ਬਲਵਿੰਦਰ ਸਿੰਘ ਚਾਹਲ ਦੀ 'ਇਟਲੀ ਵਿਚ ਸਿੱਖ ਫ਼ੌਜੀ' ਕਿਤਾਬ ਦਾ ਅੰਗਰੇਜ਼ੀ ਐਡੀਸ਼ਨ ਜਾਰੀ

ਵੁਲਵਰਹੈਂਪਟਨ/ਇੰਗਲੈਂਡ, ਜੂਨ 2020 -(ਗਿਆਨੀ ਰਾਵਿਦਰਪਾਲ ਸਿੰਘ)-

ਯੂ. ਕੇ. ਦੇ ਸ਼ਹਿਰ ਵੁਲਵਰਹੈਂਪਟਨ 'ਚ ਰਹਿਣ ਵਾਲੇ ਲੇਖਕ ਬਲਵਿੰਦਰ ਸਿੰਘ ਚਾਹਲ ਦੀ ਦੂਸਰੀ ਸੰਸਾਰ ਜੰਗ ਦੌਰਾਨ ਇਟਲੀ 'ਚ ਬਰਤਾਨਵੀ ਭਾਰਤੀ ਫ਼ੌਜ ਵਲੋਂ ਲੜਨ ਵਾਲੇ ਫ਼ੌਜੀਆਂ 'ਤੇ ਆਧਾਰਿਤ 'ਇਟਲੀ ਵਿਚ ਸਿੱਖ ਫ਼ੌਜੀ' ਕਿਤਾਬ ਦਾ ਅੰਗਰੇਜ਼ੀ ਐਡੀਸ਼ਨ ਯੂ. ਕੇ. ਵਿਚ ਜਾਰੀ ਕੀਤਾ ਗਿਆ । ਯੂਰਪੀ ਪੰਜਾਬੀ ਸੱਥ ਯੂ. ਕੇ. ਦੇ ਸੰਚਾਲਕ ਮੋਤਾ ਸਿੰਘ ਸਰਾਏ ਨੇ ਦੱਸਿਆ ਕਿ ਯੂਰਪੀ ਪੰਜਾਬੀ ਸੱਥ ਯੂ. ਕੇ., ਪ੍ਰਵਾਸੀ ਸਾਹਿਤ ਅਧਿਐਨ ਕੇਂਦਰ ਗੁੱਜਰਾਂਵਾਲਾ ਗੁਰੂ ਨਾਨਕ ਕਾਲਜ ਲੁਧਿਆਣਾ, ਗੁਰੂ ਗੋਬਿੰਦ ਸਿੰਘ ਜੀ ਗੁਰਦੁਆਰਾ ਸ਼ੈਫਫੀਲਡ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ਹੈ । ਗੁੱਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਸੁਸ਼ਮਿੰਦਰਜੀਤ ਕੌਰ ਨੇ ਕਿਤਾਬ ਦਾ ਤਰਜਮਾ ਕੀਤਾ ਹੈ ।