396 ਲੋਕਾਂ ਦੀ ਮੌਤ ਹੋਈ ਹੈ। ਇਨਫੈਕਟਿਡਾਂ ਦਾ ਅੰਕੜਾ 2,97,535 'ਤੇ ਪੁੱਜ ਗਿਆ ਹੈ ਤੇ ਹੁਣ ਤਕ 8,498 ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ ਪਰ ਲੋਕਾਂ ਦੇ ਸਿਹਤਮੰਦ ਹੋਣ ਦੀ ਦਰ ਵਧ ਕੇ 49.47 ਫ਼ੀਸਦੀ ਹੋ ਗਈ ਹੈ। ਹੁਣ ਤਕ 1,47,194 ਲੋਕ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਤੇ ਸਰਗਰਮ ਮਾਮਲੇ 1,41,842 ਹੀ ਰਹਿ ਗਏ ਹਨ। ਹਾਲਾਂਕਿ, ਸੂਬਿਆਂ ਤੇ ਕੇਂਦਰ ਸ਼ਾਸਿਤ ਸੂਬਿਆਂ ਵੱਲੋਂ ਰਾਤ ਦਸ ਵਜੇ ਜਾਰੀ ਅੰਕੜਿਆਂ ਮੁਤਾਬਕ ਇਨਫੈਕਟਿਡਾਂ ਦੀ ਗਿਣਤੀ ਤਿੰਨ ਲੱਖ ਤੋਂ ਜ਼ਿਆਦਾ ਹੋ ਗਈ ਹੈ ਤੇ ਹੁਣ ਤਕ 8,872 ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ।