ਸਿੱਧਵਾਂ ਬੇਟ(ਜਸਮੇਲ ਗਾਲਿਬ)ਸੂਬੇ ਵਿੱਚ ਕਾਂਗਰਸ ਅਤੇ ਆਦਮੀ ਪਾਰਟੀ ਕਿਸਾਨੀ ਮੁੱਦਿਆਂ ਤੇ ਪੰਜਾਬ ਦੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀਆਂ ਰਹੀਆਂ ਹਨ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਜਥੇਦਾਰ ਤੋਤਾ ਸਿੰਘ ਦੇ ਨਜ਼ਦੀਕ ਸਾਥੀ ਸ਼੍ਰੋਮਣੀ ਅਕਾਲੀ mਆਗੂ ਅਤੇ ਸਾਬਕਾ ਸਰਪੰਚ ਸਵਰਨਜੀਤ ਸਿੰਘ ਕਾਕਾ ਜ਼ੈਲਦਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤੇ।ਕਾਕਾ ਜ਼ੈਲਦਾਰ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜਾਬ ਦਾ ਬੇੜਾ ਗਰਕ ਕਰਕੇ ਰੱਖ ਦਿੱਤਾ।ਉਨ੍ਹਾਂ ਕਿਹਾਤ ਕਿ ਪੈਟਰੋਲ ਤੇ ਡੀਜ਼ਲ ਤੇ ਰਾਜ ਸਰਕਾਰ ਵੱਲੋ ਵਧਾਇਆ ਵੈਟ ਵਾਪਿਸ ਲਿਆ ਜਾਵੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਕਾਸ ਕੰਮਾਂ ਵਿੱਚ ਫੇਲ ਹੋ ਚੱੁਕੀ ਹੈ।ਅੱਗੇ ਕਿਹਾ ਕਿ ਅਕਾਲੀ ਸਰਕਾਰ ਨੇ ਆਪਣੀ ਸਰਕਾਰ ਵੇਲੇ ਵਿਕਾਸ ਕੰਮਾਂ ਦੀ ਹਨੇਰੀ ਲਿਆ ਦਿੱਤੀ ਸੀ ਅਤੇ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਤੋ ਅੱਕ ਚੁਕੇ ਹਨ ਉਨ੍ਹਾਂ ਕਿਹਾ ਕਿ 2022 ਵਿੱਚ ਅਕਾਲੀ ਸਰਕਾਰ ਭਾਰੀ ਬਹੁਮਤ ਨਾਲ ਜਿੱਤੇਕੇ ਆਪਣੀ ਸਰਕਾਰ ਬਣੇਵਗੀ