You are here

ਸਿੱਖ ਨੌਜਵਾਨ ਦੀ ਪੱਗ ਲਾਹੁਣ ਵਾਲੇ ਦੋ ਦੋਸ਼ੀ ਗਿ੍ਫ਼ਤਾਰ

ਅਮਰੋਹਾ ,ਜੂਨ 2020 (ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)

 ਸਿੱਖ ਸਮਾਜ ਦੇ ਨੌਜਵਾਨ ਦੀ ਪੱਗ ਲਾਹੁਣ ਵਾਲੇ ਦੋ ਦੋਸ਼ੀਆਂ ਨੂੰ ਪੁਲਿਸ ਨੇ ਵੀਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ। ਮਾਮਲੇ ਵਿਚ ਪੁਲਿਸ ਨੇ ਜਾਨਲੇਵਾ ਹਮਲੇ ਦੀ ਧਾਰਾ ਵੀ ਵਧਾ ਦਿੱਤੀ ਹੈ। ਉੱਤਰ ਪ੍ਰਦੇਸ਼ ਦੇ ਅਮਰੋਹਾ ਸਥਿਤ ਮੰਡੀ ਧਨੌਰਾ ਦੇ ਪਿੰਡ ਸ਼ੇਰਪੁਰ ਵਿਚ ਦੋ ਪੱਖਾਂ ਵਿਚਕਾਰ ਮਾਮੂਲੀ ਬਹਿਸ ਨੂੰ ਲੈ ਕੇ ਵਿਵਾਦ ਹੋ ਗਿਆ ਸੀ। ਸਿੱਖ ਭਾਈਚਾਰੇ ਦੇ ਨੌਜਵਾਨ ਵੱਲੋਂ ਕੁੱਟਮਾਰ ਕਰਨ ਅਤੇ ਪੱਗ ਲਾਹੁਣ ਦਾ ਦੋਸ਼ ਲਗਾਇਆ ਗਿਆ ਸੀ। ਸਿੱਖ ਭਾਈਚਾਰੇ ਦੇ ਲੋਕਾਂ ਨੇ ਥਾਣੇ ਪੁੱਜ ਕੇ ਮਾਮਲੇ ਦੀ ਜਾਂਚ ਕਰ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਸੀ। ਸ਼ਿਕਾਇਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵੱਲੋਂ ਵੀ ਕੀਤੀ ਗਈ ਸੀ। ਸਿੱਖ ਭਾਈਚਾਰੇ ਦੇ ਲੋਕਾਂ ਨੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਟਵਿੱਟਰ ਪੇਜ 'ਤੇ ਵੀ ਸ਼ਿਕਾਇਤ ਦਰਜ ਕਰਵਾਈ। ਨਾਲ ਹੀ ਕੇਂਦਰੀ ਖਾਧ ਪ੍ਰਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਟੈਗ ਕਰਦੇ ਹੋਏ ਟਵੀਟ ਕੀਤਾ ਸੀ। ਇਸ ਪਿੱਛੋਂ ਪੁਲਿਸ ਹਰਕਤ ਵਿਚ ਆਈ।

ਮਾਮਲੇ ਵਿਚ ਪੀੜਤ ਗੁਰਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਮਨੀਰਾਮ, ਵਿਜੇਂਦਰ, ਹੁਕਮ ਸਿੰਘ, ਸੋਨੂ ਅਤੇ ਰਵੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਸੀ। ਵੀਰਵਾਰ ਨੂੰ ਪੁਲਿਸ ਨੇ ਦਰਜ ਮੁਕੱਦਮੇ ਵਿਚ ਜਾਨਲੇਵਾ ਹਮਲੇ ਦੀ ਧਾਰਾ ਵਧਾਈ ਹੈ। ਥਾਣਾ ਇੰਚਾਰਜ ਸਵੇਂਦਰ ਸ਼ਰਮਾ ਨੇ ਦੱਸਿਆ ਕਿ ਦਰਜ ਮੁਕੱਦਮੇ ਵਿਚ ਜਾਨਲੇਵਾ ਹਮਲਾ ਕਰਨ ਦੀ ਧਾਰਾ 307 ਆਈਪੀਸੀ ਵਧਾਈ ਗਈ ਹੈ। ਨਾਮਜ਼ਦ ਦੋਸ਼ੀ ਸੋਨੂ ਅਤੇ ਵਿਜੇਂਦਰ ਨੂੰ ਗਿ੍ਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੋਂ ਦੋਵਾਂ ਦਾ ਚਲਾਨ ਕਰ ਕੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ।

ਸਿੱਖ ਭਾਈਚਾਰੇ ਦੇ ਨੌਜਵਾਨ ਦੀ ਪੱਗ ਲਾਹੇ ਜਾਣ ਦੇ ਮਾਮਲੇ ਵਿਚ ਐੱਸਪੀ ਡਾ. ਵਿਪਿਨ ਤਾੜਾ ਨੇ ਬੁੱਧਵਾਰ ਰਾਤ ਥਾਣੇ ਪੁੱਜ ਕੇ ਜਾਣਕਾਰੀ ਲਈ। ਉੱਧਰ, ਸਿੱਖ ਭਾਈਚਾਰੇ ਦੇ ਲੋਕਾਂ ਨੂੰ ਥਾਣੇ ਬੁਲਾ ਕੇ ਗੱਲਬਾਤ ਕੀਤੀ।

ਅਮਰੀਕਾ ਵਿਚ ਰਹਿਣ ਵਾਲੇ ਸਿੱਖ ਭਾਈਚਾਰੇ ਦੇ ਲੋਕਾਂ ਨੇ ਵੀ ਘਟਨਾ ਨੂੰ ਲੈ ਕੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਸੋਸ਼ਲ ਮੀਡੀਆ 'ਤੇ ਵੀ ਇਹ ਮਾਮਲਾ ਤੂਲ ਫੜ ਰਿਹਾ ਹੈ। ਦੇਸ਼-ਵਿਦੇਸ਼ ਵਿਚ ਰਹਿਣ ਵਾਲੇ ਸਿੱਖ ਭਾਈਚਾਰੇ ਦੇ ਲੋਕ ਘਟਨਾ ਨੂੰ ਲੈ ਕੇ ਨਾਰਾਜ਼ਗੀ ਜ਼ਾਹਿਰ ਕਰ ਰਹੇ ਹਨ