ਪਿੰਡ ਛੀਨੀਵਾਲ ਕਲਾਂ ਵਿਖੇ ਬੀ ਕੇ ਯੂ ਰਾਜੇਵਾਲ ਵੱਲੋਂ ਕੇਂਦਰ ਤੇ ਰਾਜ ਸਰਕਾਰ ਦੇ ਕਿਸਾਨ ਮਾਰੂ ਫ਼ੈਸਲਿਆਂ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ 

ਮਹਿਲ ਕਲਾਂ/ਬਰਨਾਲਾ-ਜੂਨ 2020 - (ਗੁਰਸੇਵਕ ਸਿੰਘ ਸੋਹੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ ਦੀ ਅਗਵਾਈ ਹੇਠ ਕਿਸਾਨਾਂ ਦੇ ਟਿਊਬਲਾਂ ਨੂੰ ਬਿਜਲੀ ਸਪਲਾਈ ਪੂਰੀ ਨਾ ਮਿਲਣ ਅਤੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਿਨਸਾਂ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਦਾ ਐਲਾਨ ਮੰਡੀਕਰਨ ਸੋਧ ਬਿੱਲ ਕਿਸਾਨਾਂ ਦੇ ਕਿਸਾਨ ਮਾਰੂ ਫੈਸਲਿਆਂ ਨੂੰ ਵਾਪਸ ਕਰਵਾਉਣ ਨੂੰ ਲੈ ਕੇ ਪਿੰਡ ਛੀਨੀਵਾਲ ਕਲਾਂ ਵਿਖੇ ਰੋਸ ਪ੍ਰਦਰਸ਼ਨ ਕੀਤਾ ,ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ ਨੇ ਕਿਹਾ ਕਿ ਕੇਂਦਰ ਤੇ ਰਾਜ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ ਦਾ ਖੇਤੀਬਾੜੀ ਧੰਦਾ ਲਗਾਤਾਰ ਤਬਾਹ ਹੁੰਦਾ ਜਾ ਰਿਹੈ ਕਿਉਂਕਿ ਕਿਸਾਨਾਂ ਨੂੰ ਜਿਨਸਾਂ ਦੇ ਲਾਹੇਵੰਦ ਭਾਅ ਨਾ ਮਿਲਣ ਕਾਰਨ ਕਿਸਾਨ ਆਰਥਿਕ ਪੱਖੋਂ ਕਮਜ਼ੋਰ ਹੋ ਚੁੱਕੇ ਹਨ। ਕਿਸਾਨ ਆਪਣੇ ਸਿਰ ਚੜ੍ਹੇ ਕਰਜ਼ਿਆਂ ਨੂੰ ਦੇਖਦਿਆਂ ਲਗਾਤਾਰ ਖ਼ੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੋ ਰਹੇ ਨੇ ਪਰ ਕੇਂਦਰ ਤੇ ਰਾਜ ਸਰਕਾਰਾਂ ਵੱਲੋਂ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਰੋਕਣ ਦੀ ਬਜਾਏ ਸਰਮਾਏਦਾਰ ਕਾਰਪੋਰਟ ਘਰਾਣਿਆਂ ਨੂੰ ਵੱਡੀਆਂ ਵੱਡੀਆਂ ਰਾਹਤਾਂ ਦੇ ਕੇ ਉਨ੍ਹਾਂ ਨੂੰ ਲਾਭ ਬਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੂੰ ਕਿਸਾਨਾਂ ਨੂੰ ਹਾੜ੍ਹੀ ਦੀ ਫਸਲ ਦੌਰਾਨ ਜੋ ਨੁਕਸਾਨ ਹੋਇਆ ਹੈ ਉਸ ਦਾ ਵਿਸ਼ੇਸ਼ ਪੈਕੇਜ ਬਣਾ ਕੇ ਕਿਸਾਨਾਂ ਨੂੰ ਤੁਰੰਤ ਜਾਰੀ ਕਰਨਾ ਚਾਹੀਦਾ ਸੀ।ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ 8 ਘੰਟੇ ਬਿਜਲੀ ਦੇਣ ਵਾਲੇ ਬਿਆਨ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਝੂਠੇ ਲਾਰੇ ਲਾ ਕੇ ਸੱਤਾ ਚ ਆਈ ਕਾਂਗਰਸ ਸਰਕਾਰ ਨੇ ਹਮੇਸ਼ਾ ਹੀ ਕਿਸਾਨਾਂ ਨਾਲ ਧੋਖਾ ਕੀਤਾ ਹੈ।  ਉਨ੍ਹਾਂ ਮੰਗ ਕੀਤੀ ਕਿ ਸੀਜ਼ਨ ਦੌਰਾਨ 12 ਘੰਟੇ ਬਿਜਲੀ, ਸੀਜਨ ਦੌਰਾਨ ਜੇੇੇਕਰ ਕਿਸੇ ਕਿਸਾਨ ਦਾ ਟਰਾਂਸਫਾਰਮ ਸੜ ਜਾਂਦਾ ਹੈ ਤਾਂ ਉਸ ਨੂੰ 12 ਘੰਟਿਆਂ ਦੇ ਅੰਦਰ -ਅੰਦਰ ਕਿਸਾਨ ਦੇ ਖੇਤ ਵਿੱਚ ਦੁਬਾਰਾ ਲਗਵਾਇਆ ਜਾਵੇ। ਜਿਨਸਾਂ ਦੇ ਭਾਅ ਕਿਸਾਨਾਂ ਨੂੰ ਡਾਕਟਰ ਸਵਾਮੀਨਾਥਨ ਕਮੇਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਦੇਣ ਕਿਸਾਨਾਂ ਸਿਰ ਚੜ੍ਹੇ ਸਾਰੇ ਕਰਜ਼ੇ ਮਾਫ਼ ਕਰਨ।ਇਸ ਮੌਕੇ ਉਨ੍ਹਾਂ ਨਾਲ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ,ਦਰਬਾਰ ਸਿੰਘ ਗਹਿਲ, ਜਗਦੇਵ ਸਿੰਘ ਟੱਲੇਵਾਲ, ਹਾਕਮ ਸਿੰਘ ,ਕਰਤਾਰ ਸਿੰਘ ਛੀਨੀਵਾਲ ਕਲਾਂ ,ਗੁਰਮੇਲ ਸਿੰਘ ਅਤੇ ਜਸਮੇਲ ਸਿੰਘ ਚੰਨਣਵਾਲ ਹਾਜ਼ਰ ਸਨ ।