ਐੱਮ. ਪੀ. ਏ. ਪੀ. ਦੇ ਵਰਕਰ ਛੇੜਨਗੇ ਸੰਘਰਸ਼ ..

ਮਹਿਲ ਕਲਾਂ/ਬਰਨਾਲਾ-ਜੂਨ 2020 -(ਗੁਰਸੇਵਕ ਸਿੰਘ ਸੋਹੀ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ (ਰਜਿ:295) ਪੰਜਾਬ ਦੇ ਬਲਾਕ ਮਹਿਲ ਕਲਾਂ ਦੀ ਮਹੀਨਾਵਾਰ ਮੀਟਿੰਗ ਡਾ. ਸੁਖਵਿੰਦਰ ਸਿੰਘ ਬਲਾਕ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ ।

ਜਿਸ ਵਿੱਚ ਸੂਬਾ ਪ੍ਰਧਾਨ ਡਾ. ਰਮੇਸ਼ ਕੁਮਾਰ ਬਾਲੀ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ. ਮਿੱਠੂ ਮੁਹੰਮਦ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ।ਸੂਬਾ ਪ੍ਰਧਾਨ ਡਾ. ਰਮੇਸ਼ ਕੁਮਾਰ ਬਾਲੀ ਨੇ ਕਿਹਾ ਕਿ ਪੰਜਾਬ ਦੇ ਡਾਕਟਰਾਂ ਦੀਆਂ ਅਗਲੇ ਸੰਘਰਸ਼ ਲਈ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਹਨ । ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਾਂਗ ਜ਼ਿਲ੍ਹਾ ਮਾਨਸਾ, ਜ਼ਿਲ੍ਹਾ ਬਠਿੰਡਾ, ਜ਼ਿਲ੍ਹਾ ਬਰਨਾਲਾ ਅਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡਾਕਟਰਾਂ ਵਿੱਚ ਸੰਘਰਸ਼ ਨੂੰ ਛੇੜਨ ਲਈ ਬਹੁਤ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਸਾਡੀ ਲੜਾਈ ਕਿਸੇ ਖ਼ਾਸ ਵਿਅਕਤੀ ਜਾਂ ਖ਼ਾਸ ਫਿਰਕੇ ਨਾਲ ਨਹੀਂ ਹੈ। ਸਾਡੀ ਲੜਾਈ ਤਾਂ ਸਰਕਾਰਾਂ ਨਾਲ ਹੈ। ਅਸੀਂ ਆਪਣੀ ਰਜਿਸਟਰੇਸ਼ਨ ਲਈ ਸੰਜੀਦਗੀ ਨਾਲ ਲੜਾਈ ਲੜ ਰਹੇ ਹਾਂ 

ਡਾ.ਬਾਲੀ ਨੇ ਕਿਹਾ ਕਿ ਮੌਜੂਦਾ ਸਿਹਤ ਮੰਤਰੀ ਪੰਜਾਬ ਸ੍ਰੀ ਬਲਬੀਰ ਸਿੰਘ ਸਿੱਧੂ ਨਾਲ ਦੋ-ਤਿੰਨ ਮੀਟਿੰਗਾਂ ਹੋ ਚੁੱਕੀਆਂ ਹਨ । ਪਿੰਡਾਂ ਵਿੱਚ ਕੰਮ ਕਰਦੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਤਜਰਬੇ ਦੇ ਆਧਾਰ ਤੇ ਰਜਿਸਟਰ ਕਰਨ ਦੀ ਮੰਗ ਲੈ ਕੇ ਸਿੱਧੂ ਨੂੰ ਮਿਲ ਚੁੱਕੇ ਹਾਂ । ਉਨ੍ਹਾਂ ਵਿਸ਼ਵਾਸ ਦੁਆਇਆ ਕਿ ਪਿੰਡਾਂ ਵਿੱਚ ਕੰਮ ਕਰਦੇ ਡਾਕਟਰ ਸਾਹਿਬਾਨਾਂ ਦੀ ਇਸ ਮੰਗ ਨੂੰ ਪਹਿਲ ਦੇ ਆਧਾਰ ਤੇ ਹੱਲ ਕਰ ਲਿਆ ਜਾਵੇਗਾ ।

ਡਾ ਸੁਖਵਿੰਦਰ ਸਿੰਘ ਠੁੱਲੀਵਾਲ ਨੇ ਕਿਹਾ  ਕਿਹਾ ਕਿ ਮਾਰਚ- ਅਪ੍ਰੈਲ -ਮਈ ਮਹੀਨੇ ਦੌਰਾਨ ਪਿੰਡਾਂ ਵਿੱਚ ਕੰਮ ਕਰਦੇ ਪੇਂਡੂ ਡਾਕਟਰਾਂ ਨੇ ਕਰੋਨਾ ਦੀ ਮਹਾਂਮਾਰੀ ਵਿੱਚ ਆਪਣੇ ਲੋਕਾਂ ਨੂੰ  ਘਰ ਘਰ ਜਾ ਕੇ ਮੁੱਢਲੀਆਂ ਸਸਤੀਆਂ ਸਿਹਤ ਸਹੂਲਤਾਂ ਦਿੱਤੀਆਂ ਹਨ । ਲੋੜਵੰਦ ਅਤੇ ਗਰੀਬ ਪਰਿਵਾਰਾਂ ਲਈ ਫਰੀ ਰਾਸ਼ਨ ਕਿੱਟਾਂ ਵੰਡੀਆਂ ਹਨ ।

ਸਰਪੰਚ ਡਾਕਟਰ ਕੇਸਰ ਖਾਂ ਮਾਂਗੇਵਾਲ ਨੇ ਕਿਹਾ ਕਿ ਬਲਾਕ ਮਹਿਲ ਕਲਾਂ ਵਿੱਚ ਡਾ. ਮਿੱਠੂ ਮੁਹੰਮਦ ਦੀ ਅਗਵਾਈ ਹੇਠ ਜਥੇਬੰਦੀ ਵੱਲੋਂ ਵੱਖ ਵੱਖ ਮਹਿਕਮਿਆਂ ਵਿੱਚ  ਦਿਨ ਰਾਤ ਡਿਊਟੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ ,ਜਿਨ੍ਹਾਂ ਵਿੱਚ ਪੁਲਿਸ ਕਰਮਚਾਰੀ,, ਸਿਹਤ ਵਿਭਾਗ ਦੇ ਡਾਕਟਰ ਸਾਹਿਬਾਨ ਅਤੇ  ਨਰਸਾਂ,,ਪੱਤਰਕਾਰ ਵੀਰਾਂ  ਨੂੰ ਜਥੇਬੰਦੀ ਵੱਲੋਂ ਮੈਡਲਾਂ ਨਾਲ ਸਨਮਾਨਿਤ ਕਰਨਾ ਇੱਕ ਸ਼ਲਾਘਾਯੋਗ ਕਦਮ ਹੋ ਨਿੱਬੜਿਆ ।

ਡਾ ਮਿੱਠੂ ਮੁਹੰਮਦ ਨੇ ਕਿਹਾ ਕਿ ਜਥੇਬੰਦੀ ਦੇ ਪੱਚੀ ਸਾਲ ਪੂਰੇ ਹੋਣ ਤੇ ਪੰਜਾਬ ਭਰ ਵਿੱਚ 30 ਮਈ ਨੂੰ ਸਿਲਵਰ ਜੁਬਲੀ ਮਨਾ ਚੁੱਕੇ ਹਾਂ । ਹੁਣ ਅਸੀਂ ਆਉਣ ਵਾਲੇ ਦਿਨਾਂ ਵਿੱਚ ਜਿਹੜੇ ਸਾਡੇ ਡਾਕਟਰ ਸਾਹਿਬਾਨਾਂ ਨੂੰ 25-25 ਸਾਲ ਕੰਮ ਕਰਦਿਆਂ ਨੂੰ ਹੋ ਚੁੱਕੇ ਹਨ, ,ਉਨ੍ਹਾਂ ਨੂੰ ਵੀ ਸਿਲਵਰ ਜੁਬਲੀ ਪ੍ਰੋਗਰਾਮ ਅਧੀਨ ਵਿਸ਼ੇਸ਼ ਸਨਮਾਨ ਪੱਤਰ ਅਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਸ ਸਮੇਂ ਹੋਰਨਾਂ ਤੋਂ ਇਲਾਵਾ ਡਾ.ਸੁਰਜੀਤ ਸਿੰਘ ਛਾਪਾ,, ਡਾ. ਸੁਖਵਿੰਦਰ ਸਿੰਘ ਬਾਪਲਾ,, ਡਾ ਗੁਰਚਰਨ ਦਾਸ, ਡਾ ਧਰਵਿੰਦਰ ਸਿੰਘ ,, ਡਾ. ਸੁਖਪਾਲ ਸਿੰਘ,, ਡਾ. ਮੁਕਲ ਸ਼ਰਮਾ,, ਡਾ.ਬਲਦੇਵ ਸਿੰਘ ਲੋਹਗੜ,, ਡਾ ਜਸਬੀਰ ਸਿੰਘ ,,ਡਾ. ਜਗਜੀਤ ਸਿੰਘ,, ਡਾ.ਬਲਿਹਾਰ ਸਿੰਘ ,,ਡਾ ਨਾਹਰ ਸਿੰਘ ਆਦਿ ਹਾਜ਼ਰ ਸਨ।